19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਿੰਡ ਮਾੜੀ ਮੁਸਤਫ਼ਾ ’ਚ ਵੱਖ-ਵੱਖ ਪਾਰਟੀਆਂ ਛੱਡ ਕੇ 10 ਪਰਿਵਾਰ ਅਕਾਲੀ ਦਲ ’ਚ ਹੋਏ ਸ਼ਾਮਿਲ

ਠੱਠੀ ਭਾਈ, 18 ਅਕਤੂਬਰ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਮਾੜੀ ਮੁਸਤਫ਼ਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ 10 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਨ੍ਹਾਂ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਦੀ ਲੀਡਰਸ਼ਿਪ ਪ੍ਰਤੀ ਵਿਸ਼ਵਾਸ ਪ੍ਰਗਟ ਕਰਦਿਆਂ ਪਾਰਟੀ ਵਿਚ ਸ਼ਾਮਲ ਕੀਤਾ ਗਿਆ।

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ 26 ਸ਼ਕਤੀਪੀਠਾਂ ਤੋਂ ਲਿਆਂਦੀਆਂ ਪਾਵਨ ਜੋਤਾਂ ਦੇ ਕੀਤੇ ਦਰਸ਼ਨ 19-10-2026
ਠੱਠੀ ਭਾਈ, 18 ਅਕਤੂਬਰ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਮਾੜੀ ਮੁਸਤਫ਼ਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ 10 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਨ੍ਹਾਂ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਦੀ ਲੀਡਰਸ਼ਿਪ ਪ੍ਰਤੀ ਵਿਸ਼ਵਾਸ ਪ੍ਰਗਟ ਕਰਦਿਆਂ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਨਛੱਤਰ ਸਿੰਘ, ਨਾਨਕ ਸਿੰਘ, ਹਰਪ੍ਰੀਤ ਸਿੰਘ, ਰਾਜੂ ਸਿੰਘ, ਲਵਪ੍ਰੀਤ ਸਿੰਘ, ਟੀਟੂ ਕੁਮਾਰ, ਜਗਸੀਰ ਸਿੰਘ, ਸੇਵਕ ਸਿੰਘ, ਦਰਸ਼ਨ ਸਿੰਘ ਅਤੇ ਬਿੱਲੂ ਸਿੰਘ ਸੱਪਾਂ ਵਾਲਾ ਦੇ ਨਾਂਅ ਸ਼ਾਮਲ ਹਨ। ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਪਾਰਟੀ ਵਿਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਹਰੇਕ ਵਰਕਰ ਅਤੇ ਪਰਿਵਾਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਆਪਣੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਵਿਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਸਥਾਨ ਦਿੱਤਾ ਜਾਵੇਗਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਸਾਰਿਆਂ ਦੇ ਸਹਿਯੋਗ ਨਾਲ ਕੰਮ ਕੀਤਾ ਜਾਵੇਗਾ। ਇਸ ਸਿਆਸੀ ਸ਼ਮੂਲੀਅਤ ਨੂੰ ਪਿੰਡ ਮਾੜੀ ਮੁਸਤਫ਼ਾ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦਕ ਮਜ਼ਬੂਤੀ ਵੱਲ ਇਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਜਥੇਦਾਰ ਰਣਜੀਤ ਸਿੰਘ ਧਾਲੀਵਾਲ ਅਤੇ ਪਰਗਟ ਸਿੰਘ ਧਾਲੀਵਾਲ ਪੁੱਤਰ ਸਵਰਗੀ ਜਰਨੈਲ ਸਿੰਘ ਸਾਬਕਾ ਸਰਪੰਚ, ਜਰਨੈਲ ਸਿੰਘ ਸਾਬਕਾ ਸਰਪੰਚ ਗੁਰੂਸਰ ਮਾੜੀ, ਸਾਬਕਾ ਚੇਅਰਮੈਨ ਜਥੇਦਾਰ ਹਰਮੇਲ ਸਿੰਘ ਮੌੜ, ਇਕੱਤਰ ਸਿੰਘ ਬਰਾੜ ਪ੍ਰਧਾਨ ਸਰਕਲ ਥਰਾਜ, ਜਰਮਨ ਸਿੰਘ ਮਾੜੀ, ਆਕਾਸ਼ ਮਾੜੀ ਤੋਂ ਇਲਾਵਾ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਨਾਲ 85 ਸਾਲਾ ਬਜ਼ੁਰਗ ਦੀ ਮੌਤ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਅਗਲੀ ਖ਼ਬਰ ਰਾਈਜ਼ਿੰਗ ਸਟਾਰ ਮੁਕਾਬਲੇ ’ਚ ’ਦ ਲਰਨਿੰਗ ਫ਼ੀਲਡ ਦੇ ਵਿਦਿਆਰਥੀਆਂ ਦਾ ਦਬਦਬਾ, ਪੰਜ ਸ਼੍ਰੇਣੀਆਂ ’ਚ ਜਿੱਤੇ ਇਨਾਮ ਮਿਹਨਤ ਅਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।