23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਟੇਟ ਪੱਧਰ ਤੇ ਤਾਇਕਵਾਂਡੋਂ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਠੱਠੀ ਭਾਈ, 22 ਅਕਤੂਬਰ (ਜਗਰੂਪ ਸਿੰਘ ਮਠਾੜੂ)- ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਦੀਆਂ ਅੰਡਰ-19 ਖਿਡਾਰਨਾਂ ਨੇ ਰੋਡੇ ਵਿਖੇ ਕਰਵਾਈ ਗਈ ਜ਼ੋਨਲ ਅਥਲੈਟਿਕ ਮੀਟ ਮੁਕਾਬਲਿਆਂ ਵਿਚ ਭਾਗ ਲੈਂਦੇ ਹੋਏ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਅਥਲੈਟਿਕ ਮੀਟ ਦੌਰਾਨ 400 ਮੀਟਰ ਦੌੜ ਵਿਚ ਕਰਨਜੋਤ ਕੌਰ ਨੇ ਪਹਿਲਾ ਅਤੇ ਜੋਬਨਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ।

ਅਜੀਤ ਡੈਸਕ 23-10-2026
ਠੱਠੀ ਭਾਈ, 22 ਅਕਤੂਬਰ (ਜਗਰੂਪ ਸਿੰਘ ਮਠਾੜੂ)- ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਦੀਆਂ ਅੰਡਰ-19 ਖਿਡਾਰਨਾਂ ਨੇ ਰੋਡੇ ਵਿਖੇ ਕਰਵਾਈ ਗਈ ਜ਼ੋਨਲ ਅਥਲੈਟਿਕ ਮੀਟ ਮੁਕਾਬਲਿਆਂ ਵਿਚ ਭਾਗ ਲੈਂਦੇ ਹੋਏ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਅਥਲੈਟਿਕ ਮੀਟ ਦੌਰਾਨ 400 ਮੀਟਰ ਦੌੜ ਵਿਚ ਕਰਨਜੋਤ ਕੌਰ ਨੇ ਪਹਿਲਾ ਅਤੇ ਜੋਬਨਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਹਰਡਲ ਰੇਸ ਵਿਚ ਮਨਵੀਰ ਕੌਰ ਨੇ ਦੂਜਾ ਸਥਾਨ, ਉੱਚੀ ਛਾਲ ਦੇ ਮੁਕਾਬਲੇ ਵਿਚ ਰਣਦੀਪ ਕੌਰ ਨੇ ਪਹਿਲਾ ਅਤੇ ਮਨਵੀਰ ਅਖ਼ਤਰ ਨੇ ਦੂਜਾ ਸਥਾਨ ਹਾਸਲ ਕੀਤਾ। ਲੰਬੀ ਛਾਲ ਵਿਚ ਰਣਦੀਪ ਕੌਰ ਨੇ ਪਹਿਲਾ ਅਤੇ ਮਨਵੀਰ ਅਖ਼ਤਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸ਼ਾਟ ਪੁੱਟ ਵਿਚ ਖੁਸ਼ਮੀਤ ਕੌਰ ਨੇ ਪਹਿਲਾ, ਹਰਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਰਿਲੇਅ ਰੇਸ ਵਿਚ ਅੰਡਰ-19 ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। 1500 ਮੀਟਰ ਦੌੜ ਵਿਚ ਮਨਵੀਰ ਕੌਰ ਨੇ ਤੀਜਾ, 800 ਮੀਟਰ ਦੌੜ ਵਿਚ ਹਰਪ੍ਰੀਤ ਕੌਰ ਨੇ ਤੀਜਾ ਅਤੇ 200 ਮੀਟਰ ਦੌੜ ਵਿਚ ਮਹਿਕਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 100 ਮੀਟਰ ਦੌੜ ਵਿਚ ਹਰਨੂਰ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਡਿਸਕਸ ਥ੍ਰੋ ਵਿਚ ਪ੍ਰਭਜੋਤ ਕੌਰ ਨੇ ਪਹਿਲਾ ਸਥਾਨ ਅਤੇ ਜੈਵਲਿਨ ਥ੍ਰੋ ਵਿਚ ਨਵਜੋਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਹੈਮਰ ਥ੍ਰੋ ਵਿਚ ਖੁਸ਼ਮੀਤ ਕੌਰ ਨੇ ਪਹਿਲਾ ਸਥਾਨ, ਟ੍ਰਿਪਲ ਜੰਪ ਵਿਚ ਨਵਜੋਤ ਕੌਰ ਨੇ ਪਹਿਲਾ ਅਤੇ ਖੁਸ਼ਮੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਸਕੂਲ ਦੀਆਂ ਅੰਡਰ-19 ਖਿਡਾਰਨਾਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ, ਚਾਂਦੀ, ਕਾਸੀ ਦੇ ਤਗਮੇ ਜਿੱਤ ਕੇ ਸੰਸਥਾ ਦੀ ਝੋਲੀ ਪਾਏ। ਖਿਡਾਰਨਾਂ ਵਲੋਂ ਵਧੀਆ ਖੇਡ ਪ੍ਰਦਰਸ਼ਨ ਕਰਨ ‘ਤੇ ਡੇਰਾ ਭੋਰੇ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ, ਸਮੂਹ ਪ੍ਰਬੰਧਕੀ ਕਮੇਟੀ ਦੇ ਮੈਂਬਰ, ਪ੍ਰਿੰਸੀਪਲ ਮੈਡਮ ਇੰਦਰਵੀਰ ਕੌਰ ਅਤੇ ਸਮੂਹ ਸਟਾਫ਼ ਨੇ ਖਿਡਾਰਨਾਂ ਨੂੰ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਇਹ ਸਪੋਰਟਸ ਵਿਭਾਗ ਦੇ ਮੈਡਮ ਕਰਮਜੀਤ ਕੌਰ ਅਤੇ ਖਿਡਾਰਨਾਂ ਦੀ ਅਣਥੱਕ ਮਿਹਨਤ ਅਤੇ ਲਗਨ ਦਾ ਨਤੀਜਾ ਹੈ। ਜਿਸ ’ਤੇ ਚਲਦਿਆਂ ਅੱਜ ਖਿਡਾਰਨਾਂ ਵਲੋਂ ਸੋਨੇ, ਚਾਂਦੀ ਦੇ ਤਗਮੇ ਜਿੱਤ ਕੇ ਸੰਸਥਾ ਦਾ ਮਾਣ ਵਧਾਇਆ ਹੈ।
ਪਿਛਲੀ ਖ਼ਬਰ ਸਾਬਕਾ ਚੇਅਰਮੈਨ ਰਜਿੰਦਰਪਾਲ ਸਿੰਘ ਸਿੰਘਾ ਵਾਲਾ ਕਿਸਾਨ ਵਿੰਗ ਦੇ ਜ਼ਿਲ੍ਹਾ ਕੁਆਰਡੀਨੇਟਰ ਨਿਯੁਕਤ ਮੁੱਖ ਮੰਤਰੀ ਤੀਰਥ ਯਾਤਰ... ਅਗਲੀ ਖ਼ਬਰ ਸ੍ਰੀ ਹੇਮਕੁੰਟ ਸਕੂਲ ’ਚ ਸਹਿਜ ਪਾਠ ਸੇਵਾ ਸੰਬੰਧੀ ਕਰਵਾਇਆ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।