18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨਰੇਗਾ/ਗਰਾਮ ਜੀ ਮਜ਼ਦੂਰ ਯੂਨੀਅਨ ਵਲੋਂ ਘੱਲ ਕਲਾਂ ਅਤੇ ਮਹੇਸ਼ਰੀ ਵਿਖੇ ਮੀਟਿੰਗਾਂ 21 ਨੂੰ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੀ ਬਰਸੀ ਵਿਚ ਪਹੁੰਚਣ ਦਾ ਫ਼ੈਸਲਾ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਨਰੇਗਾ/ਗਰਾਮ ਜੀ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਬਲਾਕ ਮੋਗਾ ਦੇ ਪਿੰਡ ਘੱਲ ਕਲਾਂ ਅਤੇ ਮਹੇਸ਼ਰੀ ਵਿਖੇ ਮਜ਼ਦੂਰਾਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿਚ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਜਗਸੀਰ ਖੋਸਾ ਅਤੇ ਰਾਜੂ ਮਹੇਸ਼ਰੀ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਮਜ਼ਦੂਰਾਂ ਨੂੰ ਸੰਬੋਧਨ ਕੀਤਾ।

ਨਰੇਗਾ/ਗਰਾਮ ਜੀ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਗੂ ਜਗਸੀਰ ਸਿੰਘ ਖੋਸਾ। ਤਸਵੀਰ : ਹਰਜੀਤ ਸਿੰਘ 18-10-2026
ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਨਰੇਗਾ/ਗਰਾਮ ਜੀ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਬਲਾਕ ਮੋਗਾ ਦੇ ਪਿੰਡ ਘੱਲ ਕਲਾਂ ਅਤੇ ਮਹੇਸ਼ਰੀ ਵਿਖੇ ਮਜ਼ਦੂਰਾਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿਚ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਜਗਸੀਰ ਖੋਸਾ ਅਤੇ ਰਾਜੂ ਮਹੇਸ਼ਰੀ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਮਜ਼ਦੂਰਾਂ ਨੂੰ ਸੰਬੋਧਨ ਕੀਤਾ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਜਗਸੀਰ ਖੋਸਾ ਅਤੇ ਰਾਜੂ ਮਹੇਸ਼ਰੀ ਨੇ ਕਿਹਾ ਕਿ ਪੇਂਡੂ ਮਜ਼ਦੂਰਾਂ ਦੇ ਰੁਜ਼ਗਾਰ, ਉਨ੍ਹਾਂ ਦੀ ਆਰਥਿਕ ਸੁਰੱਖਿਆ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਮਜ਼ਦੂਰਾਂ ਦਾ ਜਥੇਬੰਦ ਹੋਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜਾਗਰੂਕ ਹੋ ਕੇ ਇੱਕਜੁੱਟਤਾ ਨਾਲ ਸੰਘਰਸ਼ ਕਰਨੇ ਚਾਹੀਦੇ ਹਨ। ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਜਥੇਬੰਦਕ ਤਾਕਤ ਅਤੇ ਸਾਂਝੇ ਸੰਘਰਸ਼ਾਂ ਰਾਹੀਂ ਹੀ ਸੰਭਵ ਹੈ। ਆਗੂਆਂ ਨੇ ਕਿਹਾ ਕਿ ਨਰੇਗਾ ਮਜ਼ਦੂਰਾਂ ਲਈ ਰੁਜ਼ਗਾਰ ਦਾ ਅਧਿਕਾਰ ਬਹੁਤ ਮਹੱਤਵਪੂਰਨ ਹੈ। ਇਸ ਲਈ ਜ਼ਰੂਰੀ ਹੈ ਕਿ ਮਜ਼ਦੂਰਾਂ ਨੂੰ ਲੋੜ ਅਨੁਸਾਰ ਕੰਮ ਮਿਲੇ, ਕੀਤੇ ਗਏ ਕੰਮ ਦੀ ਮਜ਼ਦੂਰੀ ਸਮੇਂ ਸਿਰ ਦਿੱਤੀ ਜਾਵੇ ਅਤੇ ਰੁਜ਼ਗਾਰ ਨਾਲ ਜੁੜੀਆਂ ਸਮੱਸਿਆਵਾਂ ਦਾ ਢੁਕਵਾਂ ਹੱਲ ਕੀਤਾ ਜਾਵੇ। ਉਨ੍ਹਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਪ੍ਰਤੀ ਸੁਚੇਤ ਰਹਿਣ ਅਤੇ ਯੂਨੀਅਨ ਨੂੰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਗਿਣਤੀ ਵਿਚ ਜਥੇਬੰਦੀ ਨਾਲ ਜੁੜਨ। ਮੀਟਿੰਗਾਂ ਦੌਰਾਨ 21 ਅਕਤੂਬਰ ਨੂੰ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੀ ਬਰਸੀ ਮੌਕੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਅਤੇ ਉਨ੍ਹਾਂ ਦੇ ਵਿਚਾਰਾਂ ਤੋਂ ਪ੍ਰੇਰਨਾ ਲੈਣਾ ਸਾਡਾ ਫ਼ਰਜ਼ ਹੈ। ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੀ ਬਰਸੀ ਮੌਕੇ ਮਜ਼ਦੂਰਾਂ ਦੀ ਵੱਡੀ ਸ਼ਮੂਲੀਅਤ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ।
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਵਿਸ਼ਵ ਭੋਜਨ ਦਿਵਸ ਮਨਾਇਆ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਖੇ ਵਿਸ਼ਵ ਡਿਕਸ਼ਨਰੀ ਦਿਵਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਭਾਸ਼ਾ ਕਿਸੇ ਵੀ ਵਿਅਕਤੀ ਦੇ ਗਿਆਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।