21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬਦੀ ’ਤੇ ਨੇਕੀ ਦੀ ਜਿੱਤ ਦੁਸਹਿਰੇ ਦਾ ਤਿਉਹਾਰ ਮੋਗਾ ’ਚ ਉਤਸ਼ਾਹ ਨਾਲ ਮਨਾਇਆ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ, ਅਸ਼ੋਕ ਬਾਂਸਲ)-ਮੋਗਾ ਸ਼ਹਿਰ ਅੰਦਰ ਹਰ ਸਾਲ ਦੀ ਤਰਾਂ ਦੁਸਹਿਰੇ ਦਾ ਤਿਉਹਾਰ ਦੁਸਹਿਰਾ ਕਮੇਟੀ ਮੋਗਾ ਤੇ ਨਵੀਨ ਕਲਾ ਮੰਦਰ ਵਲੋਂ ਉਤਸ਼ਾਹ ਤੇ ਸ਼ਰਧਾ ਨਾਲ ਨਗਰ ਨਿਗਮ ਦੇ ਸਟੇਡੀਅਮ ਵਿਚ ਮਨਾਇਆ ਗਿਆ ਜਿੱਥੇ ਸ਼ਹਿਰ ਦੇ ਆਗੂਆਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਮੇਅਰ ਵਿਨੇ ਪਾਲ ਕੌਰ ਦੌਧਰੀਆ, ਸੀਨੀ.

ਅਜੀਤ ਡੈਸਕ 21-10-2026
ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ, ਅਸ਼ੋਕ ਬਾਂਸਲ)-ਮੋਗਾ ਸ਼ਹਿਰ ਅੰਦਰ ਹਰ ਸਾਲ ਦੀ ਤਰਾਂ ਦੁਸਹਿਰੇ ਦਾ ਤਿਉਹਾਰ ਦੁਸਹਿਰਾ ਕਮੇਟੀ ਮੋਗਾ ਤੇ ਨਵੀਨ ਕਲਾ ਮੰਦਰ ਵਲੋਂ ਉਤਸ਼ਾਹ ਤੇ ਸ਼ਰਧਾ ਨਾਲ ਨਗਰ ਨਿਗਮ ਦੇ ਸਟੇਡੀਅਮ ਵਿਚ ਮਨਾਇਆ ਗਿਆ ਜਿੱਥੇ ਸ਼ਹਿਰ ਦੇ ਆਗੂਆਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਮੇਅਰ ਵਿਨੇ ਪਾਲ ਕੌਰ ਦੌਧਰੀਆ, ਸੀਨੀ. ਡਿਪਟੀ ਮੇਅਰ ਰਾਕੇਸ਼ ਕਾਲਾ ਬਜਾਜ, ਡਿਪਟੀ ਮੇਅਰ ਗੌਰਵ ਗਰਗ, ਕਾਂਗਰਸ ਦੇ ਹਲਕਾ ਇੰਚਾਰਜ ਮਾਲਵਿਕਾ ਸੂਦ ਸੱਚਰ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਆਪ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ, ਸਾਬਕਾ ਮੇਅਰ ਬਲਜੀਤ ਸਿੰਘ ਚਾਨੀ, ਸਾਬਕਾ ਡਿਪਟੀ ਮੇਅਰ ਅਨਿਲ ਬਾਂਸਲ, ਸਮਾਜ ਸੇਵੀ ਭਾਵਨਾ ਬਾਂਸਲ, ਠੇਕੇਦਾਰ ਇੰਦਰਪਾਲ ਸਿੰਘ ਬੱਬੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਸਵਿੱਚ ਦਬਾ ਕੇ ਅਗਨੀ ਸੰਜੀਤ ਸਿੰਘ ਸੰਨੀ ਗਿੱਲ, ਐਡਵੋਕੇਟ ਪ੍ਰਭਦੀਪ ਸਿੰਘ ਤੇ ਉਨ੍ਹਾਂ ਦੀ ਪਤਨੀ ਹਰਸਿਮਰਨ ਕੌਰ, ਨਰੇਸ਼ ਗੋਇਲ ਕਿੱਟੂ, ਡਾ. ਸੰਦੀਪ ਗਰਗ, ਡਾ. ਸੀਮਾਂਤ ਗਰਗ, ਮੰਗਤ ਰਾਏ ਧਰਮਕੋਟ, ਮੱਖਣ ਲਾਲ ਗੋਇਲ, ਗੋਗੀ ਗੋਇਲ, ਅਕਸ਼ਿਤ ਜੈਨ ਸਾਬਕਾ ਮੇਅਰ ਨੇ ਸਾਂਝੇ ਤੌਰ ਤੇ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਦੁਸਹਿਰਾ ਕਮੇਟੀ ਦੇ ਅਹੁਦੇਦਾਰ ਪ੍ਰਧਾਨ ਮੋਹਨ ਲਾਲ ਸੇਠੀ, ਵੇਦ ਵਿਆਸ ਕਾਂਸਲ, ਡਾ. ਸੰਜੀਵ ਅਰੋੜਾ, ਵਿਜੇ ਗਰਗ ਬਿੱਟੂ, ਮੋਹਨ ਲਾਲ ਗੋਇਲ, ਮਨਜੀਤ ਕਾਂਸਲ, ਬਿੰਦੂ ਸੂਦ, ਧਰਮਪਾਲ ਗੁਪਤਾ, ਰਵਿੰਦਰ ਗੋਇਲ ਸੀ.ਏ., ਸੁਸ਼ੀਲ ਮਿੱਡਾ, ਵਿਜੇ ਠੇਕੇਦਾਰ, ਅਭਿਸ਼ੇਕ ਜਿੰਦਲ, ਵਿਸ਼ੇਸ਼ ਤੌਰ ‘ਤੇ ਸ਼ਾਮਲ ਸਨ। ਇਸ ਤੋ ਇਲਾਵਾ ਸੀਨੀ. ਅਕਾਲੀ ਆਗੂ ਰਾਜਵੰਤ ਸਿੰਘ ਮਾਹਲਾ, ਸੁਖਚੈਨ ਸਿੰਘ ਰਾਮੂੰਵਾਲਾ, ਇੰਦਰਜੀਤ ਸਿੰਘ ਰਾਹੀ, ਦਿਨੇਸ਼ ਗੁਪਤਾ, ਹਿਤੇਸ਼ ਸਿੰਗਲਾ, ਤੇ ਮਹਿਲਾ ਵਿੰਗ ‘ਚ ਨੀਨੂ ਬਾਂਸਲ, ਸੁਨੀਤਾ ਬਾਂਸਲ, ਸੀਮਾ ਸ਼ਰਮਾ, ਅਰਚਨਾ ਬਾਂਸਲ, ਕਾਜਲ ਕਪੂਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਟੇਜ ਸਕੱਤਰ ਦੀ ਭੂਮਿਕਾ ਕੌਂਸਲਰ ਗੋਵਰਧਨ ਪੋਪਲੀ ਨੇ ਨਿਭਾਈ। ਸਮਾਗਮ ਦੇ ਅੰਤ ਵਿਚ ਦੁਸਹਿਰਾ ਕਮੇਟੀ ਮੋਗਾ ਵਲੋਂ ਆਏ ਹੋਏ ਮੁੱਖ ਮਹਿਮਾਨਾਂ ਤੇ ਪਤਵੰਤਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਨਵੀਨ ਕਲਾ ਮੰਦਰ ਵਲੋਂ ਦੁਸਹਿਰੇ ਦਾ ਆਯੋਜਨ *ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਸੀਨੀ. ਕਾਂਗਰਸੀ ਆਗੂ ਲਾਭ ਸਿੰਘ ਆਹਲੂਵਾਲੀਆ, ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਦਿੱਤੀ -ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਨਵੀਨ ਕਲਾ ਮੰਦਰ ਵਲੋਂ ਸਥਾਨਕ ਸ਼ਹਿਰ ਬੱਗੇਆਣਾ ਬਸਤੀ ਦੇ ਖੇਡ ਸਟੇਡੀਅਮ ਵਿਚ ਆਯੋਜਿਤ ਕੀਤਾ ਜਿੱਥੇ ਕਮੇਟੀ ਦੇ ਮੈਂਬਰ ਤੇ ਅਹੁਦੇਦਾਰ ਰਮਨ ਮੱਕੜ, ਮਨੂੰ ਜੈਨ, ਹਰੀਸ਼ ਧੀਰ, ਹਰੀਸ਼ ਜਿੰਦਲ, ਐਡਵੋਕੇਟ ਰਿਸ਼ਬ, ਐਡਵੋਕੇਟ ਰਿਸ਼ਬ ਗਰਗ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਤੇ ਆਏ ਹੋਏ ਮਹਿਮਾਨਾਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਲਾਭ ਸਿੰਘ ਆਹਲੂਵਾਲੀਆ, ਸੰਜੀਤ ਸਿੰਘ ਸੰਨੀ ਗਿੱਲ, ਨਵਦੀਪ ਸਿੰਘ ਸੰਘਾ, ਪਰਮਪਾਲ ਸਿੰਘ ਤਖ਼ਤੂਪੁਰਾ, ਮਾਲਵਿਕਾ ਸੂਦ ਸੱਚਰ, ਵਿਨੇ ਪਾਲ ਕੌਰ ਦੌਧਰੀਆ, ਕੌਂਸਲਰ ਮਨਜੀਤ ਸਿੰਘ ਧੰਮੂ, ਕੌਂਸਲਰ ਪ੍ਰਵੀਨ ਮੱਕੜ, ਕੌਂਸਲਰ ਆਸ਼ਾ ਰਾਣੀ ਮੱਕੜ, ਸੀਨੀ. ਡਿਪਟੀ ਮੇਅਰ ਰਾਕੇਸ਼ ਕਾਲਾ ਬਜਾਜ, ਡਿਪਟੀ ਮੇਅਰ ਗੌਰਵ ਗਰਗ, ਸਾਬਕਾ ਮੇਅਰ ਬਲਜੀਤ ਸਿੰਘ ਚਾਨੀ, ਸਾਬਕਾ ਚੇਅਰਮੈਨ ਰਾਜਿੰਦਰਪਾਲ ਸਿੰਘ ਸਿੰਘਾਂਵਾਲਾ, ਸਾਬਕਾ ਚੇਅਰਮੈਨ ਉਪਿੰਦਰ ਸਿੰਘ ਗਿੱਲ, ਸੀ. ਕਾਂਗਰਸੀ ਆਗੂ ਧਰਮਪਾਲ ਸਿੰਘ ਡੀ.ਪੀ. ਤੋ ਇਲਾਵਾ ਸ਼ਹਿਰ ਦੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ। ਦੁਸਹਿਰੇ ਦੌਰਾਨ ਰਾਵਣ, ਮੇਘਨਾਥ ਤੇ ਕੁੰਭਕਰਨ ਤੇ ਪੁਤਲਿਆਂ ਨੂੰ ਸਵਿੱਚ ਦਬਾ ਕੇ ਅਗਨੀ ਭੇਟ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਸੀ. ਕਾਂਗਰਸੀ ਆਗੂ ਲਾਭ ਸਿੰਘ ਆਹਲੂਵਾਲੀਆ, ਸ਼੍ਰੋਮਣੀ ਅਕਾਲੀ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਵਲੋਂ ਸਾਂਝੇ ਤੌਰ ਦਿੱਤੀ ਗਈ। ਨਵੀਨ ਕਲਾ ਮੰਦਰ ਵਲੋਂ ਮਨਾਇਆ ਜਾਣ ਵਾਲਾ ਹਰ ਸਾਲ ਦੁਸਹਿਰਾ ਇਸ ਵਾਰ ਵੀ ਆਪਣੀ ਅਮਿਟ ਯਾਦ ਛੱਡ ਗਿਆ। ਸਮੁੱਚੇ ਸਮਾਗਮ ਦੌਰਾਨ ਸਟੇਜ ਦੀ ਸਕੱਤਰ ਦੀ ਭੂਮਿਕਾ ਸਮਾਜ ਸੇਵੀ ਤੇ ਬੁਲਾਰੇ ਰਾਕੇਸ਼ ਸਿਤਾਰਾ ਨੇ ਨਿਭਾਈ। ਕੋਟ ਈਸੇ ਖਾਂ, (ਗੁਰਮੀਤ ਸਿੰਘ ਖਾਲਸਾ)-ਕੋਟ ਈਸੇ ਖਾਂ ਦੇ ਸੁੰਦਰ ਨਗਰ ਖੇਡ ਸਟੇਡੀਅਮ ਵਿਚ ਦੁਸਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਤੇ ਸਮੁੱਚੀ ਟੀਮ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਭਗਵਾਨ ਰਾਮ ਅਤੇ ਰਾਵਣ ਵਿਚਕਾਰ ਯੁੱਧ ਦੀਆਂ ਸੁੰਦਰ ਝਾਕੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਸਾਬਕਾ ਵਿਧਾਇਕ ਲੋਹਗੜ੍ਹ ਨੇ ਇਕੱਤਰ ਦਰਸ਼ਕਾਂ ਨੂੰ ਜਿੱਥੇ ਦੁਸਹਿਰੇ ਦੇ ਤਿਉਹਾਰ ਦੀ ਵਧਾਈ ਦਿੱਤੀ ਉੱਥੇ ਕੀਤੇ ਗਏ ਵਧੀਆ ਪ੍ਰਬੰਧਾਂ ਲਈ ਕਮੇਟੀ ਪ੍ਰਧਾਨ ਭਾਊ ਲਖਵੀਰ ਸਿੰਘ ਲੱਖਾ ਕਾਲੜਾ ਤੇ ਸਾਥੀਆਂ ਦੀ ਸਰਾਹਨਾ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਰਿਮੋਟ ਦਾ ਬਟਨ ਦੱਬ ਕੇ ਰਾਵਣ ਦੇ ਬੁੱਤ ਨੂੰ ਅਗਨੀ ਭੇਟ ਕਰਨ ਦੀ ਰਸਮ ਨਿਭਾਈ ਗਈ। ਇਸ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਜਸਵਿੰਦਰ ਸਿੰਘ ਸਿੱਧੂ ਆਗੂ ਅਕਾਲੀ ਦਲ ਵਾਰਿਸ ਪੰਜਾਬ ਦੇ, ਸੀਨੀਅਰ ਕਾਂਗਰਸੀ ਬਲਰਾਮ ਸ਼ਰਮਾ ਬੱਬੀ, ਸੋਹਣ ਸਿੰਘ ਖੇਲਾ ਪੀ.ਏ. ਲੋਹਗੜ੍ਹ, ਕੁਲਦੀਪ ਸਿੰਘ ਰਾਜਪੂਤ ਸਾਬਕਾ ਪ੍ਰਧਾਨ ਨਗਰ ਪੰਚਾਇਤ, ਤਰਸੇਮ ਸਿੰਘ ਗਿੱਲ ਪ੍ਰਧਾਨ ਨਾਮਦੇਵ ਸਭਾ, ਭਾਊ ਵਿਜੇ ਕਾਲੜਾ, ਕੌਂਸਲਰ ਪ੍ਰਕਾਸ਼ ਸਿੰਘ ਰਾਜਪੂਤ, ਗੁਰਭੇਜ ਸਿੰਘ ਰਾਜਪੂਤ, ਸੀਨੀ: ਕਾਂਗਰਸੀ ਗੁਰਬੀਰ ਸਿੰਘ ਗੋਗਾ, ਗੁਰਮੁਖ ਸਿੰਘ ਘਲੋਟੀ, ਕਾਂਗਰਸ ਸ਼ਹਿਰੀ ਪ੍ਰਧਾਨ ਗੋਪਾਲ ਗਰਗ, ਐਡਵੋਕੇਟ ਇਸ਼ੂ ਛਾਬੜਾ, ਬਲਵੀਰ ਸਿੰਘ ਪਾਂਧੀ, ਗੁਰਵੰਤ ਸਿੰਘ ਵਿਰਕ, ਬਲਵਿੰਦਰ ਸਿੰਘ ਭੈਣੀ, ਸਾਬਕਾ ਕੌਂਸਲਰ ਸੋਨੂੰ ਸਿੱਧੂ ਤੋਂ ਇਲਾਵਾ ਸ਼ਹਿਰ ਦੇ ਹੋਰ ਆਗੂ ਪਤਵੰਤੇ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਦਰਸ਼ਕ ਹਾਜ਼ਰ ਸਨ। ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ - ਵਿਧਾਇਕ ਲਾਡੀ ਢੋਸ ਧਰਮਕੋਟ, (ਪਰਮਜੀਤ ਸਿੰਘ)-ਆਦਰਸ਼ ਦੁਸਹਿਰਾ ਕਮੇਟੀ ਧਰਮਕੋਟ ਵਲੋਂ ਬਦੀ ’ਤੇ ਨੇਕੀ ਦੀ ਜਿੱਤ ਨੂੰ ਸਮਰਪਿਤ ਦੁਸਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਏ. ਡੀ. ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਦੀਆਂ ਗਰਾਊਂਡਾਂ ਵਿਚ ਮਨਾਇਆ ਗਿਆ| ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਸਨਮਾਨਿਤ ਸ਼ਖਸੀਅਤਾਂ ਵਿਚ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ, ਬਰਜਿੰਦਰ ਸਿੰਘ ਬਰਾੜ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਾਦਲ, ਸ਼ਮਸ਼ੇਰ ਸਿੰਘ ਕੈਲਾ ਭਾਜਪਾ ਆਗੂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਸੰਬੋਧਨ ਕਰਦਿਆਂ ਕਿਹਾ ਕੀ ਸਾਨੂੰ ਹਮੇਸ਼ਾ ਸ੍ਰੀ ਰਾਮ ਚੰਦਰ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ| ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ| ਇਸ ਮੌਕੇ ਰਾਵਣ, ਕੁੰਭਕਰਨ ਦੇ ਬੁੱਤਾਂ ਨੂੰ ਅਗਨੀ ਭੇਟ ਕਰਨ ਦੀ ਰਸਮ ਦਵਿੰਦਰਜੀਤ ਸਿੰਘ ਲਾਡੀ ਢੋਸ ਵਿਧਾਇਕ ਧਰਮਕੋਟ, ਸੁਖਜੀਤ ਸਿੰਘ ਲੋਹਗੜ੍ਹ ਸਾਬਕਾ ਵਿਧਾਇਕ, ਬਰਜਿੰਦਰ ਸਿੰਘ ਬਰਾੜ ਹਲਕਾ ਇੰਚਾਰਜ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵਲੋਂ ਨਿਭਾਈ ਗਈ| ਇਸ ਸਮਾਗਮ ਵਿਚ ਰਾਮ ਗੋਪਾਲ, ਸੁਖਵਿੰਦਰ ਸਿੰਘ ਸਿੱਧੂ, ਵਿਜੇ ਕੁਮਾਰ ਜਿੰਦਲ ਵੀ.ਟੀ. ਸੀਮਿੰਟ ਵਾਲੇ, ਨਾਇਬ ਸਿੰਘ ਮੱਲ੍ਹੀ, ਅਮਿਤ ਨੌਹਰੀਆ, ਵਿਪਨ ਗੋਇਲ, ਜਨੇਸ਼ ਕੁਮਾਰ ਜੋਨੀ, ਸੁਧੀਰ ਕੁਮਾਰ ਗੋਇਲ ਸਾਬਕਾ ਚੇਅਰਮੈਨ, ਗੁਰਮੀਤ ਮੁਖੀਜਾ ਪ੍ਰਧਾਨ ਆੜ੍ਹਤੀ ਯੂਨੀਅਨ, ਇੰਦਰਪ੍ਰੀਤ ਸਿੰਘ ਬੰਟੀ ਸਾਬਕਾ ਪ੍ਰਧਾਨ, ਸੰਦੀਪ ਸਿੰਘ ਸੰਧੂ, ਰਾਓ ਬਰਿੰਦਰ ਪੱਬੀ, ਵੰਦਨਾ ਨੌਹਰੀਆ, ਦੁਸਹਿਰਾ ਕਮੇਟੀ ਦੇ ਚੇਅਰਮੈਨ ਹਰਦੀਪ ਸਿੰਘ ਫੌਜੀ, ਪ੍ਰਧਾਨ ਉਗਰਸੈਨ ਨੌਹਰੀਆ, ਬਰਿੰਦਰ ਸਿੰਘ ਪੱਬੀ, ਦਵਿੰਦਰ ਸਿੰਘ ਛਾਬੜਾ, ਅਸ਼ੋਕ ਸ਼ਰਮਾ ਸੈਕਟਰੀ, ਪ੍ਰੀਤਮ ਲਾਲ ਭਾਰਦਵਾਜ, ਨਵਦੀਪ ਸਿੰਘ ਅਹੂਜਾ, ਸੁਖਵਿੰਦਰ ਸ਼ਰਮਾ, ਰਜਿੰਦਰ ਸਿੰਘ ਮੈਂਬਰ, ਜਸਵਿੰਦਰ ਸਿੰਘ ਰਖਰਾ, ਨਵੀਨ ਨੌਹਰੀਆ, ਸਮਿਤ ਨੌਹਰੀਆ, ਯੁਵਰਾਜ ਸਿੰਘ ਸੰਧੂ, ਸੰਜੀਵ ਗਰੋਵਰ ਡਾਇਰੈਕਟਰ, ਸੰਜੀਵ ਕੁਮਾਰ ਜੋਨੀ, ਪ੍ਰੇਮ ਨਰੂਲਾ, ਮਦਨ ਲਾਲ ਤਲਵਾਰ, ਅਸ਼ੋਕ ਕੁਮਾਰ, ਸੰਜੀਵ ਕੁਮਾਰ ਬੌਬੀ ਕਟਾਰੀਆ, ਪਰੋਮਸ ਵਰਮਾ, ਗੁੱਡੀ ਮਹੰਤ, ਇਕਬਾਲ ਸਿੰਘ ਹੈਰੀ, ਰੌਸ਼ਨ ਲਾਲ ਨੌਹਰੀਆ, ਗੁਰਦਿਆਲ ਸਿੰਘ ਬੁੱਟਰ, ਗੁਰਮੇਲ ਸਿੰਘ ਸਿੱਧੂ, ਹਰਪ੍ਰੀਤ ਸਿੰਘ ਰਿੱਕੀ, ਗੁਰਬਖਸ਼ ਸਿੰਘ ਕੁੱਕੂ, ਅੰਮ੍ਰਿਤਪਾਲ ਸਿੰਘ ਬਿੱਟੂ, ਰਾਕੇਸ਼ ਕੁਮਾਰ ਬਤਰਾ, ਉਦੇ ਸੂਦ, ਮਣੀ ਮਠਾੜੂ ਫਰਨੀਚਰ ਹਾਊਸ, ਰਿੰਕੂ ਦੇਵਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ| ਇਸ ਮੌਕੇ ਐਸ. ਐਸ. ਪੀ. ਸਰਤਾਜ ਸਿੰਘ ਚਾਹਲ, ਡੀ. ਐਸ. ਪੀ. ਸੁਖਵਿੰਦਰ ਸਿੰਘ ਬਰਾੜ, ਇੰਸਪੈਕਟਰ ਜਤਿੰਦਰ ਸਿੰਘ ਅਤੇ ਹੋਰ ਪੁਲਿਸ ਅਧਿਕਾਰੀਆਂ ਵਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖਤ ਪ੍ਰਬੰਧ ਕੀਤੇ ਗਏ ਸਨ| ਕੋਟ ਈਸੇ ਖਾਂ ਵਿਖੇ ਬਰਜਿੰਦਰ ਸਿੰਘ ਮੱਖਣ ਬਰਾੜ , ਗੁਰਮੀਤ ਮੁਖੀਜਾ , ਰਜਿੰਦਰ ਸਿੰਘ ਡੱਲਾ ਤੇ ਹੋਰਨਾਂ ਨੇ ਕੀਤੀ ਸ਼ਿਰਕਤ ਕੋਟ ਈਸੇ ਖਾਂ, (ਗੁਰਮੀਤ ਸਿੰਘ ਖਾਲਸਾ)-ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਕੋਟ ਈਸੇ ਖਾਂ ਘਲੋਟੀ ਰੋਡ ਵਿਖੇ ਦੁਸਹਿਰਾ ਕਮੇਟੀ ਦੇ ਪ੍ਰਧਾਨ ਪੰਡਿਤ ਹਰਸ਼ਵਰਧਨ ਆਜ਼ਾਦ ਭੀਮ ਸੈਨ ਦੀ ਅਗਵਾਈ ਵਿਚ ਨਗਰ ਵਾਸੀਆਂ ਦੇ ਸਹਿਯੋਗ ਨਾਲ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨਾ ਵਜੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਸੀਨੀਅਰ ਅਕਾਲੀ ਆਗੂ, ਰਜਿੰਦਰ ਸਿੰਘ ਡੱਲਾ, ਮੁੱਖ ਮਹਿਮਾਨ ਗੁਰਮੀਤ ਮੁਖੀਜਾ ਧਰਮਕੋਟ ਤੋਂ ਇਲਾਵਾ ਚੇਅਰਮੈਨ ਵਿਜੇ ਕੁਮਾਰ ਧੀਰ, ਸੀਨੀਅਰ ਕਾਂਗਰਸੀ ਬਲਰਾਮ ਸ਼ਰਮਾ ਬੱਬੀ, ਨਗਰ ਪੰਚਾਇਤ ਪ੍ਰਧਾਨ ਸਚਿਨ ਧੀਰ ਅਤੇ ਹੋਰ ਨਾਮਵਰ ਸ਼ਖਸ਼ੀਅਤਾਂ ਮੌਜੂਦ ਰਹੀਆਂ। ਇਸ ਵਾਰ ਵੀ ਪੰਡਿਤ ਭੀਮ ਸੈਨ ਦੀ ਅਗਵਾਈ ਵਿਚ ਰਮਾਇਣ ਯੁੱਧ ਦੀਆਂ ਸੁੰਦਰ ਝਾਕੀਆਂ ਦਾ ਦਰਸ਼ਕਾਂ ਨੇ ਆਨੰਦ ਮਾਣਿਆ। ਪੁੱਜੀਆਂ ਸ਼ਖਸ਼ੀਅਤਾਂ ਨੂੰ ਪੰਡਿਤ ਭੀਮ ਸੈਨ ਤੇ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ। ਅੰਤ ਵਿਚ ਪੁੱਜੇ ਮਹਿਮਾਨਾਂ ਵਲੋਂ ਰਾਵਣ ਦੇ ਬੁੱਤ ਨੂੰ ਅਗਨ ਭੇਟ ਕਰਨ ਦੀ ਰਸਮ ਨਿਭਾਈ ਗਈ। ਪੁਲਿਸ ਪ੍ਰਸ਼ਾਸਨ ਵਲੋਂ ਵੀ ਤਿਉਹਾਰਾਂ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਦਾਤੇਵਾਲ, ਰਾਜੂ ਮੁਖੀਜਾ ਧਰਮਕੋਟ, ਸੀਨੀਅਰ ਅਕਾਲੀ ਗੁਰਮੀਤ ਸਿੰਘ ਗਗੜਾ, (ਬਾਕੀ ਸਫ਼ਾ 6 ’ਤੇ) ( ਸਫ਼ਾ 5 ਦੀ ਬਾਕੀ ) ਮਦਨ ਲਾਲ ਸੀਕਰੀ, ਗੁਰਪ੍ਰੀਤ ਸਿੰਘ ਭੁੱਲਰ, ਸ਼ਹਿਰੀ ਪ੍ਰਧਾਨ ਹਰਮੇਲ ਸਿੰਘ ਰਾਜਪੂਤ, ਯੂਥ ਸ਼ਹਿਰੀ ਪ੍ਰਧਾਨ ਅਮਨ ਗਾਬਾ, ਕੌਂਸਲਰ ਅਰੁਣ ਸੀਕਰੀ, ਕਾਂਗਰਸੀ ਆਗੂ ਕ੍ਰਿਸ਼ਨ ਤਿਵਾੜੀ, ਇਕਬਾਲਦੀਪ ਹੈਰੀ ਪੀ.ਏ., ਐਡਵੋਕੇਟ ਅਜੇ ਛਾਬੜਾ, ਇਕੱਤਰ ਘਲੋਟੀ ਮੈਂਬਰ ਬਲਾਕ ਸੰਮਤੀ, ਕੌਂਸਲਰ ਰਾਜੂ ਸਚਦੇਵਾ, ਹਰਜਿੰਦਰਪਾਲ ਨੈਸਲੇ, ਨੀਸੂ ਗੁਪਤਾ, ਚਾਵਲਾ, ਹਿੰਦ ਧਾਲੀਵਾਲ, ਕੌਂਸਲਰ ਸੁਖਨਜੀਤ ਕੌਰ ਦੇ ਪਤੀ ਅਮਨ ਟੱਕਰ, ਟਿੰਕੂ ਗੁਪਤਾ, ਵਿਜੇ ਗੁੰਬਰ ਜਨਤਾ ਵਾਲੇ, ਜਾਨੂ ਸ਼ਰਮਾ, ਨਿਰਮਲ ਸਿੰਘ ਨਿੰਮਾ, ਕਮਲ ਨੈਨ ਸ਼ਰਮਾ, ਸੋਮ ਨਾਥ, ਮਨੋਜ ਮਿਸ਼ਰਾ ਤੋਂ ਇਲਾਵਾ ਅਗਰਵਾਲ ਪਰਿਵਾਰ, ਤਿਵਾੜੀ ਪਰਿਵਾਰ, ਅਰੋੜਾ ਪਰਿਵਾਰ, ਸੀਕਰੀ ਪਰਿਵਾਰ, ਹੋਰ ਆਗੂ ਪਤਵੰਤੇ ਤੇ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ। ਸੁਭਾਸ਼ ਮੰਡੀ ਵਿਖੇ ਡਾਇਮੰਡ ਕਲੱਬ ਵਲੋਂ ਦੁਸਹਿਰਾ ਮਨਾਇਆ ਬਾਘਾ ਪੁਰਾਣਾ, (ਟਿੰਕੂ ਕਾਠਪਾਲ)-ਨਿਹਾਲ ਸਿੰਘ ਵਾਲਾ ਰੋਡ ’ਤੇ ਸਥਿਤ ਸੁਭਾਸ਼ ਮੰਡੀ ਵਿਖੇ ਡਾਇਮੰਡ ਕਲੱਬ ਵਲੋਂ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਦੁਸਹਿਰੇ ਦੇ ਸਮਾਗਮ ਦਾ ਅਨੰਦ ਮਾਣਿਆ। ਸਮਾਗਮ ਦੌਰਾਨ ਰਾਵਣ ਦੇ ਪੁਤਲੇ ਨੂੰ ਅਗਨ ਭੇਟ ਕਰਨ ਦੀ ਰਸਮ ਵਿਧਾਇਕ ਅੰਮ੍ਰਿਤਪਾਲ ਸਿੰਘ ਤੇ ਪ੍ਰਧਾਨ ਪਵਨ ਗੁਪਤਾ ਵਲੋਂ ਨਿਭਾਈ ਗਈ। ਸਮਾਗਮ ਦੌਰਾਨ ਪ੍ਰਸਿੱਧ ਕਾਮੇਡੀਅਨ ਭੋਟੂ ਸ਼ਾਹ ਨੇ ਆਪਣੀ ਕਲਾਕਾਰੀ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ, ਸੁਖਜੀਤ ਸਿੰਘ ਮਾਹਲਾ, ਦੁਰਗਾ ਮੰਦਿਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮਨ ਮਿੱਤਲ ਰਿੰਪੀ, ਸ਼ਿਵ ਮੰਦਿਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਗਰਗ, ਬਾਬਾ ਖੇਤਰਪਾਲ ਸੇਵਾ ਸੰਮਤੀ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਵੀ ਸਮਾਗਮ ਵਿਚ ਸ਼ਿਰਕਤ ਕੀਤੀ| ਇਸ ਮੌਕੇ ਕਲੱਬ ਦੇ ਪ੍ਰਬੰਧਕਾਂ ਵਲੋਂ ਦੁਸਹਿਰੇ ਦੇ ਤਿਉਹਾਰ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਰਜਿੰਦਰ ਗੋਇਲ, ਅਸ਼ੋਕ ਗਰਗ, ਤਰੁਨ ਮਿੱਤਲ, ਤਿਲਕ ਰਾਜ ਸੋਨੀ, ਕਮਲ ਮੁਖਤਿਆਰ ਸਿੰਘ ਅਤੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ| ਹੋਲੀ ਹਾਰਟ ਸਕੂਲ ਵਿਖੇ ਦੁਸਹਿਰਾ ਮਨਾਇਆ ਅਜੀਤਵਾਲ, (ਹਰਦੇਵ ਸਿੰਘ ਮਾਨ)- ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਹੋਈ। ਇਸ ਮੌਕੇ ਸਕੂਲ ਨੂੰ ਰੰਗ-ਬਿਰੰਗੇ ਫੁਲਾਂ, ਝੰਡੀਆਂ ਅਤੇ ਦੁਸਹਿਰੇ ਨਾਲ ਸੰਬੰਧਿਤ ਚਿੱਤਰਾਂ ਨਾਲ ਸਜਾਇਆ ਗਿਆ। ਵਿਦਿਆਰਥੀਆਂ ਨੇ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਅਤੇ ਰਾਮਾਇਣ ਦੀਆਂ ਪ੍ਰਮੁੱਖ ਘਟਨਾਵਾਂ ’ਤੇ ਆਧਾਰਿਤ ਇਕ ਲਘੂ ਨਾਟਕ ਪੇਸ਼ ਕੀਤਾ ਅਤੇ ਬੱਚਿਆਂ ਨੇ ਧਾਰਮਿਕ ਗੀਤਾਂ, ਕਵਿਤਾਵਾਂ ਅਤੇ ਸੁੰਦਰ ਭਾਸ਼ਣਾਂ ਰਾਹੀਂ ਦੁਸਹਿਰੇ ਦੇ ਮਹੱਤਵ ’ਤੇ ਚਾਨਣਾ ਪਾਇਆ| ਸਮਾਗਮ ਦੇ ਅੰਤ ਵਿਚ ਸਕੂਲ ਦੇ ਮੈਦਾਨ ਵਿਚ ਰਾਵਣ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼੍ਰੇਆ ਪਲਤਾ, ਸ਼ਿਵਾਨੀ ਅਰੋੜਾ, ਰਮਨ ਅਰੋੜਾ ਅਤੇ ਪ੍ਰਿੰਸੀਪਲ ਸਾਕਸ਼ੀ ਗੁਲੇਰੀਆ ਨੇ ਸਮੂਹ ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ। ਸ੍ਰੀ ਹੇਮਕੁੰਟ ਸਕੂਲ ਵਿਚ ਮਨਾਇਆ ਦੁਸਹਿਰਾ ਕੋਟ ਈਸੇ ਖਾਂ, (ਗੁਰਮੀਤ ਸਿੰਘ ਖਾਲਸਾ)- ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਨੇ ਬੱਚਿਆਂ ਨੂੰ ਦੱਸਿਆ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਭਗਵਾਨ ਸ੍ਰੀ ਰਾਮ ਜੀ ਵਲੋਂ ਰਾਵਣ ’ਤੇ ਪ੍ਰਾਪਤ ਕੀਤੀ ਜਿੱਤ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਇਹ ਦਿਨ ਸਾਨੂੰ ਸਚਾਈ, ਨੇਕੀ, ਹਿੰਮਤ ਅਤੇ ਧਰਮ ਦੇ ਰਸਤੇ ’ਤੇ ਚੱਲਣ ਦੀ ਪੇ੍ਰਨਾ ਦਿੰਦਾ ਹੈ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਚੰਗੇ ਵਿਚਾਰ ਅਪਣਾਉਣ, ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਦੂਜਿਆਂ ਨਾਲ ਪਿਆਰ ਅਤੇ ਸਤਿਕਾਰ ਨਾਲ ਪੇਸ਼ ਆਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੁਸਹਿਰੇ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਸਚਾਈ ਅਤੇ ਨੇਕੀ ਦੇ ਰਸਤੇ ’ਤੇ ਚੱਲਣ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ’ ਚ ਮਨਾਇਆ ਦੁਸਹਿਰਾ ਨਿਹਾਲ ਸਿੰਘ ਵਾਲਾ, (ਪਲਵਿੰਦਰ ਸਿੰਘ ਟਿਵਾਣਾ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਅਤੇ ਦੁਸਹਿਰੇ ਦੇ ਮਹੱਤਵ ਨੂੰ ਦਰਸਾਉਂਦੀਆਂ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ। ਇਸ ਮੌਕੇ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ, ਪ੍ਰਿੰਸੀਪਲ ਜਸਮੇਲ ਸਿੰਘ ਵੱਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ ਗਈ। ਦਸਮੇਸ਼ ਸਕੂਲ ਬਿਲਾਸਪੁਰ ’ ਚ ਮਨਾਇਆ ਦੁਸਹਿਰਾ ਨਿਹਾਲ ਸਿੰਘ ਵਾਲਾ, (ਪਲਵਿੰਦਰ ਸਿੰਘ ਟਿਵਾਣਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਦੁਸਹਿਰਾ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਮੈਡਮ ਮੀਨਾ ਜੈਨ ਨੇ ਦੱਸਿਆ ਕਿ ਇਸ ਦਿਨ ਸ੍ਰੀ ਰਾਮ ਚੰਦਰ ਜੀ ਨੇ ਰਾਵਣ ਨੂੰ ਹਰਾ ਕੇ ਬੁਰਾਈ ਵਿਰੁੱਧ ਸਚਾਈ ਦੀ ਜਿੱਤ ਦਾ ਪਰਚਮ ਲਹਿਰਾਇਆ ਸੀ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ, ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ, ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਦੁਸਹਿਰਾ ਮਨਾਉਣ ਦਾ ਅਸਲ ਉਦੇਸ਼ ਤਦ ਹੀ ਪੂਰਾ ਹੋਵੇਗਾ ਜੇਕਰ ਅਸੀਂ ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਇਕਜੁੱਟ ਹੋ ਜਾਈਏ। ਆਕਸਫੋਰਡ ਸਕੂਲ ‘ ਚ ਮਨਾਇਆ ਦੁਸਹਿਰਾ ਮੋਗਾ, (ਸੁਰਿੰਦਰਪਾਲ ਸਿੰਘ)-’ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ’ ਭਗਤਾ ਭਾਈ ਕਾ, ਇਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜਿਸ ਵਿਚ ਹਰ ਤਿਉਹਾਰ ਨੂੰ ਬੜੀ ਸ਼ਿੱਦਤ ਨਾਲ ਮਨਾਇਆ ਜਾਂਦਾ ਹੈ। ਜਿਵੇਂ ਕਿ ਅਸੀਂ ਜਾਣਦੇ ਹੀ ਹਾਂ ਕਿ ਭਾਰਤ ਵਿਚ ਮੇਲਿਆਂ, ਤਿਉਹਾਰਾਂ ਦਾ ਕਾਫ਼ਲਾ ਸਾਰਾ ਸਾਲ ਚੱਲਦਾ ਰਹਿੰਦਾ ਹੈ। ਅਸੀਂ ਭਾਰਤੀ ਬੜੇ ਉਤਸ਼ਾਹ ਨਾਲ ਇਨ੍ਹਾਂ ਦੇ ਆਉਣ ਦੀ ਉਡੀਕ ਕਰਦੇ ਹਾਂ। ਇਸੇ ਤਰ੍ਹਾਂ ਆਕਸਫੋਰਡ ਸੰਸਥਾ ਵਿਖੇ ਦੁਸਹਿਰਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਲੋਹਾ ਮਨਵਾਉਂਦੇ ਹੋਏ ਬਦੀ ਦੇ ਖ਼ਾਤਮੇ ਦਾ ਸੁਨੇਹਾ ਦਿੱਤਾ। ਇਸ ਮੌਕੇ ਸਕੂਲ ਦੇ ਚਾਰਾਂ ਹਾਊਸਾਂ ਵਿਚਕਾਰ ਇੰਟਰ-ਹਾਊਸ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਰਾਮ ਜਨਮ, ਮਾਤਾ ਸੀਤਾ ਸਵੰਬਰ ਨੂੰ ਕੋਰੀਓਗ੍ਰਾਫ਼ੀ (ਝਾਕੀਆਂ) ਰਾਹੀਂ ਪੇਸ਼ ਕੀਤਾ ਗਿਆ। ਇਸ ਤੋਂ ਬਿਨਾਂ ਨੰਨ੍ਹੇ-ਮੁੰਨੇ ਬੱਚਿਆਂ ਦੀ ਦੁਸਹਿਰੇ ਨਾਲ ਸੰਬੰਧਿਤ ਪੇਸ਼ਕਾਰੀ ਵੀ ਖਿੱਚ ਦਾ ਕੇਂਦਰ ਬਣੀ। ਸਵੇਰ ਦੀ ਸਭਾ ਦੌਰਾਨ ਪੇਸ਼ ਕੀਤੇ ਗਏ ਇਸ ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਕਿਹਾ ਕਿ ਹਰ ਤਿਉਹਾਰ ਸਾਡੇ ਲਈ ਵੱਖ-ਵੱਖ ਸੁਨੇਹੇ ਲੈ ਕੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਤਿਉਹਾਰ ਸਾਂਝੀਵਾਲਤਾ ਦਾ ਪ੍ਰਤੀਕ ਹਨ ਉੱਥੇ ਇਹ ਸਾਨੂੰ ਆਪਣੀ ਸੰਸਕ੍ਰਿਤੀ ਅਤੇ ਸਭਿਆਚਾਰ ਨਾਲ ਜੋੜਨ ਵਿਚ ਵੀ ਸਹਾਈ ਹੁੰਦੇ ਹਨ। ਸਾਨੂੰ ਸਾਰੇ ਤਿਉਹਾਰ ਖ਼ੁਸ਼ੀ ਅਤੇ ਪਵਿੱਤਰਤਾ ਨਾਲ ਮਨਾਉਣੇ ਚਾਹੀਦੇ ਹਨ।ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ ਵਾਈਸ ਚੇਅਰਮੈਨ, ਗੁਰਮੀਤ ਸਿੰਘ ਸਰਪੰਚ ਵਿੱਤ-ਸਕੱਤਰ ਨੇ ਵੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਵਧਾਈ ਦਿੱਤੀ। ਹੋਲੀ ਹਾਰਟ ਕਾਨਵੈਂਟ ਸਕੂਲ , ਮੋਗਾ ਵਿਖੇ ਦੁਸਹਿਰਾ ਮਨਾਇਆ ਹੋਲੀ ਹਾਰਟ ਕਾਨਵੈਂਟ ਸਕੂਲ, ਮੋਗਾ ਵਿਖੇ ਅੱਜ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਸਕੂਲ ਦੇ ਵਿਹੜੇ ਨੂੰ ਰੰਗ-ਬਿਰੰਗੇ ਢੰਗ ਨਾਲ ਸਜਾਇਆ ਗਿਆ ਸੀ। ਇਸ ਮੌਕੇ ਸਕੂਲ ਦੇ ਛੋਟੇ-ਛੋਟੇ ਬੱਚਿਆਂ ਤੋਂ ਲੈ ਕੇ ਵੱਡੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਸਕੂਲ ਵਿਚ ਰਾਵਣ ਦਾ ਵੱਡਾ ਪੁਤਲਾ ਬਣਾਇਆ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਰਾਵਣ ਦਾ ਪੁਤਲਾ ਤਿਆਰ ਕੀਤਾ। ਬਾਅਦ ਵਿਚ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਭਗਵਾਨ ਰਾਮ ਅਤੇ ਰਾਵਣ ਦੇ ਯੁੱਧ ਬਾਰੇ ਵਿਸਤਾਰ ਪੂਰਵਕ ਬਹੁਤ ਹੀ ਸੁੰਦਰ ਤਰੀਕੇ ਨਾਲ ਦੱਸਿਆ। ਫਿਰ ਰਾਵਣ ਦੇ ਪੁਤਲੇ ਨੂੰ ਅੱਗ ਲਗਾ ਕੇ ਸਾੜਿਆ ਗਿਆ। ਇਸ ਦਿਨ ਸਕੂਲ ਵਿਚ ਦੁਸਹਿਰੇ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਪ੍ਰੀ-ਨਰਸਰੀ ਤੋਂ ਐਲ.ਕੇ.ਜੀ. ਦੇ ਬੱਚਿਆਂ ਨੇ ਰਾਵਣ ਦੇ ਮੁਖੌਟੇ ਬਣਾਏ ਅਤੇ ਤੀਰ-ਕਮਾਨ ਬਣਾਉਣ ਦੀ ਗਤੀਵਿਧੀ ਕੀਤੀ। ਵੱਡੀਆਂ ਜਮਾਤਾਂ ਦੇ ਬੱਚਿਆਂ ਨੇ ਦੁਸਹਿਰੇ ‘ਤੇ ਭਾਸ਼ਣ, ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸੁਭਾਸ਼ ਪਲਤਾ ਅਤੇ ਪ੍ਰਿੰਸੀਪਲ ਸ੍ਰੀਮਤੀ ਸ਼ਿਵਾਨੀ ਅਰੋੜਾ ਨੇ ਬੱਚਿਆਂ ਨੂੰ ਦੁਸਹਿਰੇ ਦਾ ਅਸਲ ਮਹੱਤਵ ਸਮਝਾਇਆ। ਉਨ੍ਹਾਂ ਨੇ ਕਿਹਾ ਕਿ ਦੁਸਹਿਰਾ ਸਾਨੂੰ ਇਹ ਸਿੱਖਿਆ ਦਿੰਦਾ ਹੈ ਕਿ ਸਾਨੂੰ ਆਪਣੇ ਅੰਦਰ ਦੀਆਂ ਬੁਰਾਈਆਂ ਜਿਵੇਂ ਕਿ ਗ਼ੁੱਸਾ, ਹੰਕਾਰ, ਝੂਠ ਅਤੇ ਈਰਖਾ ਨੂੰ ਖ਼ਤਮ ਕਰਨਾ ਚਾਹੀਦਾ ਹੈ ਤੇ ਹਮੇਸ਼ਾ ਸੱਚ ਅਤੇ ਚੰਗਿਆਈ ਦੇ ਰਸਤੇ ਤੇ ਚੱਲਣਾ ਚਾਹੀਦਾ ਹੈ। ਅੰਤ ਵਿਚ ਸਾਰੇ ਵਿਦਿਆਰਥੀਆਂ ਨੇ ਇਹ ਪ੍ਰਣ ਲਿਆ ਕਿ ਉਹ ਹਮੇਸ਼ਾ ਚੰਗੇ ਕੰਮ ਕਰਨਗੇ ਅਤੇ ਬੁਰਾਈ ਤੋਂ ਦੂਰ ਰਹਿਣਗੇ। ਐਲ . ਬੀ . ਕਾਨਵੈਂਟ ਸਕੂਲ ਕਿਡਜ਼ੀ ਮਾਣੂੰਕੇ ’ ਚ ਦੁਸਹਿਰਾ ਮਨਾਇਆ ਬਾਘਾ ਪੁਰਾਣਾ (ਗੁਰਮੀਤ ਸਿੰਘ ਮਾਣੂੰਕੇ)-ਐਲ.ਬੀ. ਕਾਨਵੈਂਟ ਸਕੂਲ ਕਿਡਜ਼ੀ ਮਾਣੂੰਕੇ ਵਿਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ| ਸਕੂਲ ’ਚ ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਵਲੋਂ ਆਰਟੀਕਲ ਅਤੇ ਸੁੰਦਰ ਚਾਰਟ ਪੇਸ਼ ਕੀਤੇ ਗਏ ਬੱਚਿਆਂ ਦੁਆਰਾ ਦੁਸਹਿਰੇ ਨਾਲ ਸਬੰਧਿਤ ਕਲਾ ਨੂੰ ਪੇਸ਼ ਕੀਤਾ ਗਿਆ| ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਿਪਨਦੀਪ ਕੌਰ ਵਲੋਂ ਦੁਸਹਿਰੇ ਬਾਰੇ ਬੱਚਿਆਂ ਨਾਲ ਜਾਣਕਾਰੀ ਸਾਂਝੀ ਕੀਤੀ| ਉਨ੍ਹਾਂ ਨੇ ਦੱਸਿਆ ਕਿ ਮੁੱਖ ਰੂਪ ਵਿਚ ਦੁਸਹਿਰਾ ਸ੍ਰੀ ਰਾਮ ਚੰਦਰ ਜੀ ਦੇ ਰਾਵਣ ਦੇ ਉੱਪਰ ਜਿੱਤ ਦਾ ਪ੍ਰਤੀਕ ਹੈ| ਇਸ ਮੌਕੇ ਸਕੂਲ ਦੇ ਚੇਅਰਮੈਨ ਪਰਮਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਸ੍ਰੀ ਰਾਮ ਚੰਦਰ ਜੀ ਦੀ ਤਰ੍ਹਾਂ ਸਚਾਈ ’ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਸਮੂਹ ਸਟਾਫ ਗੁਰਪ੍ਰੀਤ ਕੌਰ, ਸੁਖਜੀਤ ਕੌਰ ਮੀਨੂ, ਬਲਪ੍ਰੀਤ ਕੌਰ, ਜਗਸੀਰ ਕੌਰ, ਅਮਨਜੋਤ ਕੌਰ, ਕਮਲਜੀਤ ਕੌਰ, ਕਿਰਨਜੀਤ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਅੰਮ੍ਰਿਤਪਾਲ ਕੌਰ ਤੇ ਹਰਜੀਤ ਸ਼ਰਮਾ ਹਾਜ਼ਰ ਸਨ| ਜੀ . ਐਨ . ਕਾਨਵੈਂਟ ਸਕੂਲ ਵਿਖੇ ਦੁਸਹਿਰਾ ਮਨਾਇਆ ਨੱਥੂਵਾਲਾ ਗਰਬੀ, (ਨਵਦੀਪ ਸਿੰਘ)-ਜੀ. ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਮਹੱਤਤਾ ਅਤੇ ਇਸ ਨਾਲ ਜੁੜੇ ਧਾਰਮਿਕ ਤੇ ਸੱਭਿਆਚਾਰਕ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ ਤੇ ਦੱਸਿਆ ਕਿ ਇਸ ਦਿਨ ਭਗਵਾਨ ਸ੍ਰੀ ਰਾਮ ਨੇ ਰਾਵਣ ਨੂੰ ਹਰਾ ਕੇ ਬੁਰਾਈ ਦਾ ਅੰਤ ਕੀਤਾ ਸੀ। ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਰਾਵਣ ਦੇ ਦਸ ਸਿਰ ਮਨੁੱਖ ਦੇ ਅੰਦਰ ਮੌਜੂਦ ਬੁਰਾਈਆਂ ਦਾ ਪ੍ਰਤੀਕ ਮੰਨੇ ਜਾਂਦੇ ਹਨ। ਸਾਨੂੰ ਆਪਣੇ ਅੰਦਰ ਦੀਆਂ ਬੁਰਾਈਆਂ ਨੂੰ ਦੂਰ ਕਰਕੇ ਚੰਗੇ ਗੁਣ ਅਪਣਾਉਣੇ ਚਾਹੀਦੇ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਦੁਸਹਿਰੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਨਿਊ ਗਰੀਨ ਗਰੋਵ ਪਬਲਿਕ ਸਕੂਲ ‘ ਚ ਦੁਸਹਿਰਾ ਮਨਾਇਆ ਮੋਗਾ, (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਚ ਦਸਹਿਰੇ ਦਾ ਤਿਉਹਾਰ (ਬਾਕੀ ਸਫ਼ਾ 9 ’ਤੇ) ( ਸਫ਼ਾ 6 ਦੀ ਬਾਕੀ ) ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੂੰ ਦਸਹਿਰੇ ਦੇ ਤਿਉਹਾਰ ਦੀ ਮਹੱਤਤਾ ਅਤੇ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਤੋਂ ਮਿਲਣ ਵਾਲੀਆਂ ਸਿੱਖਿਆਵਾਂ ਬਾਰੇ ਜਾਣੂੰ ਕਰਵਾਇਆ ਗਿਆ। ਬੱਚਿਆਂ ਨੂੰ ਦੱਸਿਆ ਗਿਆ ਕਿ ਇਹ ਤਿਉਹਾਰ ਸਾਨੂੰ ਸਚਾਈ, ਨੇਕੀ, ਹਿੰਮਤ ਅਤੇ ਧਰਮ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨਿਸ਼ਾ ਅਰੋੜਾ ਨੇ ਬੱਚਿਆਂ ਨੂੰ ਦਸਹਿਰੇ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਤਿਉਹਾਰ ਬੱਚਿਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਚੰਗੇ ਸੰਸਕਾਰ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਟੀ . ਐਲ . ਐਫ . ਸਕੂਲ ‘ ਚ ਮਨਾਇਆ ਦੁਸਹਿਰੇ ਦਾ ਤਿਉਹਾਰ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਕੂਲ ਵਿਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਸਦੀਵੀ ਸੰਦੇਸ਼ ਦਿੱਤਾ। ਪ੍ਰੋਗਰਾਮ ਦੀ ਸ਼ੁਰੂਆਤ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਰਾਮਾਇਣ ਦੇ ਪ੍ਰਸੰਗਾਂ ਦੇ ਮੰਚਨ ਨਾਲ ਹੋਈ। ਵਿਦਿਆਰਥੀਆਂ ਨੇ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਭਗਵਾਨ ਸ੍ਰੀ ਰਾਮ ਦੀ ਰਾਵਣ ‘ਤੇ ਜਿੱਤ ਨੂੰ ਦਰਸਾਉਂਦਿਆਂ ਸਚਾਈ, ਧਰਮ ਅਤੇ ਸਦਾਚਾਰ ਦੀ ਮਹੱਤਤਾ ਨੂੰ ਉਜਾਗਰ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਅਦਾਕਾਰੀ ਅਤੇ ਭਾਵਪੂਰਨ ਭਜਨ ਦੀ ਸ਼ਲਾਘਾ ਕੀਤੀ। ਪ੍ਰਬੰਧਕਾਂ ਨੇ ਇਸ ਸਫਲ ਸਮਾਗਮ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਮੰਚ ‘ਤੇ ਬੱਚਿਆਂ ਵਲੋਂ ਦਿਖਾਏ ਗਏ ਆਤਮ-ਵਿਸ਼ਵਾਸ, ਸਮਰਪਣ ਅਤੇ ਭਗਤੀ ਭਾਵਨਾ ਦੀ ਸਾਲਾਨਾ ਕੀਤੀ। ਚੇਅਰਮੈਨ ਇੰਜ. ਜਨੇਸ਼ ਗਰਗ ਨੇ ਕਿਹਾ ਕਿ ਪ੍ਰੋਗਰਾਮ ਦਾ ਮੁੱਖ ਆਕਰਸ਼ਨ ਰਾਵਣ ਦੇ ਪੁਤਲੇ ਦਾ ਦਹਿਨ ਰਿਹਾ। ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਗਿਆ ਕਿ ਦੁਸਹਿਰਾ ਸਿਰਫ਼ ਰਾਵਣ ਦਾ ਪੁਤਲਾ ਸਾੜਨ ਤੱਕ ਸੀਮਤ ਨਹੀਂ ਹੈ, ਸਗੋਂ ਆਪਣੇ ਅੰਦਰ ਮੌਜੂਦ ਗ਼ੁੱਸੇ, ਹੰਕਾਰ, ਬੇਈਮਾਨੀ ਅਤੇ ਨਕਾਰਾਤਮਿਕ ਵਿਚਾਰਾਂ ਨੂੰ ਦੂਰ ਕਰਨਾ ਵੀ ਇਸ ਤਿਉਹਾਰ ਦਾ ਅਸਲ ਉਦੇਸ਼ ਹੈ। ਡੀ . ਐਸ . ਬਲੌਸਮ ਹਾਈ ਸਕੂਲ ‘ ਚ ਦੁਸਹਿਰਾ ਮਨਾਇਆ ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ, ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਪ੍ਰਿੰਸੀਪਲ ਤੇਜਿੰਦਰ ਸਿੰਘ, ਵਾਈਸ ਪ੍ਰਿੰਸੀਪਲ ਅਮਨਦੀਪ ਕੌਰ ਨੇ ਬੱਚਿਆਂ ਨੂੰ ਦੁਸਹਿਰੇ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਦੁਸਹਿਰੇ ਵਾਲੇ ਦਿਨ ਰਾਵਨ ਮੇਘਨਾਥ ਤੇ ਕੁੰਭਕਰਨ ਦੇ ਪੁਤਲੇ ਸਾੜੇ ਜਾਂਦੇ ਹਨ। ਇਸ ਮੌਕੇ ਬੱਚਿਆਂ ਨੇ ਸ੍ਰੀ ਰਾਮ ਚੰਦਰ ਅਤੇ ਰਾਵਣ ਦੇ ਚਰਿੱਤਰ ਨੂੰ ਸਕਿੱਟਾਂ ਰਾਹੀ ਦਰਸਾਇਆ। ਇਸ ਮੌਕੇ ਪ੍ਰਿੰਸੀਪਲ ਤੇਜਿੰਦਰ ਸਿੰਘ ਨੇ ਸਾਰਿਆਂ ਨੂੰ ਦੁਸਹਿਰੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਉਹ ਆਪਣੇ ਅੰਦਰੋਂ ਬੁਰਾਈ ਦੇ ਰਾਵਣ ਨੂੰ ਖ਼ਤਮ ਕਰਕੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਦੱਸੇ ਮਾਰਗ ‘ਤੇ ਚੱਲਦੇ ਹੋਏ ਸਚਾਈ ‘ਤੇ ਨੇਕੀ ਦੇ ਧਰਮ ਦੀ ਪਾਲਣਾ ਕਰਨਗੇ। ਇਸ ਮੌਕੇ ਸਕੂਲ ਸਟਾਫ਼ ਪਾਇਲ ਰਾਣੀ, ਕਿਰਨ ਬਾਲਾ, ਪ੍ਰਿੰਕਾ, ਸੁਖਪ੍ਰੀਤ ਕੌਰ, ਪੂਜਾ ਵਰਮਾ, ਅੰਜੂ ਲੂਨਾ, ਜਸਪ੍ਰੀਤ ਕੌਰ, ਪੂਜਾ ਰਾਣੀ, ਹੇਮ ਲਤਾ, ਵੰਦਨਾ ਬਾਂਸਲ, ਗੁਰਪ੍ਰੀਤ ਕੌਰ, ਜਸਪ੍ਰੀਤ ਕੌਰ ਸਾਕਸ਼ੀ, ਪ੍ਰਭਜੋਤ ਕੌਰ, ਬਲਜੀਤ ਕੌਰ, ਅਨਮੋਲਦੀਪ ਕੌਰ ਤੇ ਬੱਚੇ ਹਾਜ਼ਰ ਸਨ।
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।