30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਾਬਕਾ ਮੁੱਖ ਮੰਤਰੀ ਚੰਨੀ ਦੇਰ ਰਾਤ ਸਾਬਕਾ ਵਿਧਾਇਕ ਕਾਕਾ ਲੋਹਗੜ੍ਹ ਦੇ ਗ੍ਰਹਿ ਵਿਖੇ ਪਹੁੰਚੇ

ਧਰਮਕੋਟ, 29 ਅਕਤੂਬਰ (ਪਰਮਜੀਤ ਸਿੰਘ)-ਬੀਤੀ ਰਾਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ’ਤੇ ਹਲਕਾ ਧਰਮਕੋਟ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਕਾਕਾ ਲੋਹਗੜ੍ਹ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਸਾਬਕਾ ਮੁੱਖ ਮੰਤਰੀ ਚੰਨੀ ਦਾ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 30-10-2026
ਧਰਮਕੋਟ, 29 ਅਕਤੂਬਰ (ਪਰਮਜੀਤ ਸਿੰਘ)-ਬੀਤੀ ਰਾਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ’ਤੇ ਹਲਕਾ ਧਰਮਕੋਟ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਕਾਕਾ ਲੋਹਗੜ੍ਹ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਸਾਬਕਾ ਮੁੱਖ ਮੰਤਰੀ ਚੰਨੀ ਦਾ ਨਿੱਘਾ ਸਵਾਗਤ ਕੀਤਾ ਗਿਆ। ਸੂਤਰਾਂ ਅਨੁਸਾਰ ਇਸ ਮੁਲਾਕਾਤ ਦੌਰਾਨ ਹਲਕਾ ਧਰਮਕੋਟ ਅਤੇ ਜ਼ਿਲ੍ਹਾ ਮੋਗਾ ਦੀ ਮੌਜੂਦਾ ਰਾਜਨੀਤਕ ਸਥਿਤੀ, ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਅਤੇ ਜਥੇਬੰਦਕ ਮਜ਼ਬੂਤੀ ਨੂੰ ਲੈ ਕੇ ਕਾਫੀ ਲੰਬੀ ਅਤੇ ਗੰਭੀਰ ਵਿਚਾਰ-ਚਰਚਾ ਹੋਈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਾਬਕਾ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਘਰ ਵਿਚ ਸਪੈਸ਼ਲ ਤੌਰ ’ਤੇ ਆਉਣਾ ਬਹੁਤ ਵੱਡਾ ਸਿਆਸੀ ਸੰਦੇਸ਼ ਹੈ। ਹਲਕਾ ਧਰਮਕੋਟ ਵਿਚ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੂੰ ਆਉਣ ਵਾਲੇ ਸਮੇਂ ਦਾ ਐਮ.ਐਲ.ਏ. ਮੰਨਿਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਿਧਾਇਕ ਬਣਨ ’ਤੇ ਉਨ੍ਹਾਂ ਦਾ ਮੰਤਰੀ ਬਣਨਾ ਲਗਪਗ ਤਹਿ ਹੈ। ਅਜਿਹੇ ਵਿਚ ਚੰਨੀ ਦਾ ਇਹ ਦੌਰਾ ਹਲਕੇ ਦੀ ਸਿਆਸਤ ਵਿਚ ਨਵੀਆਂ ਸੰਭਾਵਨਾਵਾਂ ਨੂੰ ਜਨਮ ਦੇ ਰਿਹਾ ਹੈ। ਇਸ ਮੌਕੇ ਸੋਹਣਾ ਖੇਲਾ, ਭੁਪਿੰਦਰ ਸਿੰਘ ਸਾਹੋਕੇ, ਗੁਰਬੀਰ ਸਿੰਘ ਗੋਗਾ, ਹਰਨੇਕ ਸਿੰਘ ਰਾਮੂੰਵਾਲ, ਚੇਅਰਮੈਨ ਇੰਦਰਪ੍ਰੀਤ ਸਿੰਘ ਬੰਟੀ, ਪਿੰਦਰ ਚਾਹਲ, ਨਿਰਮਲ ਸਿੰਘ, ਪਿੰਦਰ ਸਿੰਘ, ਸਚਿਨ ਧੀਰਜ, ਗਰੋਵਰ ਆਦਿ ਹਾਜ਼ਰ ਸਨ|
ਪਿਛਲੀ ਖ਼ਬਰ ਸਿੱਖ ਮਿਸ਼ਨਰੀ ਕਾਲਜ ਵਲੋਂ ਭਲਕੇ ਦੇਸ਼ ਭਰ ’ਚ ਲਈ ਜਾਵੇਗੀ ਧਾਰਮਿਕ ਪ੍ਰੀਖਿਆ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ 15 ਨਵੰਬਰ ਤੋਂ ਸ਼ੁਰੂ ਹੋਵੇਗੀ ਪੰਜਾਬ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।