ਖੇਡਾਂ ਵਤਨ ਪੰਜਾਬ ਦੀਆਂ ’ਚ ਸੰਤ ਮੋਹਨ ਦਾਸ ਸਕੂਲ ਜੇਤੂ
ਨੱਥੂਵਾਲਾ ਗਰਬੀ, 29 ਅਕਤੂਬਰ (ਨਵਦੀਪ ਸਿੰਘ)-ਸੰਤ ਮੋਹਨ ਦਾਸ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਰਗਬੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ। ਇਹ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਦੱਸਿਆ ਕਿ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਨਾਂ ਨੇ ਫਰੀਦਕੋਟ ਜ਼ਿਲੇ੍ਹ ਦੀ ਟੀਮ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ।
ਅਜੀਤ ਡੈਸਕ
30-10-2026