ਸੁਆਮੀ ਸੰਤ ਦਰਬਾਰਾ ਸਿੰਘ ਲੋਪੋਂ ਵਾਲਿਆਂ ਦੀ 48ਵੀਂ ਬਰਸੀ ਸੰਬੰਧੀ ਦਸਵੀਂ ਲੜੀ ਦੇ ਅਖੰਡ ਪਾਠ ਅਰੰਭ
ਨਿਹਾਲ ਸਿੰਘ ਵਾਲਾ, 14 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਦੇਸ਼-ਵਿਦੇਸ਼ ਅੰਦਰ ਧਾਰਮਿਕ ਅਤੇ ਸਮਾਜਿਕ ਕਾਰਜਾਂ ਨੂੰ ਸਮਰਪਿਤ ਸੰਸਥਾ ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸ੍ਰੀਮਾਨ ਸੰਤ ਸੁਆਮੀ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 48 ਵੀਂ ਬਰਸੀ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਿਖੇ (ਮੋਗਾ) 22 ਅਕਤੂਬਰ ਦਿਨ ਵੀਰਵਾਰ ਨੂੰ ਇਲਾਕੇ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ਮਿਲ ਕੇ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ। ਇਸ ਬਰਸੀ ਸਮਾਗਮ ਨੂੰ ਸਮਰਪਿਤ ਦਰਬਾਰ ਸੰਤ ਆਸ਼ਰਮ ਲੋਪੋ ਦੇ ਮੌਜੂਦਾ ਗੱਦੀ ਨਸ਼ੀਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਦਰਬਾਰ ਸੰਪਰਦਾਇ ਦੀ ਮਰਯਾਦਾ ਅਨੁਸਾਰ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਦਸਵੀਂ ਲੜੀ ਦੇ ਅਖੰਡ ਪਾਠ ਪ੍ਰਕਾਸ਼ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 16 ਅਕਤੂਬਰ ਨੂੰ ਪਾਏ ਜਾਣਗੇ।
ਨਿਹਾਲ ਸਿੰਘ ਵਾਲਾ, 14 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਦੇਸ਼-ਵਿਦੇਸ਼ ਅੰਦਰ ਧਾਰਮਿਕ ਅਤੇ ਸਮਾਜਿਕ ਕਾਰਜਾਂ ਨੂੰ ਸਮਰਪਿਤ ਸੰਸਥਾ ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸ੍ਰੀਮਾਨ ਸੰਤ ਸੁਆਮੀ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 48 ਵੀਂ ਬਰਸੀ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਿਖੇ (ਮੋਗਾ) 22 ਅਕਤੂਬਰ ਦਿਨ ਵੀਰਵਾਰ ਨੂੰ ਇਲਾਕੇ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ਮਿਲ ਕੇ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ। ਇਸ ਬਰਸੀ ਸਮਾਗਮ ਨੂੰ ਸਮਰਪਿਤ ਦਰਬਾਰ ਸੰਤ ਆਸ਼ਰਮ ਲੋਪੋ ਦੇ ਮੌਜੂਦਾ ਗੱਦੀ ਨਸ਼ੀਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਦਰਬਾਰ ਸੰਪਰਦਾਇ ਦੀ ਮਰਯਾਦਾ ਅਨੁਸਾਰ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਦਸਵੀਂ ਲੜੀ ਦੇ ਅਖੰਡ ਪਾਠ ਪ੍ਰਕਾਸ਼ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 16 ਅਕਤੂਬਰ ਨੂੰ ਪਾਏ ਜਾਣਗੇ। ਇਸ ਮੌਕੇ ਦਲਵਿੰਦਰ ਸਿੰਘ, ਕਸ਼ਮੀਰ ਸਿੰਘ, ਲਖਵੀਰ ਸਿੰਘ, ਅਮਰੀਕ ਸਿੰਘ, ਅਮਰਜੀਤ ਸਿੰਘ, ਗਿੰਦਰ ਸਿੰਘ, ਦਲਜੀਤ ਸਿੰਘ, ਗਿੰਦਰ ਸਿੰਘ, ਕਰਨਜੀਤ ਸਿੰਘ, ਪ੍ਰਗਟ ਸਿੰਘ, ਸਵਰਨ ਸਿੰਘ, ਸੁਖਰਾਜ ਸਿੰਘ, ਸਤਨਾਮ ਸਿੰਘ ਸੋਨੂੰ, ਅਮਨਦੀਪ ਸਿੰਘ, ਹਰਮਨਦੀਪ ਸਿੰਘ ਨੱਤ, ਬਲਜੀਤ ਸਿੰਘ, ਸੁਰਜੀਤ ਸਿੰਘ, ਹਰਪ੍ਰੀਤ ਸਿੰਘ, ਅਵੀਰਾਜ ਸਿੰਘ, ਰਾਕੇਸ਼ ਗਰੋਵਰ, ਹਰਦੀਪ ਸਿੰਘ, ਸ਼ਿੰਗਾਰਾ ਸਿੰਘ, ਜਗਜੀਤ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਕੇਵਲ ਸਿੰਘ, ਪ੍ਰਭਯੋਧ ਸਿੰਘ, ਗੁਰਪਿਆਰ ਸਿੰਘ, ਹਰਨੂਰ ਸਿੰਘ ਧਾਲੀਵਾਲ, ਬੇਅੰਤ ਸਿੰਘ, ਕਰਮਜੀਤ ਸਿੰਘ, ਬੰਤ ਸਿੰਘ, ਰਾਏ ਵਰਿੰਦਰ ਸਿੰਘ, ਜਸਪਾਲ ਸਿੰਘ, ਕੁਲਦੀਪ ਸਿੰਘ, ਪ੍ਰਿਤਪਾਲ ਸਿੰਘ, ਜੀਤ ਸਿੰਘ, ਕ੍ਰਿਪਾਲ ਸਿੰਘ ਮਾਂਗਟ, ਪ੍ਰਦੀਪ ਸਿੰਘ, ਸਰਪੰਚ ਜਗਸੀਰ ਸਿੰਘ, ਮਨਜੀਤ ਸਿੰਘ, ਗੱਜਣ ਸਿੰਘ, ਗਾਲਿਬ ਨਗਰ ਦੇ ਪਰਿਵਾਰਾਂ ਤੋਂ ਇਲਾਵਾ ਦਰਬਾਰ ਸੰਪ੍ਰਦਾਇ ਦੇ ਲੰਗਰ ਦੀਆਂ ਸੇਵਾਵਾਂ ਨਿਭਾਉਣ ਵਾਲੀਆਂ ਸਮੁੱਚੀਆਂ ਸੰਗਤਾਂ ਨੇ ਸੇਵਾਵਾਂ ਨਿਭਾਈਆਂ।