31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪਾਥਵੇਅਜ਼ ਸਕੂਲ ’ਚ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸੈਮੀਨਾਰ

ਕੋਟ ਈਸੇ ਖਾਂ, 30 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਆਈ. ਸੀ.

ਅਜੀਤ ਡੈਸਕ 31-10-2026
ਕੋਟ ਈਸੇ ਖਾਂ, 30 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਆਈ.ਸੀ.ਐਸ.ਈ. ਬੋਰਡ ਤੋਂ ਮਾਨਤਾ ਪ੍ਰਾਪਤ ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤਾ ਨੂੰ ਮੁੱਖ ਰੱਖਦੇ ਹੋਏ ਚੀਫ਼ ਡਾਇਰੈਕਟਰ ਵਿਜੀਲੈਂਸ ਸ੍ਰੀ ਸ਼ਰਦ ਸੱਤਿਆ ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਵਿਜੀਲੈਂਸ ਬਿਊਰੋ ਦੇ ਕਮੇਟੀ ਮੈਂਬਰ ਐਸ.ਐਸ.ਪੀ. ਜਗਤਪ੍ਰੀਤ ਸਿੰਘ (ਫ਼ਿਰੋਜ਼ਪੁਰ), ਇੰਸਪੈਕਟਰ ਅਮਨਦੀਪ ਸਿੰਘ , ਏ.ਐਸ.ਆਈ. ਗੁਰਪ੍ਰੀਤ ਸਿੰਘ, ਹਰਵੀਰ ਸਿੰਘ, ਦਲਜੀਤ ਸਿੰਘ ਦੇ ਸਹਿਯੋਗ ਨਾਲ ਸਕੂਲ ਪ੍ਰਿੰਸੀਪਲ ਡਾ. ਅਸ਼ੀਸ਼ ਡੇਗਵੇਕਰ ਦੀ ਅਗਵਾਈ ‘ਚ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਵਿਜੀਲੈਂਸ ਬਿਊਰੋ ਕਮੇਟੀ ਨੇ ਸਮਾਜ ਵਿਚ ਪਸਰ ਰਹੇ ਭ੍ਰਿਸ਼ਟਾਚਾਰ ਦੀ ਰੋਕਥਾਮ ਲਈ ਬਹੁਤ ਹੀ ਅਹਿਮ ਜਾਣਕਾਰੀ ਮੁਹੱਈਆ ਕਰਵਾਈ ਅਤੇ ਸਬੰਧਿਤ ਦਫ਼ਤਰਾਂ ਦੇ ਮੋਬਾਈਲ ਨੰਬਰਾਂ ਅਤੇ ਈ.ਮੇਲ ਆਈ ਡੀ ਬਾਰੇ ਦੱਸਿਆ। ਸਕੂਲ ਪ੍ਰਿੰਸੀਪਲ ਨੇ ਬੱਚਿਆਂ ਨੂੰ ਭ੍ਰਿਸ਼ਟਾਚਾਰ ਖ਼ਿਲਾਫ਼ ਜਾਗ੍ਰਿਤੀ ਪੈਦਾ ਕਰਨ ਅਤੇ ਉਨ੍ਹਾਂ ਨੂੰ ਜੀਵਨ ਸੇਧ ਦੇਣ ਦੇ ਉਦੇਸ਼ ਨਾਲ ਵਿਸ਼ੇਸ਼ ਭਾਸ਼ਣ ਦਿੱਤਾ। ਇਸ ਮੌਕੇ ਸਕੂਲ ਕਮੇਟੀ ਮਾਨਯੋਗ ਚੇਅਰਮੈਨ ਸੁਰਜੀਤ ਸਿੰਘ ਸਿੱਧੂ, ਪ੍ਰਧਾਨ ਡਾ. ਅਨਿਲਜੀਤ ਕੰਬੋਜ, ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਚਾਹਤ ਕੰਬੋਜ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਸਾਬਕਾ ਕੌਂਸਲਰ, ਜੋਗਿੰਦਰ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਸਿੱਧੂ, ਸਿਮਰਨਜੀਤ ਸਿੰਘ ਸਿੱਧੂ , ਪ੍ਰਿੰਸੀਪਲ ਅਸ਼ੀਸ਼ ਡੇਗਵੇਕਰ, ਵਾਈਸ ਪ੍ਰਿੰਸੀਪਲ ਮਾਲਵਿਕਾ ਡੇਗਵੇਕਰ ਨੇ ਸਾਰੇ ਵਿਦਿਆਰਥੀਆਂ ਨੂੰ ਇਮਾਨਦਾਰੀ ਦੇ ਰਸਤੇ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਸਾਰੀ ਵਿਜੀਲੈਂਸ ਬਿਊਰੋ ਕਮੇਟੀ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਚਾਲੀ ਰੁਪਏ ਕਿੱਲੋ ਆਟਾ, ਕੇਂਦਰ ਸਰਕਾਰ ਨੂੰ ਸ਼ਰਮ ਦਾ ਘਾਟਾ-ਪ੍ਰੇਮ ਚੰਦ ਅਗਲੀ ਖ਼ਬਰ ਯੂ. ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਵਿਸ਼ਵਜੀਤ ਨੇ ਕਰਾਟੇ ਮੁਕਾਬਲਿਆਂ ’ਚ ਜਿੱਤਿਆ ਕਾਂਸੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।