ਵਿਸ਼ਵਕਰਮਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਲਵਿੰਦਰ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਬਣੇ
ਬਾਘਾ ਪੁਰਾਣਾ, 17 ਅਕਤੂਬਰ (ਟਿੰਕੂ ਕਾਠਪਾਲ)- ਸਥਾਨਕ ਸ਼ਹਿਰ ਅੰਦਰ ਮੋਗਾ ਰੋਡ ਸਥਿਤ ਗੁਰਦੁਆਰਾ ਸ੍ਰੀ ਵਿਸ਼ਵਕਰਮਾ ਸਾਹਿਬ ਵਿਖੇ ਸੰਗਰਾਂਦ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਸਰਪ੍ਰਸਤ ਬਲਵਿੰਦਰ ਸਿੰਘ ਗਰੀਨ ਵਾਲੇ, ਅਮਰ ਸਿੰਘ ਰਨੌਤਾ ਅਤੇ ਐਡਵੋਕੇਟ ਰਾਜਾ ਸਿੰਘ ਦੀ ਸਾਂਝੀ ਸਰਪ੍ਰਸਤੀ ਹੇਠ ਹੋਈ।
ਅਜੀਤ ਡੈਸਕ
18-10-2026