21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ 31ਵੀਂਆਂ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਮੰਜੂ ਭਾਰਦਵਾਜ ਦੀ ਅਗਵਾਈ ਹੇਠ ਮੋਗਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਨੰਨ੍ਹੇ-ਮੁੰਨ੍ਹੇ ਖਿਡਾਰੀਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ, ਉਨ੍ਹਾਂ ਵਿਚ ਖੇਡ ਭਾਵਨਾ, ਅਨੁਸ਼ਾਸਨ ਅਤੇ ਟੀਮ ਵਰਕ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਕਰਵਾਈਆਂ ਗਈਆਂ ਤਿੰਨ ਰੋਜ਼ਾ 31ਵੀਂਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ। ਸਰਕਾਰੀ ਪ੍ਰਾਇਮਰੀ ਸਕੂਲ ਬੁੱਟਰ ਖ਼ੁਰਦ ਦੇ ਖੇਡ ਮੈਦਾਨਾਂ ਵਿਚ ਕਰਵਾਏ ਗਏ ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਵੱਖ-ਵੱਖ ਬਲਾਕਾਂ ਤੋਂ ਪਹੁੰਚੇ ਖਿਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 21-10-2026
ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਮੰਜੂ ਭਾਰਦਵਾਜ ਦੀ ਅਗਵਾਈ ਹੇਠ ਮੋਗਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਨੰਨ੍ਹੇ-ਮੁੰਨ੍ਹੇ ਖਿਡਾਰੀਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ, ਉਨ੍ਹਾਂ ਵਿਚ ਖੇਡ ਭਾਵਨਾ, ਅਨੁਸ਼ਾਸਨ ਅਤੇ ਟੀਮ ਵਰਕ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਕਰਵਾਈਆਂ ਗਈਆਂ ਤਿੰਨ ਰੋਜ਼ਾ 31ਵੀਂਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ। ਸਰਕਾਰੀ ਪ੍ਰਾਇਮਰੀ ਸਕੂਲ ਬੁੱਟਰ ਖ਼ੁਰਦ ਦੇ ਖੇਡ ਮੈਦਾਨਾਂ ਵਿਚ ਕਰਵਾਏ ਗਏ ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਵੱਖ-ਵੱਖ ਬਲਾਕਾਂ ਤੋਂ ਪਹੁੰਚੇ ਖਿਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਤਿੰਨ ਦਿਨਾਂ ਤੱਕ ਚੱਲੇ ਇਨ੍ਹਾਂ ਮੁਕਾਬਲਿਆਂ ਦੇ ਸਮਾਪਤੀ ਸਮਾਰੋਹ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਨਿਸ਼ਾਨ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਜੇਤੂ ਰਹੇ ਖਿਡਾਰੀਆਂ ਨੂੰ ਮੈਡਲ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ। ਉਨ੍ਹਾਂ ਨੇ ਸੰਬੋਧਨ ਕਰਦਿਆਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਨ੍ਹਾਂ ਖੇਡਾਂ ਦਾ ਇਕ ਖ਼ਾਸ ਆਕਰਸ਼ਨ ਜ਼ਿਲ੍ਹਾ ਮੋਗਾ ਦੇ ਸਮੂਹ ਬਲਾਕਾਂ ਵਿਚੋਂ ਸੁਨੀਤਾ ਨਾਰੰਗ ਦੀ ਅਗਵਾਈ ਹੇਠ ਬਲਾਕ ਮੋਗਾ-1 ਦੀ ਟੀਮ ਵਲੋਂ ਲੰਮੇ ਸਮੇਂ ਬਾਅਦ ਮੁੜ ਟਰਾਫ਼ੀ ‘ਤੇ ਕਬਜ਼ਾ ਕਰਨਾ ਰਿਹਾ। ਟੀਮ ਦੀ ਇਸ ਪ੍ਰਾਪਤੀ ਨਾਲ ਖਿਡਾਰੀਆਂ ਅਤੇ ਅਧਿਆਪਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਖੇਡਾਂ ਦੇ ਤਿੰਨ ਦਿਨਾਂ ਦੌਰਾਨ ਐਥਲੈਟਿਕਸ , ਨੈਸ਼ਨਲ ਅਤੇ ਪੰਜਾਬ ਸਟਾਈਲ ਕਬੱਡੀ, ਖੋ-ਖੋ, ਸ਼ਤਰੰਜ, ਮਿੰਨੀ ਹੈਂਡਬਾਲ , ਲੰਮੀ ਛਾਲ, ਰੱਸਾਕਸ਼ੀ, ਯੋਗਾ, ਗੋਲਾ ਸੁੱਟਣਾ , ਹੈਂਡਬਾਲ ਅਤੇ ਬੈਡਮਿੰਟਨ ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲਿਆਂ ਵਿਚ ਨੰਨ੍ਹੇ ਖਿਡਾਰੀਆਂ ਨੇ ਆਪਣੀ ਖੇਡ ਕਲਾ ਦੇ ਜੌਹਰ ਦਿਖਾਏ। ਜੇਤੂ ਖਿਡਾਰੀਆਂ ਦੇ ਨਾਲ-ਨਾਲ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਰਨਾਂ ਖਿਡਾਰੀਆਂ ਦੀ ਵੀ ਹੌਸਲਾ ਅਫਜਾਈ ਕੀਤੀ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ੍ਰੀਮਤੀ ਮੰਜੂ ਭਾਰਦਵਾਜ ਦੀ ਅਗਵਾਈ ਹੇਠ ਖੇਡਾਂ ਦੇ ਸੁਚੱਜੇ ਪ੍ਰਬੰਧਾਂ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ, ਨੇ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਖੇਡਾਂ ਨੂੰ ਸਫਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ। ਤਿੰਨ ਰੋਜ਼ਾ ਖੇਡਾਂ ਦੇ ਸਫਲ ਸਮਾਪਨ ਮੌਕੇ ਪ੍ਰਬੰਧਕਾਂ ਵਲੋਂ ਖਿਡਾਰੀਆਂ, ਅਧਿਆਪਕਾਂ, ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਸਹਿਯੋਗੀ ਸੰਸਥਾਵਾਂ ਅਤੇ ਸਮੂਹ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ ਗਿਆ।ਇਸ ਤਰ੍ਹਾਂ 31ਵੀਂਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਖੇਡ ਪ੍ਰਤਿਭਾ, ਅਨੁਸ਼ਾਸਨ, ਸਹਿਯੋਗ ਅਤੇ ਸਫਲ ਪ੍ਰਬੰਧਾਂ ਦੀਆਂ ਯਾਦਾਂ ਛੱਡਦੀਆਂ ਹੋਈਆਂ ਸ਼ਾਨਦਾਰ ਢੰਗ ਨਾਲ ਸੰਪੰਨ ਹੋ ਗਈਆਂ।
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ’ਚ ਦੁਰਗਾ ਅਸ਼ਟਮੀ ਅਤੇ ਰਾਮ ਨੌਮੀ ਮੌਕੇ ਕੰਨਿਆ ਪੂਜਨ ਤੇ ਹਵਨ ਯੱਗ ਕਰਵਾਇਆ ਅਗਲੀ ਖ਼ਬਰ ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 48ਵੀਂ ਬਰਸੀ ਸੰਬੰਧੀ ਸਮਾਗਮ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।