25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨਗਰ ਕੌਂਸਲ ਦੀ ਚੋਣ ਲਈ ਐਲਾਨੇ ਗਏ ਉਮੀਦਵਾਰਾਂ ਨਾਲ ਪਾਰਟੀ ਆਗੂ| ਧਰਮਕੋਟ ਨਗਰ ਕੌਂਸਲ ਚੋਣਾਂ ਲਈ ਮੱਖਣ ਬਰਾੜ ਨੇ 5 ਉਮੀਦਵਾਰਾਂ ਦਾ ਕੀਤਾ ਐਲਾਨ

ਧਰਮਕੋਟ, 24 ਅਕਤੂਬਰ (ਪਰਮਜੀਤ ਸਿੰਘ)-ਆਗਾਮੀ ਨਗਰ ਕੌਂਸਲ ਧਰਮਕੋਟ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਲੜੀ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧੀ ਧਿਰਾਂ ਤੋਂ ਅੱਗੇ ਵਧਦਿਆਂ ਹੋਇਆਂ 5 ਵਾਰਡਾਂ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

ਅਜੀਤ ਡੈਸਕ 25-10-2026
ਧਰਮਕੋਟ, 24 ਅਕਤੂਬਰ (ਪਰਮਜੀਤ ਸਿੰਘ)-ਆਗਾਮੀ ਨਗਰ ਕੌਂਸਲ ਧਰਮਕੋਟ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਲੜੀ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧੀ ਧਿਰਾਂ ਤੋਂ ਅੱਗੇ ਵਧਦਿਆਂ ਹੋਇਆਂ 5 ਵਾਰਡਾਂ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਐਲਾਨ ਨਾਲ ਧਰਮਕੋਟ ਦੀ ਸਥਾਨਕ ਰਾਜਨੀਤੀ ਵਿਚ ਨਵੀਂ ਊਰਜਾ ਅਤੇ ਉਤਸ਼ਾਹ ਦਾ ਸੰਚਾਰ ਹੋ ਗਿਆ ਹੈ। ਇਹ ਸੂਚੀ ਅੱਜ ਧਰਮਕੋਟ ਵਿਖੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਜਾਰੀ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ। ਜਾਰੀ ਕੀਤੀ ਗਈ ਸੂਚੀ ਅਨੁਸਾਰ ਵਾਰਡ ਨੰਬਰ 3 ਤੋਂ ਬੀਬੀ ਸਰਬਜੀਤ ਕੌਰ, ਵਾਰਡ ਨੰਬਰ 4 ਤੋਂ ਸ਼੍ਰੀਮਤੀ ਰਾਣੀ ਪਤਨੀ ਰਜਿੰਦਰ ਸਿੰਘ ਸੋਨੀ, ਵਾਰਡ ਨੰਬਰ 7 ਤੋਂ ਮਨਜੀਤ ਕੌਰ ਸਿੱਧੂ ਪਤਨੀ ਗੁਰਮੇਲ ਸਿੰਘ ਸਿੱਧੂ, ਵਾਰਡ ਨੰਬਰ 9 ਤੋਂ ਰਾਕੇਸ਼ ਕੁਮਾਰ ਚੋਪੜਾ ਜਦੋਂ ਕਿ ਵਾਰਡ ਨੰਬਰ 13 ਤੋਂ ਰਮਨਜੀਤ ਕੌਰ ਚਾਹਲ ਪਤਨੀ ਗੁਰਜੰਟ ਸਿੰਘ ਚਾਹਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਉਮੀਦਵਾਰਾਂ ਦੀ ਚੋਣ ਵਰਕਰਾਂ ਦੀ ਰਾਏ ਅਤੇ ਜ਼ਮੀਨੀ ਹਕੀਕਤਾਂ ਨੂੰ ਧਿਆਨ ਵਿਚ ਰੱਖ ਕੇ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਧਰਮਕੋਟ ਦੀਆਂ ਸਾਰੀਆਂ ਸੀਟਾਂ ’ਤੇ ਸ਼ਾਨਦਾਰ ਪ੍ਰਦਰਸ਼ਨ ਕਰੇਗਾ। ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਪਾਰਟੀ ਪੂਰੀ ਤਿਆਰੀ ਨਾਲ ਚੋਣ ਮੈਦਾਨ ਵਿਚ ਉੱਤਰੀ ਹੈ ਅਤੇ ਜਿੱਤ ਯਕੀਨੀ ਹੈ।
ਪਿਛਲੀ ਖ਼ਬਰ ਸੰਤ ਦਰਬਾਰਾ ਸਿੰਘ ਦੀ ਯਾਦ ’ਚ 1100 ਕੰਨਿਆਵਾਂ ਅਤੇ ਸਾਧੂਆਂ ਨੂੰ ਬਸਤਰ ਦਿੱਤੇ ਅਗਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਕਿਰਪਾਲ ਸਿੰਘ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।