31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ’ਚ ਸੁਰੱਖਿਅਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਸਮਾਧ ਭਾਈ, 30 ਅਕਤੂਬਰ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਵਿਦਿਆਰਥੀਆਂ ਨੂੰ ਬੱਚਿਆਂ ਦੇ ਅਧਿਕਾਰਾਂ ਅਤੇ ਕਾਨੂੰਨੀ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਿਵਲ ਜੱਜ ਸ੍ਰੀਮਤੀ ਪ੍ਰਭਜੋਤ ਕੌਰ, ਐਡਵੋਕੇਟ ਗੁਰਪ੍ਰੀਤ ਕੌਰ ਅਤੇ ਐਡਵੋਕੇਟ ਕੁਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ ਤਹਿਤ ਬੱਚਿਆਂ ਦੇ ਕਾਨੂੰਨੀ ਅਧਿਕਾਰਾਂ ਅਤੇ ਕਾਨੂੰਨੀ ਸਹਾਇਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਅਜੀਤ ਡੈਸਕ 31-10-2026
ਸਮਾਧ ਭਾਈ, 30 ਅਕਤੂਬਰ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਵਿਦਿਆਰਥੀਆਂ ਨੂੰ ਬੱਚਿਆਂ ਦੇ ਅਧਿਕਾਰਾਂ ਅਤੇ ਕਾਨੂੰਨੀ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਿਵਲ ਜੱਜ ਸ੍ਰੀਮਤੀ ਪ੍ਰਭਜੋਤ ਕੌਰ, ਐਡਵੋਕੇਟ ਗੁਰਪ੍ਰੀਤ ਕੌਰ ਅਤੇ ਐਡਵੋਕੇਟ ਕੁਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ ਤਹਿਤ ਬੱਚਿਆਂ ਦੇ ਕਾਨੂੰਨੀ ਅਧਿਕਾਰਾਂ ਅਤੇ ਕਾਨੂੰਨੀ ਸਹਾਇਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦੇ ਅਧਿਕਾਰ, ਬਾਲ ਵਿਆਹ ਦੀ ਰੋਕਥਾਮ ਅਤੇ ਬੱਚਿਆਂ ਨੂੰ ਹਰ ਤਰ੍ਹਾਂ ਦੇ ਸ਼ੋਸ਼ਣ ਤੋਂ ਸੁਰੱਖਿਅਤ ਰੱਖਣ ਸਬੰਧੀ ਕਾਨੂੰਨਾਂ ਬਾਰੇ ਵੀ ਜਾਣੂੰ ਕਰਵਾਇਆ। ਉਨ੍ਹਾਂ ਦੱਸਿਆ ਕਿ ਹਰ ਬੱਚੇ ਨੂੰ ਸੁਰੱਖਿਅਤ ਮਾਹੌਲ ਵਿਚ ਰਹਿਣ, ਸਿੱਖਿਆ ਪ੍ਰਾਪਤ ਕਰਨ ਅਤੇ ਆਪਣੇ ਅਧਿਕਾਰਾਂ ਦੀ ਰੱਖਿਆ ਕਰਨ ਦਾ ਹੱਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਕਿਸੇ ਵੀ ਮੁਸ਼ਕਲ ਜਾਂ ਅਣਸੁਖਾਵੀਂ ਸਥਿਤੀ ਵਿਚ ਆਪਣੇ ਮਾਪਿਆਂ, ਅਧਿਆਪਕਾਂ ਜਾਂ ਸਬੰਧਿਤ ਅਧਿਕਾਰੀਆਂ ਦੀ ਮਦਦ ਲੈਣ ਤੋਂ ਝਿਜਕਣਾ ਨਹੀਂ ਚਾਹੀਦਾ। ਇਸ ਮੌਕੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਅਤੇ ਅਧਿਆਪਕਾ ਕਿਰਨਜੀਤ ਕੌਰ, ਪਰਮਿੰਦਰ ਕੌਰ, ਸੁਖਚਰਨਜੀਤ ਸਿੰਘ, ਹਰਦੀਪ ਕੌਰ, ਪਰਮਜੀਤ ਕੌਰ ਅਤੇ ਸੁਖਪ੍ਰੀਤ ਕੌਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭੁਪਿੰਦਰਾ ਖ਼ਾਲਸਾ ਸਕੂਲ ’ਚ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਲਈ ‘’ਟਰੈਂਪੋਲਿਨ’’ ਟੂਰ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।