ਹੇਮਕੁੰਟ ਸਕੂਲ ਵਿਖੇ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
ਕੋਟ ਈਸੇ ਖਾਂ, 28 ਅਕਤੂਬਰ (ਗੁਰਮੀਤ ਸਿੰਘ ਖਾਲਸਾ)- ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੇਰ ਦੀ ਪ੍ਰਾਰਥਨਾ ਸਭਾ ਵਿਚ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ। ਸ਼ਬਦ ਗਾਇਨ ਰਾਹੀਂ ਸਿਮਰਨਜੀਤ ਕੌਰ, ਰਮਨਦੀਪ ਕੌਰ, ਰਜਨੀਤ ਕੌਰ, ਮਨਪ੍ਰੀਤ ਕੌਰ , ਰੀਆ ਸ਼ਰਮਾ ਨੇ ਸ਼ੁਰੂਆਤ ਕੀਤੀ।
ਕੋਟ ਈਸੇ ਖਾਂ, 28 ਅਕਤੂਬਰ (ਗੁਰਮੀਤ ਸਿੰਘ ਖਾਲਸਾ)- ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੇਰ ਦੀ ਪ੍ਰਾਰਥਨਾ ਸਭਾ ਵਿਚ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ। ਸ਼ਬਦ ਗਾਇਨ ਰਾਹੀਂ ਸਿਮਰਨਜੀਤ ਕੌਰ, ਰਮਨਦੀਪ ਕੌਰ, ਰਜਨੀਤ ਕੌਰ, ਮਨਪ੍ਰੀਤ ਕੌਰ , ਰੀਆ ਸ਼ਰਮਾ ਨੇ ਸ਼ੁਰੂਆਤ ਕੀਤੀ। ਇਸ ਮੌਕੇ ਮੈਡਮ ਅਮਨਦੀਪ ਕੌਰ ਅਤੇ ਗੁਰਪ੍ਰੀਤ ਕੌਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੀ ਜੀਵਨੀ ਬਾਰੇ ਦੱਸਦਿਆਂ ਉਨ੍ਹਾਂ ਦੇ ਜਨਮ ਨਾਲ, ਗੁਰਗੱਦੀ, ਬਾਣੀ ਨਾਲ ਸਬੰਧਿਤ ਵਿਚਾਰ ਪੇਸ਼ ਕੀਤੇ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਵਾਹਿਗੁਰੂ ਦਾ ਸਿਮਰਨ ਕੀਤਾ ਗਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਪ੍ਰਿੰਸੀਪਲ ਰਮਨਜੀਤ ਕੌਰ ਨੇ ਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਆਪਣੀ ਸਿੱਖੀ ਨੂੰ ਸੰਭਾਲਣ ਦੇ ਨਾਲ-ਨਾਲ ਹੋਰਨਾਂ ਲੋਕਾਂ ਨੂੰ ਵੀ ਸਿੱਖ ਧਰਮ ਦੇ ਲਾਸਾਨੀ ਇਤਿਹਾਸ ਬਾਰੇ ਦੱਸਣਾ ਚਾਹੀਦਾ ਹੈ।