18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਬਲੂਮਿੰਗ ਬਡਜ਼ ਸਕੂਲ ਵਿਖੇ ਵਿਸ਼ਵ ਡਿਕਸ਼ਨਰੀ ਦਿਵਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਭਾਸ਼ਾ ਕਿਸੇ ਵੀ ਵਿਅਕਤੀ ਦੇ ਗਿਆਨ ਤੇ ਪ੍ਰਗਟਾਵੇ ਦਾ ਮਹੱਤਵਪੂਰਨ ਮਾਧਿਅਮ-ਪ੍ਰਿੰਸੀਪਲ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਵਿਸ਼ਵ ਡਿਕਸ਼ਨਰੀ ਦਿਵਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ।

ਅਜੀਤ ਡੈਸਕ 18-10-2026
ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਵਿਸ਼ਵ ਡਿਕਸ਼ਨਰੀ ਦਿਵਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਡਿਕਸ਼ਨਰੀ ਦੀ ਮਹੱਤਤਾ, ਇਸ ਦੇ ਇਤਿਹਾਸ ਅਤੇ ਭਾਸ਼ਾ ਦੇ ਵਿਕਾਸ ਵਿਚ ਇਸ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ। ਵਿਦਿਆਰਥੀਆਂ ਨੇ ਕਿਹਾ ਕਿ ਡਿਕਸ਼ਨਰੀ ਸਿਰਫ਼ ਸ਼ਬਦਾਂ ਦੇ ਅਰਥ ਜਾਣਨ ਦਾ ਸਾਧਨ ਹੀ ਨਹੀਂ, ਸਗੋਂ ਇਹ ਸਾਡੀ ਸ਼ਬਦਾਵਲੀ ਨੂੰ ਵਧਾਉਣ, ਸਹੀ ਸਪੈਲਿੰਗ ਅਤੇ ਉਚਾਰਨ ਸਿੱਖਣ, ਭਾਸ਼ਾ ਨੂੰ ਸ਼ੁੱਧ ਬਣਾਉਣ ਅਤੇ ਪੜ੍ਹਨ-ਲਿਖਣ ਦੇ ਹੁਨਰਾਂ ਨੂੰ ਨਿਖਾਰਨ ਵਿਚ ਵੀ ਮਦਦ ਕਰਦੀ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਦੀ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਸ਼ਾ ਕਿਸੇ ਵੀ ਵਿਅਕਤੀ ਦੇ ਗਿਆਨ, ਵਿਚਾਰਾਂ ਅਤੇ ਪ੍ਰਗਟਾਵੇ ਦਾ ਮਹੱਤਵਪੂਰਨ ਮਾਧਿਅਮ ਹੈ। ਡਿਕਸ਼ਨਰੀ ਦੀ ਨਿਯਮਿਤ ਵਰਤੋਂ ਨਾਲ ਵਿਦਿਆਰਥੀ ਨਵੇਂ ਸ਼ਬਦ ਸਿੱਖ ਸਕਦੇ ਹਨ, ਆਪਣੀ ਭਾਸ਼ਾਈ ਯੋਗਤਾ ਵਿਚ ਸੁਧਾਰ ਕਰ ਸਕਦੇ ਹਨ ਅਤੇ ਆਤਮ-ਵਿਸ਼ਵਾਸ ਨਾਲ ਆਪਣੇ ਵਿਚਾਰ ਪ੍ਰਗਟ ਕਰ ਸਕਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਰ ਰੋਜ਼ ਨਵੇਂ ਸ਼ਬਦ ਸਿੱਖਣ ਅਤੇ ਪੜ੍ਹਨ ਦੀ ਆਦਤ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਨਰੇਗਾ/ਗਰਾਮ ਜੀ ਮਜ਼ਦੂਰ ਯੂਨੀਅਨ ਵਲੋਂ ਘੱਲ ਕਲਾਂ ਅਤੇ ਮਹੇਸ਼ਰੀ ਵਿਖੇ ਮੀਟਿੰਗਾਂ 21 ਨੂੰ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲ... ਅਗਲੀ ਖ਼ਬਰ ਰੇਲਵੇ ਡਰਾਮੈਟਿਕ ਕਲੱਬ ਤੇ ਭਾਰਤੀ ਮਹਾਂਵੀਰ ਦਲ ਨੇ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।