ਪਰਵਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ-ਪੰਚ ਔਲਖ, ਪ੍ਰਧਾਨ ਸ਼ਾਹ
ਕਿਸ਼ਨਪੁਰਾ ਕਲਾਂ, 23 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਕਸਬਾ ਕਿਸ਼ਨਪੁਰਾ ਕਲਾਂ ਦੇ ਵਾਰਡ ਨੰਬਰ 8 ਤੋਂ ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ, ਪ੍ਰਧਾਨ ਜਸਵੀਰ ਸਿੰਘ ਸ਼ਾਹ ਅਤੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਕਾਲੂ ਨੇ ਇਸ ਘਟਨਾ ਨੂੰ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਦਿਨ-ਦਿਹਾੜੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰਨਾ ਅਤੇ ਲੋਕਾਂ ਦਾ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੋਣਾ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਮ
ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਸੁਖਵਿੰਦਰ ਸਿੰਘ ਕਾਲੂ।
24-10-2026
ਕਿਸ਼ਨਪੁਰਾ ਕਲਾਂ, 23 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਕਸਬਾ ਕਿਸ਼ਨਪੁਰਾ ਕਲਾਂ ਦੇ ਵਾਰਡ ਨੰਬਰ 8 ਤੋਂ ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ, ਪ੍ਰਧਾਨ ਜਸਵੀਰ ਸਿੰਘ ਸ਼ਾਹ ਅਤੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਕਾਲੂ ਨੇ ਇਸ ਘਟਨਾ ਨੂੰ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਦਿਨ-ਦਿਹਾੜੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰਨਾ ਅਤੇ ਲੋਕਾਂ ਦਾ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੋਣਾ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਅਤੇ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਅਜਿਹੀਆਂ ਘਟਨਾਵਾਂ ਸਰਕਾਰ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਈਸ਼ਵਰ ਸਿੰਘ ਆੜ੍ਹਤੀਆਂ, ਪ੍ਰਗਟ ਸਿੰਘ ਬੱਬਾ, ਅਮਰ ਸਿੰਘ ਆਦਿ ਹਾਜ਼ਰ ਸਨ।