30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਟੀ.ਐਲ.ਐਫ. ਸਕੂਲ ਦੇ ਵਿਦਿਆਰਥੀਆਂ ਨੇ ਰਨ ਉਤਸਵ ਮੈਰਾਥਨ ’ਚ ਮਾਰੀਆਂ ਮੱਲਾਂ

ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

ਅਜੀਤ ਡੈਸਕ 30-10-2026
ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.), ਮੋਗਾ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਰਾਮਪੁਰਾ ਫੂਲ ਵਿਖੇ ਕਰਵਾਈ ਗਈ ਰਨ ਉਤਸਵ ਮੈਰਾਥਨ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੈਰਾਥਨ ਵਿਚ ਵੱਖ-ਵੱਖ ਥਾਵਾਂ ਤੋਂ ਆਏ ਦੌੜਾਕਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦੀ 5 ਕਿੱਲੋਮੀਟਰ ਦੌੜ ਸ਼੍ਰੇਣੀ ਵਿਚ 500 ਤੋਂ ਵੱਧ ਦੌੜਾਕਾਂ ਨੇ ਹਿੱਸਾ ਲਿਆ, ਜਿਸ ਵਿਚ ਟੀ.ਐਲ.ਐਫ. ਦੀਆਂ ਵਿਦਿਆਰਥਣਾਂ ਨੇ ਆਪਣੀ ਪ੍ਰਤਿਭਾ, ਮਿਹਨਤ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਟਾਪ-10 ਵਿਚ ਜਗ੍ਹਾ ਬਣਾਈ। ਸਕੂਲ ਦੀ ਵਿਦਿਆਰਥਣ ਮਰੀਸਾ ਸ਼ਰਮਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੱਤਵਾਂ ਸਥਾਨ ਹਾਸਲ ਕੀਤਾ, ਜਦ ਕਿ ਕੋਸਮੀ ਸ਼ਰਮਾ ਨੇ ਦਸਵਾਂ ਸਥਾਨ ਪ੍ਰਾਪਤ ਕਰਕੇ ਆਪਣੀ ਪ੍ਰਾਪਤੀ ਦਰਜ ਕਰਵਾਈ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ। ਮੁਕਾਬਲੇ ਦੌਰਾਨ ਦੋਵਾਂ ਵਿਦਿਆਰਥਣਾਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਬਲਕੌਰ ਸਿੱਧੂ ਵਲੋਂ ਮਰੀਸਾ ਸ਼ਰਮਾ ਅਤੇ ਕੋਸਮੀ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ, ਡਾਇਰੈਕਟਰ ਡਾ. ਮੁਸਕਾਨ ਗਰਗ ਅਤੇ ਸਮੂਹ ਸਟਾਫ਼ ਨੇ ਦੋਵਾਂ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ, ਮੋਗਾ ਵਲੋਂ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਿਚ ਪੋਸਟਰ ਮੇਕਿੰਗ ਤੇ ਰੰਗੋਲੀ ਮੁਕਾਬਲੇ ’ਚ ਸੁਖਾਨੰਦ ਕਾਲਜ ਜੇਤੂ ਅਗਲੀ ਖ਼ਬਰ ਦੋ ਰੋਜ਼ਾ ਵਿਗਿਆਨਕ ਦੋ ਰੋਜ਼ਾ ਸਮਾਗਮ ਅੱਜ ਤੋ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।