ਡਾ. ਨਰਿੰਦਰ ਸਿੰਘ ਕਪਾਨੀ ਦੀ ਯਾਦ ’ ਚ ਦੋ ਰੋਜ਼ਾ ਵਿਗਿਆਨ ਸਮਾਗਮ 30, 31 ਨੂੰ
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਖੋਜ ਪ੍ਰਤੀ ਰੁਚੀ ਅਤੇ ਨਵੀਆਂ ਕਾਢਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ਵ ਪ੍ਰਸਿੱਧ ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਵਿਗਿਆਨਕ ਸਮਾਗਮ 30 ਅਤੇ 31 ਅਕਤੂਬਰ ਨੂੰ ਸੈਕਰਡ ਹਾਰਟ ਪ੍ਰਾਇਮਰੀ ਸਕੂਲ, ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ।
3
30 ਤੇ 31 ਅਕਤੂਬਰ ਨੂੰ ਡਾ. ਨਰਿੰਦਰ ਸਿੰਘ ਕਪਾਨੀ ਦੀ ਯਾਦ ਵਿਚ ਹੋਣ ਵਾਲੇ ਦੋ ਰੋਜ਼ਾ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ। ਤਸਵੀਰ : ਜਸਪਾਲ ਸਿੰਘ ਬੱਬੀ
29-10-2026
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਖੋਜ ਪ੍ਰਤੀ ਰੁਚੀ ਅਤੇ ਨਵੀਆਂ ਕਾਢਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ਵ ਪ੍ਰਸਿੱਧ ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਵਿਗਿਆਨਕ ਸਮਾਗਮ 30 ਅਤੇ 31 ਅਕਤੂਬਰ ਨੂੰ ਸੈਕਰਡ ਹਾਰਟ ਪ੍ਰਾਇਮਰੀ ਸਕੂਲ, ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਵਿਗਿਆਨ ਦੇ ਵੱਖ-ਵੱਖ ਖੇਤਰਾਂ, ਆਧੁਨਿਕ ਤਕਨੀਕਾਂ ਅਤੇ ਵਿਗਿਆਨਕ ਖੋਜਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਸਿਰਜਣਾਤਮਿਕ ਪ੍ਰਤਿਭਾ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਵਲੋਂ ਸਬੰਧਿਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਸਮਾਗਮ ਨੂੰ ਸੁਚੱਜੇ, ਪ੍ਰਭਾਵਸ਼ਾਲੀ ਅਤੇ ਵਿਦਿਆਰਥੀਆਂ ਲਈ ਗਿਆਨ ਵਰਧਕ ਬਣਾਉਣ ਵਾਸਤੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਦੋ ਰੋਜ਼ਾ ਸਮਾਗਮ ਦੌਰਾਨ ਵਿਗਿਆਨ ਨਾਲ ਸਬੰਧਿਤ ਵੱਖ-ਵੱਖ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਵਿਸ਼ੇਸ਼ ਵਿਗਿਆਨਕ ਸੈਸ਼ਨਾਂ ਅਤੇ ਦਸਤਾਵੇਜ਼ੀ ਫ਼ਿਲਮਾਂ ਰਾਹੀਂ ਵਿਦਿਆਰਥੀਆਂ ਨੂੰ ਵਿਗਿਆਨ ਦੀਆਂ ਪ੍ਰਾਪਤੀਆਂ, ਖੋਜ ਕਾਰਜਾਂ ਅਤੇ ਤਕਨੀਕੀ ਵਿਕਾਸ ਬਾਰੇ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਡਾ. ਨਰਿੰਦਰ ਸਿੰਘ ਕਪਾਨੀ ਨੂੰ ਫਾਈਬਰ ਆਪਟਿਕਸ ਦੇ ਖੇਤਰ ਵਿਚ ਪਾਏ ਗਏ ਮੋਹਰੀ ਯੋਗਦਾਨ ਲਈ ਵਿਸ਼ਵ ਪੱਧਰ ‘ਤੇ ਜਾਣਿਆ ਜਾਂਦਾ ਹੈ। ਉਨ੍ਹਾਂ ਦੀਆਂ ਪ੍ਰਾਪਤੀਆਂ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਦੀ ਯਾਦ ਵਿਚ ਕਰਵਾਇਆ ਜਾ ਰਿਹਾ ਇਹ ਸਮਾਗਮ ਵਿਦਿਆਰਥੀਆਂ ਨੂੰ ਵਿਗਿਆਨ ਦੇ ਖੇਤਰ ਵਿਚ ਅੱਗੇ ਵਧਣ ਅਤੇ ਭਵਿੱਖ ਵਿਚ ਖੋਜ ਤੇ ਨਵੀਨਤਾ ਨਾਲ ਜੁੜਨ ਲਈ ਪ੍ਰੇਰਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ।