ਚੇਅਰਮੈਨ ਦੀਨਾ ਸਾਹਿਬ ਨੇ ਹਿੰਮਤਪੁਰਾ ਦੀ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਹਿੰਮਤਪੁਰਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਵਲੋਂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਐਮ.ਐਲ.ਐਮ. ਗਰੁੱਪ ਆਫ ਕਾਲਜ ਕਿਲੀ ਚਾਹਲ ਵਿਖੇ ਨਰਸਿੰਗ ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸਮੇਂ ਸੰਬੋਧਨ ਕਰਦੇ ਹੋਏ ਚੇਅਰਮੈਨ ਡਾ. ਸੁਰੇਸ਼ ਬਾਂਸਲ, ਨਾਲ ਬੈਠੇ ਮੈਨੇਜਮੈਂਟ ਮੈਂਬਰ, ਸਟਾਫ ਤੇ ਵਿਦਿਆਰਥੀ। ਅਜੀਤ ਤਸਵੀਰਾਂ
23-10-2026