31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੋਕਸੋ ਐਕਟ ਬਾਰੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਸੈਮੀਨਾਰ ਕਰਵਾਇਆ

ਸਮਾਧ ਭਾਈ, 30 ਅਕਤੂਬਰ (ਜਗਰੂਪ ਸਿੰਘ ਸਰੋਆ)-ਸਰਕਾਰੀ ਹਾਈ ਸਕੂਲ ਨਾਨਕਸਰ (ਘੋਲੀਆ ਕਲਾਂ) ਵਿਖੇ ਪੋਕਸੋ ਐਕਟ ਬਾਰੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਸੈਮੀਨਾਰ ਕਰਵਾਇਆ ਗਿਆ। ਸਮਾਗਮ ਵਿਚ ਮੁੱਖ ਜੱਜ ਸ਼੍ਰੀਮਤੀ ਪਾਰੁਲ, ਜਨਕ ਰਾਜ ਸ਼ਰਮਾ ਥਾਣਾ ਮੁਖੀ ਬਾਘਾ ਪੁਰਾਣਾ, ਗੁਰਪ੍ਰੀਤ ਸਿੰਘ ਵੜਿੰਗ ਪੈਨਲ ਐਡਵੋਕੇਟ, ਅਸ਼ਮੀਨ ਖਾਨ ਲੀਗਲ ਏਡ ਇੰਚਾਰਜ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

ਅਜੀਤ ਡੈਸਕ 31-10-2026
ਸਮਾਧ ਭਾਈ, 30 ਅਕਤੂਬਰ (ਜਗਰੂਪ ਸਿੰਘ ਸਰੋਆ)-ਸਰਕਾਰੀ ਹਾਈ ਸਕੂਲ ਨਾਨਕਸਰ (ਘੋਲੀਆ ਕਲਾਂ) ਵਿਖੇ ਪੋਕਸੋ ਐਕਟ ਬਾਰੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਸੈਮੀਨਾਰ ਕਰਵਾਇਆ ਗਿਆ। ਸਮਾਗਮ ਵਿਚ ਮੁੱਖ ਜੱਜ ਸ਼੍ਰੀਮਤੀ ਪਾਰੁਲ, ਜਨਕ ਰਾਜ ਸ਼ਰਮਾ ਥਾਣਾ ਮੁਖੀ ਬਾਘਾ ਪੁਰਾਣਾ, ਗੁਰਪ੍ਰੀਤ ਸਿੰਘ ਵੜਿੰਗ ਪੈਨਲ ਐਡਵੋਕੇਟ, ਅਸ਼ਮੀਨ ਖਾਨ ਲੀਗਲ ਏਡ ਇੰਚਾਰਜ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਕਰਦਿਆਂ ਜਨਕ ਰਾਜ ਸ਼ਰਮਾ ਨੇ ਕਿਹਾ ਕਿ ਸੋਸ਼ਲ ਮੀਡੀਆ ਦੀ ਉਸਾਰੂ ਵਰਤੋਂ ਕਰਨੀ ਚਾਹੀਦੀ ਹੈ ਤੇ ਬੱਚਿਆਂ ਨੂੰ ਵਧੀਆ ਸਮਾਜ ਦੀ ਸਿਰਜਣਾ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਇਸ ਸਮੇਂ ਮੁੱਖ ਜੱਜ ਸ਼੍ਰੀਮਤੀ ਪਾਰੁਲ ਨੇ ਕਿਹਾ ਕਿ ਪੋਕਸੋ ਐਕਟ ਬੱਚਿਆਂ ਦੀ ਭਲਾਈ ਲਈ ਬਣਾਇਆ ਗਿਆ ਹੈ ਅਤੇ ਜੇਕਰ ਕਿਸੇ ਵੀ ਬੱਚੇ ਨੂੰ ਗੰਦੇ ਢੰਗ ਨਾਲ ਛੂਹਿਆ ਜਾਂਦਾ ਹੈ ਤਾਂ ਉਸ ਨੂੰ ਇਸ ਦੇ ਵਿਰੁੱਧ ਬੋਲਣਾ ਚਾਹੀਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਨਸ਼ਿਆਂ ਦੀ ਬਿਮਾਰੀ ਤੋਂ ਬਚ ਕੇ ਰਹਿਣ ਅਤੇ ਸਮਾਜ ਦੇ ਹੋਰ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਚਾਹੀਦਾ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਨੇ ਇਸ ਕਾਨੂੰਨ ਦੀਆਂ ਬਾਰੀਕੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਅੰਤ ਵਿਚ ਸਕੂਲ ਮੁਖੀ ਤੇਜਵਿੰਦਰ ਸਿੰਘ ਤੇ ਸਮੂਹ ਸਟਾਫ਼ ਵਲੋਂ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਲਵਪ੍ਰੀਤ ਸ਼ਰਮਾ, ਕੈਪਟਨ ਬਲਵੀਰ ਸਿੰਘ, ਰਹਿਮਤ ਬੀਬੀ, ਬਲਜਿੰਦਰ ਕੌਰ, ਆਸ਼ਾ ਰਾਣੀ, ਮਨਦੀਪ ਕੌਰ, ਜਸਪ੍ਰੀਤ ਕੌਰ, ਆਂਚਲ ਕਾਲੜਾ, ਰਜਵੰਤ ਕੌਰ, ਗਗਨਦੀਪ ਕੌਰ, ਜਸਬੀਰ ਕੌਰ, ਰਵਿੰਦਰ ਕੌਰ, ਮਨਪ੍ਰੀਤ ਕੌਰ, ਰਾਜਵੀਰ ਕੌਰ, ਕੁਲਦੀਪ ਕੌਰ, ਨਛੱਤਰ ਸਿੰਘ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ। ਇਸ ਮੌਕੇ ਚਮਕੌਰ ਸਿੰਘ ਬਾਘੇਵਾਲੀਆ ਨੇ ਮੰਚ ਸੰਚਾਲਨ ਬਾਖ਼ੂਬੀ ਨਿਭਾਇਆ।
ਪਿਛਲੀ ਖ਼ਬਰ ਭਾਕਿਯੂ ਲੱਖੋਵਾਲ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਸਵੱਛਤਾ ਹੀ ਸੇਵਾ ਤਹਿਤ ਪੀ.ਐਮ. ਸ੍ਰੀ ਸਰਕਾਰੀ ਸਕੂਲ ਬੱਧਨੀ ਕਲਾਂ ’ਚ ਪੋਸਟਰ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।