ਭਾਕਿਯੂ ਏਕਤਾ ਉਗਰਾਹਾਂ ਨੇ ਫੂਕਿਆ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦਾ ਪੁਤਲਾ
ਕਿਸ਼ਨਪੁਰਾ ਕਲਾਂ, 27 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਦੀ ਅਗਵਾਈ ਹੇਠ ਸਥਾਨਕ ਬੱਸ ਸਟੈਂਡ ਵਿਖੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿਚ ਬਣੀ ਕਮੇਟੀ ਵਲੋਂ ਵੱਖ-ਵੱਖ ਜਥੇਬੰਦੀਆਂ ਨੂੰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਗਿਆ ਸੀ।
ਅਜੀਤ ਡੈਸਕ
28-10-2026