ਭਾਈ ਰੂਪ ਚੰਦ ਮਾਡਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਮੁਕਾਬਲੇ ’ਚ ਮਾਰੀਆਂ ਮੱਲਾਂ
ਸਮਾਧ ਭਾਈ, 22 ਅਕਤੂਬਰ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਨੈਤਿਕ ਸਿੱਖਿਆ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਸਕੂਲ ਦੀ ਵਿਦਿਆਰਥਣ ਜਸਮੀਨ ਕੌਰ ਨੇ ਪਹਿਲਾ ਸਥਾਨ ਅਤੇ ਮਨਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ।
ਅਜੀਤ ਡੈਸਕ
23-10-2026