29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸੁਪਰੀਮ ਕਾਨਵੈਂਟ ਸਕੂਲ ’ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨਿਹਾਲ ਸਿੰਘ ਵਾਲਾ, 28 ਅਕਤੂਬਰ (ਪਲਵਿੰਦਰ ਸਿੰਘ ਵਾਲਾ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਵੇਰ ਦੀ ਸਭਾ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਅਤੇ ਮਨੁੱਖਤਾ ਦੀ ਭਲਾਈ ਲਈ ਪਾਏ ਅਨਮੋਲ ਯੋਗਦਾਨ ਨੂੰ ਯਾਦ ਕੀਤਾ ਗਿਆ।

ਅਜੀਤ ਡੈਸਕ 29-10-2026
ਨਿਹਾਲ ਸਿੰਘ ਵਾਲਾ, 28 ਅਕਤੂਬਰ (ਪਲਵਿੰਦਰ ਸਿੰਘ ਵਾਲਾ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਵੇਰ ਦੀ ਸਭਾ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਅਤੇ ਮਨੁੱਖਤਾ ਦੀ ਭਲਾਈ ਲਈ ਪਾਏ ਅਨਮੋਲ ਯੋਗਦਾਨ ਨੂੰ ਯਾਦ ਕੀਤਾ ਗਿਆ। ਇਸ ਮੌਕੇ ਗੁਰੂ ਸਾਹਿਬ ਜੀ ਦੀ ਪਾਵਨ ਬਾਣੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਰਾਹੀਂ ਵਿਦਿਆਰਥੀਆਂ ਨੂੰ ਚੰਗੇ ਆਚਰਨ ਅਤੇ ਉੱਚੀਆਂ ਨੈਤਿਕ ਕਦਰਾਂ ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਜੀ ਦਾ ਸਮੁੱਚਾ ਜੀਵਨ ਨਿਰਸਵਾਰਥ ਸੇਵਾ, ਸਾਦਗੀ, ਨਿਮਰਤਾ ਅਤੇ ਪ੍ਰਮਾਤਮਾ ਪ੍ਰਤੀ ਅਟੁੱਟ ਵਿਸ਼ਵਾਸ ਦੀ ਅਦੁੱਤੀ ਮਿਸਾਲ ਹੈ। ਪ੍ਰਿੰਸੀਪਲ ਜਸਮੇਲ ਸਿੰਘ ਕਲਸੀ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ| ਸਭਾ ਦੇ ਅੰਤ ਵਿਚ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਚਰਨ ਸਿੰਘ ਸਕੂਲ, ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਲੋੜਵੰਦਾਂ ਦੀ ਸਹਾਇਤਾ ਕਰਨ, ਸਭ ਦਾ ਸਤਿਕਾਰ ਕਰਨ ਅਤੇ ਸਮਾਜ ਵਿਚ ਪਿਆਰ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਅਜੀਤਵਾਲ ਕਾਲਜ ਦੇ ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ ਨਤੀਜੇ ਸ਼ਾਨਦਾਰ ਅਗਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।