ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਨੌਜਵਾਨਾਂ ਦੀ ਸੁਰੱਖਿਆ
ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ-ਰੇਸ਼ਮ ਸਿੰਘ ਠੱਠੀ ਭਾਈ
ਠੱਠੀ ਭਾਈ, 14 ਅਕਤੂਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੌਮੀ ਮੀਤ ਪ੍ਰਧਾਨ ਰੇਸ਼ਮ ਸਿੰਘ ਠੱਠੀ ਭਾਈ ਨੇ ਪਰਮਿੰਦਰ ਸਿੰਘ ਝੋਟੇ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਹੈ।
ਠੱਠੀ ਭਾਈ, 14 ਅਕਤੂਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੌਮੀ ਮੀਤ ਪ੍ਰਧਾਨ ਰੇਸ਼ਮ ਸਿੰਘ ਠੱਠੀ ਭਾਈ ਨੇ ਪਰਮਿੰਦਰ ਸਿੰਘ ਝੋਟੇ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਜੇਕਰ ਸੂਬੇ ਵਿਚ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦੇ ਅਤੇ ਕਾਨੂੰਨ ਵ ਿਵਸਥਾ ‘ਤੇ ਸਵਾਲ ਉੱਠ ਰਹੇ ਹਨ, ਤਾਂ ਇਹ ਸਰਕਾਰ ਦੀ ਕਾਰਗੁਜ਼ਾਰੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਰੇਸ਼ਮ ਸਿੰਘ ਠੱਠੀ ਭਾਈ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਅਤੇ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਦੇ ਕੀਤੇ ਜਾਂਦੇ ਦਾਅਵਿਆਂ ਦੀ ਅਸਲ ਹਕੀਕਤ ਲੋਕਾਂ ਸਾਹਮਣੇ ਆਉਣੀ ਚਾਹੀਦੀ ਹੈ। ਸਰਕਾਰ ਨੂੰ ਸਿਰਫ਼ ਬਿਆਨਾਂ ਅਤੇ ਦਾਅਵਿਆਂ ਤੱਕ ਸੀਮਤ ਰਹਿਣ ਦੀ ਬਜਾਏ ਜ਼ਮੀਨੀ ਪੱਧਰ ‘ਤੇ ਠੋਸ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟੇ ਦੀ ਮੌਤ ਨਾਲ ਜੁੜੇ ਸਾਰੇ ਤੱਥਾਂ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਦੀ ਕੋਈ ਲਾਪਰਵਾਹੀ ਜਾਂ ਗ਼ਲਤੀ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਜਵਾਬਦੇਹੀ ਤੈਅ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਲੋਕਾਂ ਖ਼ਿਲਾਫ਼ ਬਿਨਾਂ ਕਿਸੇ ਸਿਆਸੀ ਦਬਾਅ ਦੇ ਸਖ਼ਤ ਕਦਮ ਚੁੱਕੇ ਜਾਣ। ਅੰਤ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦੀ ਜਾਨੀ ਨੂੰ ਨਸ਼ਿਆਂ ਤੋਂ ਬਚਾਉਣਾ, ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨੀ ਅਤੇ ਸੂਬੇ ਵਿਚ ਅਮਨ-ਕਾਨੂੰਨ ਬਹਾਲ ਕਰਨਾ ਸਰਕਾਰ ਦੀ ਪਹਿਲ ਹੋਣੀ ਚਾਹੀਦੀ ਹੈ। ਪੰਜਾਬ ਦੇ ਲੋਕ ਸਰਕਾਰ ਤੋਂ ਜਵਾਬਦੇਹੀ, ਨਿਆਂ ਅਤੇ ਸੁਰੱਖਿਆ ਦੀ ਉਮੀਦ ਕਰਦੇ ਹਨ।