26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਬੱਚਿਆਂ ਲਈ ਮੋਬਾਈਲ ਦੀ ਵਧੇਰੇ ਵਰਤੋਂ ਘਾਤਕ ਸਾਬਤ ਹੋ ਸਕਦੀ ਹੈ-ਡਾ. ਗੁਰਪ੍ਰੀਤ ਸਿੰਘ ਢਿੱਲੋਂ

ਕਿਸ਼ਨਪੁਰਾ ਕਲਾਂ, 25 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਅੱਜ ਦੇ ਡਿਜੀਟਲ ਯੁੱਗ ਵਿਚ ਮੋਬਾਈਲ ਫ਼ੋਨ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਿਆ ਹੈ ਪਰ ਬੱਚਿਆਂ ਵਲੋਂ ਮੋਬਾਈਲ ਦੀ ਲੋੜ ਤੋਂ ਵੱਧ ਵਰਤੋਂ ਉਨ੍ਹਾਂ ਦੀ ਸਿਹਤ ਅਤੇ ਮਾਨਸਿਕ ਵਿਕਾਸ ‘ਤੇ ਮਾੜਾ ਪ੍ਰਭਾਵ ਪਾ ਸਕਦੀ ਹੈ। ਇਹ ਪ੍ਰਗਟਾਵਾ ਸ੍ਰ.

ਅਜੀਤ ਡੈਸਕ 26-10-2026
ਕਿਸ਼ਨਪੁਰਾ ਕਲਾਂ, 25 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਅੱਜ ਦੇ ਡਿਜੀਟਲ ਯੁੱਗ ਵਿਚ ਮੋਬਾਈਲ ਫ਼ੋਨ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਿਆ ਹੈ ਪਰ ਬੱਚਿਆਂ ਵਲੋਂ ਮੋਬਾਈਲ ਦੀ ਲੋੜ ਤੋਂ ਵੱਧ ਵਰਤੋਂ ਉਨ੍ਹਾਂ ਦੀ ਸਿਹਤ ਅਤੇ ਮਾਨਸਿਕ ਵਿਕਾਸ ‘ਤੇ ਮਾੜਾ ਪ੍ਰਭਾਵ ਪਾ ਸਕਦੀ ਹੈ। ਇਹ ਪ੍ਰਗਟਾਵਾ ਸ੍ਰ. ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਦੇ ਮੁੱਖ ਪ੍ਰਬੰਧਕ ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਕਰਦਿਆਂ ਕਿਹਾ ਕਿ ਮਾਪਿਆਂ ਨੂੰ ਬੱਚਿਆਂ ਦੀ ਮੋਬਾਈਲ ਵਰਤੋਂ ਪ੍ਰਤੀ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੰਮਾ ਸਮਾਂ ਮੋਬਾਈਲ ਦੀ ਸਕਰੀਨ ਦੇਖਣ ਨਾਲ ਬੱਚਿਆਂ ਦੀਆਂ ਅੱਖਾਂ ‘ਤੇ ਦਬਾਅ ਪੈ ਸਕਦਾ ਹੈ ਅਤੇ ਨੀਂਦ, ਪੜ੍ਹਾਈ ਤੇ ਸਰੀਰਕ ਗਤੀਵਿਧੀਆਂ ਵੀ ਪ੍ਰਭਾਵਿਤ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਮੋਬਾਈਲ ਦੀ ਵਧੇਰੇ ਵਰਤੋਂ ਬੱਚਿਆਂ ਦੀ ਖੇਡਣ-ਮੱਲਣ, ਪਰਿਵਾਰ ਨਾਲ ਸਮਾਂ ਬਿਤਾਉਣ ਅਤੇ ਸਮਾਜਿਕ ਮੇਲ-ਮਿਲਾਪ ਦੀਆਂ ਆਦਤਾਂ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ। ਡਾ. ਢਿੱਲੋਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਮੋਬਾਈਲ ਫ਼ੋਨ ਦੇਣ ਸਮੇਂ ਉਨ੍ਹਾਂ ਦੀ ਉਮਰ ਅਤੇ ਲੋੜ ਦਾ ਖ਼ਾਸ ਧਿਆਨ ਰੱਖਣ। ਬੱਚਿਆਂ ਲਈ ਮੋਬਾਈਲ ਦੀ ਵਰਤੋਂ ਦਾ ਸਮਾਂ ਨਿਰਧਾਰਿਤ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਖੇਡਾਂ, ਕਿਤਾਬਾਂ ਪੜ੍ਹਨ ਤੇ ਹੋਰ ਰਚਨਾਤਮਿਕ ਗਤੀਵਿਧੀਆਂ ਵੱਲ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਖ਼ੁਦ ਵੀ ਮੋਬਾਈਲ ਦੀ ਬੇਲੋੜੀ ਵਰਤੋਂ ਤੋਂ ਬਚ ਕੇ ਬੱਚਿਆਂ ਸਾਹਮਣੇ ਚੰਗੀ ਮਿਸਾਲ ਪੇਸ਼ ਕਰਨੀ ਚਾਹੀਦੀ ਹੈ।
ਪਿਛਲੀ ਖ਼ਬਰ ਰਾਊਵਾਲ, ਮੇਲਕ ਕੰਗਾ ਤੇ ਅਕਾਲੀਆਂ ਵਾਲਾ ਦੇ ਸਰਕਾਰੀ ਹਾਈ ਸਕੂਲ ਬਾਰ੍ਹਵੀਂ ਜਮਾਤ ਤੱਕ ਅਪਗ੍ਰੇਡ ਹੋਏ ਅਗਲੀ ਖ਼ਬਰ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।