13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਜ਼ਿਲ੍ਹਾ ਸਹਿਕਾਰਤਾ ਵਿਭਾਗ ਵਲੋਂ ਸਕੱਤਰ ਰਾਜਬਹਾਦਰ ਸਿੰਘ ਗਿੱਲ ਦਾ ਵਿਸ਼ੇਸ਼ ਸਨਮਾਨ

ਬਾਘਾ ਪੁਰਾਣਾ, 13 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਮਾਣੂੰਕੇ ਦੀ ਕੋਆਪਰੇਟਿਵ ਸੁਸਾਇਟੀ ਦੀ ਸੌ ਫੀਸਦੀ ਵਸੂਲੀ ਹੋਣ ਕਾਰਨ ਜ਼ਿਲ੍ਹਾ ਸਹਿਕਾਰਤਾ ਵਿਭਾਗ ਵਲੋਂ ਸਕੱਤਰ ਰਾਜਬਹਾਦਰ ਸਿੰਘ ਗਿੱਲ ਮਾਣੂੰਕੇ ਨੂੰ ਸ਼ਾਨਦਾਰ ਸੇਵਾਵਾਂ ਸਦਕਾ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ| ਇਸ ਮੌਕੇ ਜ਼ਿਲ੍ਹਾ ਸਹਿਕਾਰਤਾ ਵਿਭਾਗ ਦੇ ਚੇਅਰਮੈਨ ਪਰਮਜੀਤ ਸਿੰਘ ਨੰਗਲ, ਡੀ. ਆਰ.

ਅਜੀਤ ਡੈਸਕ 14-10-2026
ਬਾਘਾ ਪੁਰਾਣਾ, 13 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਮਾਣੂੰਕੇ ਦੀ ਕੋਆਪਰੇਟਿਵ ਸੁਸਾਇਟੀ ਦੀ ਸੌ ਫੀਸਦੀ ਵਸੂਲੀ ਹੋਣ ਕਾਰਨ ਜ਼ਿਲ੍ਹਾ ਸਹਿਕਾਰਤਾ ਵਿਭਾਗ ਵਲੋਂ ਸਕੱਤਰ ਰਾਜਬਹਾਦਰ ਸਿੰਘ ਗਿੱਲ ਮਾਣੂੰਕੇ ਨੂੰ ਸ਼ਾਨਦਾਰ ਸੇਵਾਵਾਂ ਸਦਕਾ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ| ਇਸ ਮੌਕੇ ਜ਼ਿਲ੍ਹਾ ਸਹਿਕਾਰਤਾ ਵਿਭਾਗ ਦੇ ਚੇਅਰਮੈਨ ਪਰਮਜੀਤ ਸਿੰਘ ਨੰਗਲ, ਡੀ.ਆਰ. ਗੁਰਜੋਤ ਸਿੰਘ, ਅੰਕਿਤਧੀਰ, ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਸਬੰਧੀ ਕੋਆਪਰੇਟਿਵ ਬੈਂਕਾਂ ਦੁਆਰਾ ਘੱਟ ਵਿਆਜ਼ ’ਤੇ ਕਰਜਾ ਦਿੱਤਾ ਜਾਂਦਾ ਹੈ| ਜਿਸ ਦੀ ਪਿੰਡ ਦੀ ਕੋਆਪਰੇਟਵ ਸੁਸਾਇਟੀ ਵਲੋਂ ਕਿਸਾਨਾਂ ਤੋਂ ਕਰਜੇ ਦੀ ਵਸੂਲੀ ਕੀਤੀ ਜਾਂਦੀ ਹੈ| ਇਸ ਕਰਜੇ ਦੀ ਵਸੂਲੀ ਲਈ ਪਿੰਡਾਂ ਦੀਆਂ ਕਈ ਕੋਆਪਰੇਟਿਵ ਸੁਸਾਇਟੀਆਂ ਨੂੰ ਡਿਫਾਲਟਰ ਵੀ ਕੀਤਾ ਜਾਦਾਂ ਹੈ ਪਰ ਪਿੰਡ ਮਾਣੂੰਕੇ ਦੀ ਕੋਆਪਰੇਟਿਵ ਸੁਸਾਇਟੀ ਦੇ ਸਕੱਤਰ ਰਾਜਬਹਾਦਰ ਸਿੰਘ ਗਿੱਲ ਵਲੋਂ ਪਿਛਲੇ ਸਾਲਾਂ ਤੋਂ ਕਰਜਾ ਵਸੂਲੀ ਸੌ ਫੀਸਦੀ ਕੀਤੀ ਜਾ ਰਹੀ ਹੈ ਜਿਸ ਸਦਕਾ ਜ਼ਿਲ੍ਹਾ ਸਹਿਕਾਰਤਾ ਵਿਭਾਗ ਵਲੋਂ ਸਕੱਤਰ ਰਾਜਬਹਾਦਰ ਸਿੰਘ ਗਿੱਲ ਨੂੰ ਸ਼ਾਨਦਾਰ ਸੇਵਾਵਾਂ ਸਦਕਾ ਵਿਸ਼ੇਸ਼ ਤੌਰ ’ਤੇ ਸਨਮਾਨ ਦਿੱਤਾ ਗਿਆ| ਇਸ ਮੌਕੇ ਜ਼ਿਲ੍ਹਾ ਸਹਿਕਾਰਤਾ ਵਿਭਾਗ ਦੇ ਚੇਅਰਮੈਨ ਪਰਮਜੀਤ ਸਿੰਘ ਨੇ ਸਕੱਤਰ ਰਾਜਬਹਾਦਰ ਸਿੰਘ ਗਿੱਲ ਨੂੰ ਵਧਾਈ ਹੋਏ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਕੋਆਪਰੇਟਿਵ ਸੁਸਾਇਟੀਆਂ ਨੂੰ ਸੌ ਫੀਸਦੀ ਵਸੂਲੀ ਯਕੀਨੀ ਬਣਾਉਣੀ ਚਾਹੀਦੀ ਹੈ| ਇਸ ਮੌਕੇ ਪਿੰਡ ਮਾਣੂੰਕੇ ਦੇ ਸੁਸਾਇਟੀ ਪ੍ਰਧਾਨ ਅਤੇ ਮੈਂਬਰਾਂ ਵਲੋਂ ਸਕੱਤਰ ਰਾਜਬਹਾਦਰ ਸਿੰਘ ਗਿੱਲ ਨੂੰ ਵਧਾਈ ਦਿੱਤੀ ਗਈ|
ਪਿਛਲੀ ਖ਼ਬਰ ਭਾਕਿਯੂ ਖੋਸਾ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਮੋਟਰਸਾਈਕਲ ਅਤੇ ਸਕੂਟਰੀ ਦੀ ਟੱਕਰ ਇਕ ਨੌਜਵਾਨ ਗੰਭੀਰ ਜ਼ਖ਼ਮੀ, ਤਿੰਨ ਹੋਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।