23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਐਸ . ਪੀ . ਐਸ . ਹਸਪਤਾਲ ਵਲੋਂ ਜਾਗਰੂਕਤਾ ਕਾਨਫ਼ਰੰਸ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਐਸ. ਪੀ.

ਅਜੀਤ ਡੈਸਕ 23-10-2026
ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਐਸ.ਪੀ.ਐਸ. ਹਸਪਤਾਲ, ਲੁਧਿਆਣਾ ਵਲੋਂ ਛਾਤੀ ਦੇ ਕੈਂਸਰ (ਬ੍ਰੈੱਸਟ ਕੈਂਸਰ) ਬਾਰੇ ਜਾਗਰੂਕਤਾ ਵਧਾਉਣ, ਇਸ ਦੀ ਸਮੇਂ ਸਿਰ ਪਛਾਣ ਤੇ ਆਧੁਨਿਕ ਇਲਾਜ ਸਬੰਧੀ ਜਾਣਕਾਰੀ ਦੇਣ ਲਈ ਹੋਟਲ ਦ ਰੋਜ਼ੇਲ, ਮੋਗਾ ਵਿਖੇ ਇਕ ਸਿਹਤ ਜਾਗਰੂਕਤਾ ਕਾਨਫ਼ਰੰਸ ਕਰਵਾਈ ਗਈ। ਇਸ ਮੌਕੇ ਡਾ. ਪ੍ਰਫੁੱਲ ਆਰਿਆ ਡਾਇਰੈਕਟਰ ਜਨਰਲ ਸਰਜਰੀ, ਅਤੇ ਡਾ. ਸੰਜਮਜੋਤ ਸਿੰਘ, ਕੰਸਲਟੈਂਟ ਸਰਜੀਕਲ ਗੈਸਟ੍ਰੋਐਂਟਰੋਲੋਜੀ ਨੇ ਛਾਤੀ ਦੇ ਕੈਂਸਰ ਨਾਲ ਸਬੰਧਿਤ ਅਹਿਮ ਜਾਣਕਾਰੀ ਸਾਂਝੀ ਕੀਤੀ। ਡਾ. ਪ੍ਰਫੁੱਲ ਆਰਿਆ ਨੇ ਦੱਸਿਆ ਕਿ ਛਾਤੀ ਦੇ ਕੈਂਸਰ ਦੀ ਸਮੇਂ ਸਿਰ ਪਛਾਣ ਪ੍ਰਭਾਵਸ਼ਾਲੀ ਇਲਾਜ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਔਰਤਾਂ ਨੂੰ ਛਾਤੀ ਵਿਚ ਕਿਸੇ ਵੀ ਤਰ੍ਹਾਂ ਦੀ ਅਸਧਾਰਨ ਗੰਢ, ਆਕਾਰ ਵਿਚ ਤਬਦੀਲੀ, ਚਮੜੀ ਵਿਚ ਬਦਲਾਅ ਜਾਂ ਨਿਪਲ ਵਿਚੋਂ ਅਸਧਾਰਨ ਰਿਸਾਅ ਵਰਗੇ ਲੱਛਣਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਅਜਿਹੇ ਲੱਛਣ ਦਿਖਾਈ ਦੇਣ ‘ਤੇ ਤੁਰੰਤ ਯੋਗ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਡਾ. ਸੰਜਮਜੋਤ ਸਿੰਘ ਨੇ ਛਾਤੀ ਦੇ ਕੈਂਸਰ ਦੇ ਇਲਾਜ ਵਿਚ ਆਧੁਨਿਕ ਡਾਕਟਰੀ ਤਕਨੀਕਾਂ, ਸਹੀ ਜਾਂਚ ਤੇ ਮਾਹਿਰ ਡਾਕਟਰਾਂ ਦੀ ਟੀਮ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੁਧੀਰ ਠਾਕੁਰ, ਹੈੱਡ ਮਾਰਕੀਟਿੰਗ, ਐਸ.ਪੀ.ਐਸ. ਹਸਪਤਾਲ ਲੁਧਿਆਣਾ ਵੀ ਮੌਜੂਦ ਰਹੇ। ਉਨ੍ਹਾਂ ਨੇ ਸਿਹਤ ਜਾਗਰੂਕਤਾ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਲੋਕਾਂ ਤੱਕ ਸਹੀ ਡਾਕਟਰੀ ਜਾਣਕਾਰੀ ਪਹੁੰਚਾਉਣਾ ਤੇ ਸਮੇਂ ਸਿਰ ਜਾਂਚ ਤੇ ਇਲਾਜ ਪ੍ਰਤੀ ਜਾਗਰੂਕਤਾ ਵਧਾਉਣਾ ਹੈ। ਐਸ.ਪੀ.ਐਸ. ਹਸਪਤਾਲ ਲੁਧਿਆਣਾ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਵੱਖ-ਵੱਖ ਸਿਹਤ ਜਾਗਰੂਕਤਾ ਮੁਹਿੰਮਾਂ ਰਾਹੀਂ ਸਮਾਜ ਨੂੰ ਜਾਗਰੂਕ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਸੀ.ਬੀ.ਆਈ. ਜਾਂਚ ਨਾਲ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ ਮਿਲ ਸਕੇਗਾ-ਸੰਨੀ ਗਿੱਲ ਅਗਲੀ ਖ਼ਬਰ 22 ਵੀਂ ਅੰਤਰਰਾਸ਼ਟਰੀ ਸਾਈਕਲੋਡੈਕਸਟ੍ਰਿਨ ਸਿੰਪੋਜ਼ੀਅਮ ਕਾਨਫ਼ਰੰਸ ਦੀਆਂ ਵਿਗਿਆਨਕ ਪੁਸਤਕਾਂ ਦਾ ਵਿਮੋਚਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।