23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

‘ ਹਰ ਘਰ ਅਕਾਲੀ ਦਲ’’ ਮੁਹਿੰਮ ਤਹਿਤ ਮੱਖਣ ਬਰਾੜ ਨੇ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਰਾਬਤਾ

ਕੋਟ ਈਸੇ ਖਾਂ, 22 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬਾ ਪੱਧਰ ‘ਤੇ ਸ਼ੁਰੂ ਕੀਤੀ ਗਈ ‘’ਹਰ ਘਰ ਅਕਾਲੀ ਦਲ’’ ਮੁਹਿੰਮ ਨੂੰ ਹਲਕਾ ਧਰਮਕੋਟ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪ੍ਰਗਟਾਵਾ ਪਾਰਟੀ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪਿੰਡ ਨਸੀਰਪੁਰ ਜਾਨੀਆ ਵਿਖੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਦੌਰਾਨ ਕੀਤਾ।

ਅਜੀਤ ਡੈਸਕ 23-10-2026
ਕੋਟ ਈਸੇ ਖਾਂ, 22 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬਾ ਪੱਧਰ ‘ਤੇ ਸ਼ੁਰੂ ਕੀਤੀ ਗਈ ‘’ਹਰ ਘਰ ਅਕਾਲੀ ਦਲ’’ ਮੁਹਿੰਮ ਨੂੰ ਹਲਕਾ ਧਰਮਕੋਟ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪ੍ਰਗਟਾਵਾ ਪਾਰਟੀ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪਿੰਡ ਨਸੀਰਪੁਰ ਜਾਨੀਆ ਵਿਖੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੀਆਂ ਨੀਤੀਆਂ, ਪ੍ਰੋਗਰਾਮਾਂ ਅਤੇ ਪੰਥਕ ਵਿਚਾਰਧਾਰਾ ਬਾਰੇ ਲੋਕਾਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਦੌਰਾਨ ਚਰਨਜੀਤ ਸਿੰਘ ਮੂਸੇਵਾਲਾ ਸਰਕਲ ਪ੍ਰਧਾਨ, ਹਰਵਿੰਦਰ ਸਿੰਘ ਹੈਪੀ ਯੂਥ ਸਰਕਲ ਪ੍ਰਧਾਨ, ਅਮਨ ਗਾਬਾ ਯੂਥ ਸ਼ਹਿਰੀ ਪ੍ਰਧਾਨ ਅਤੇ ਹੋਰ ਸੀਨੀਅਰ ਅਕਾਲੀ ਆਗੂ, ਯੂਥ ਵਿੰਗ ਦੇ ਵਰਕਰ ਮੌਜੂਦ ਰਹੇ। ਇਸ ਮੌਕੇ ਨਸੀਰਪੁਰ ਜਾਨੀਆ ਵਿਖੇ ਕਾਰਜ ਸਿੰਘ ਦੇ ਗ੍ਰਹਿ ਤੋਂ ਸ਼ੁਰੂਆਤ ਉਪਰੰਤ ਬਰਜਿੰਦਰ ਸਿੰਘ ਮੱਖਣ ਬਰਾੜ ਪਾਰਟੀ ਵਰਕਰਾਂ ਸਮੇਤ ਪਿੰਡ ਦੇ ਵੱਖ-ਵੱਖ ਘਰਾਂ ਵਿਚ ਪਹੁੰਚੇ। ਉਨ੍ਹਾਂ ਨੇ ਬਜ਼ੁਰਗਾਂ, ਨੌਜਵਾਨਾਂ, ਔਰਤਾਂ ਅਤੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਵਿਚਾਰ ਸੁਣੇ। ਇਸ ਦੌਰਾਨ ਲੋਕਾਂ ਨੇ ਪੀਣ ਵਾਲੇ ਪਾਣੀ, ਗਲੀਆਂ ਨਾਲੀਆਂ, ਸੜਕਾਂ ਦੀ ਮੁਰੰਮਤ, ਸਿਹਤ ਸਹੂਲਤਾਂ, ਸਿੱਖਿਆ ਅਤੇ ਰੁਜ਼ਗਾਰ ਸਬੰਧੀ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ। ਬਰਾੜ ਨੇ ਸਾਰੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਹੱਲ ਦਾ ਭਰੋਸਾ ਦਿਵਾਇਆ । ਇਸ ਮੌਕੇ ਪਾਰਟੀ ਵਲੋਂ ਆਉਣ ਵਾਲੇ ਚੋਣ ਮੈਨੀਫੈਸਟੋ ਲਈ ਲੋਕਾਂ ਤੋਂ ਸੁਝਾਅ ਫਾਰਮ ਭਰਵਾਏ ਗਏ।
ਪਿਛਲੀ ਖ਼ਬਰ ਭਾਈ ਰੂਪ ਚੰਦ ਮਾਡਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਮੁਕਾਬਲੇ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਡੀ. ਸੀ. ਦਫ਼ਤਰ ਮੋਗਾ ਅੱਗੇ ਤਾਲਮੇਲ ਕਮੇਟੀ ਨੇ ਦੂਜੇ ਦਿਨ ਫਿਰ ਦਿੱਤਾ ਧਰਨਾ ਤੇ ਕੀਤੀ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।