18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਸਮਾਗਮ ਕਰਵਾਇਆ

ਅਜੀਤਵਾਲ, 17 ਅਕਤੂਬਰ (ਹਰਦੇਵ ਸਿੰਘ ਮਾਨ)-ਮੁੱਖ ਖੇਤੀਬਾੜੀ ਅਫਸਰ ਮੋਗਾ ਡਾ. ਅੰਮ੍ਰਿਤਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਮੋਗਾ-1 ਡਾ.

ਅਜੀਤ ਡੈਸਕ 18-10-2026
ਅਜੀਤਵਾਲ, 17 ਅਕਤੂਬਰ (ਹਰਦੇਵ ਸਿੰਘ ਮਾਨ)-ਮੁੱਖ ਖੇਤੀਬਾੜੀ ਅਫਸਰ ਮੋਗਾ ਡਾ. ਅੰਮ੍ਰਿਤਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਮੋਗਾ-1 ਡਾ. ਗੁਰਮਿੰਦਰ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਅਤੇ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਕੂਲ ਇੰਚਾਰਜ ਸਤਵੀਰ ਕੌਰ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਨੱਥੂਵਾਲਾ ਜਦੀਦ ਵਿਖੇ ਵਿਦਿਆਰਥੀਆਂ ਦੇ ਪੇਂਟਿੰਗ, ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ ਗਏ| ਮੈਥ ਅਧਿਆਪਕਾ ਅਮਨਦੀਪ ਬਾਵਾ ਨੇ ਵਿਭਾਗ ਦੇ ਅਧਿਕਾਰੀਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਰਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਵਾਤਾਵਰਨ ਅਤੇ ਮਨੁੱਖੀ ਸਿਹਤ ਲਈ ਬਹੁਤ ਨੁਕਸਾਨਦਾਇਕ ਹੈ| ਕਿਰਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਗੁਰਮਿੰਦਰ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਅੱਗ ਲਗਾਉਣ ਨਾਲ ਮਿੱਟੀ ਵਿਚ ਮੌਜੂਦ ਲਾਭਦਾਇਕ ਸੂਖਮ ਜੀਵਾਂ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਮਿੱਟੀ ਦੀ ਕੁਦਰਤੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ। ਇੰਚਾਰਜ ਸਤਵੀਰ ਕੌਰ ਵਲੋਂ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਇਸ ਮੌਕੇ ਪੇਂਟਿੰਗ, ਭਾਸ਼ਣ ਅਤੇ ਲੇਖ ਲਿਖਣ ਦੇ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਖੇਤੀਬਾੜੀ ਵਿਭਾਗ ਅਤੇ ਸਕੂਲ ਪ੍ਰਬੰਧਕਾਂ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਕੁੜੀਆਂ ਪ੍ਰਤੀ ਸਮਾਜ ਦੀ ਪੁਰਾਣੀ ਅਤੇ ਨਵੀਂ ਸੋਚ ਦੇ ਟਕਰਾਅ ਦੀ ਕਹਾਣੀ ਹੈ ਫ਼ਿਲਮ ‘ਥਾਪੀ’ ਸੁਪਨੇ ਪੂਰੇ ਕਰਨ ਲਈ ਲਗਾਤਾਰ... ਅਗਲੀ ਖ਼ਬਰ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਸਹੂਲਤਾਂ ਦੇਣ ਲਈ ਕੈਂਪ ਲਗਾਉਣ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।