01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪਿੰਡ ਕਾਲੀਏਵਾਲਾ ਵਿਚ ਲਾਲ ਲਕੀਰ ਅੰਦਰ ਰਹਿਣ ਵਾਲੇ ਪਰਿਵਾਰਾਂ ਨੂੰ ਮਿਲੇ ਪੱਕੇ ਮਾਲਕੀ ਹੱਕ-ਡਾ. ਅਮਨਦੀਪ ਕੌਰ ਅਰੋੜਾ ਨੇ ਸੌਂਪੀਆਂ ਰਜਿਸਟਰੀਆਂ

ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਰਾਹਤ ਦੇਣ ਅਤੇ ਪੇਂਡੂ ਖੇਤਰਾਂ ਵਿਚ ਕਾਨੂੰਨੀ ਹੱਕ ਯਕੀਨੀ ਬਣਾਉਣ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਚੁੱਕਦਿਆਂ ਅੱਜ ਮੋਗਾ ਹਲਕੇ ਦੇ ਪਿੰਡ ਕਾਲੀਏ ਵਾਲਾ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਲਾਲ ਲਕੀਰ ਦੇ ਅੰਦਰ ਸਾਲਾਂ ਤੋਂ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਪੱਕੀਆਂ ਰਜਿਸਟਰੀਆਂ ਸੌਂਪ ਕੇ ਕਾਨੂੰਨੀ ਮਾਲਕੀ ਹੱਕ ਦਿੱਤੇ ਗਏ।

ਮੋਗਾ ਦੇ ਪਿੰਡ ਕਾਲੀਏ ਵਾਲਾ ਵਿਚ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਪਰਿਵਾਰਾਂ ਨੂੰ ਮਾਲਕੀ ਹੱਕਾਂ ਦੀਆਂ ਰਜਿਸਟਰੀਆਂ ਸੌਂਪਦੇ ਹੋਏ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ। ਤਸਵੀਰ : ਹਰਜੀਤ ਸਿੰਘ 01-11-2026
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਰਾਹਤ ਦੇਣ ਅਤੇ ਪੇਂਡੂ ਖੇਤਰਾਂ ਵਿਚ ਕਾਨੂੰਨੀ ਹੱਕ ਯਕੀਨੀ ਬਣਾਉਣ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਚੁੱਕਦਿਆਂ ਅੱਜ ਮੋਗਾ ਹਲਕੇ ਦੇ ਪਿੰਡ ਕਾਲੀਏ ਵਾਲਾ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਲਾਲ ਲਕੀਰ ਦੇ ਅੰਦਰ ਸਾਲਾਂ ਤੋਂ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਪੱਕੀਆਂ ਰਜਿਸਟਰੀਆਂ ਸੌਂਪ ਕੇ ਕਾਨੂੰਨੀ ਮਾਲਕੀ ਹੱਕ ਦਿੱਤੇ ਗਏ। ਇਸ ਮੌਕੇ ਮੋਗਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਮੌਜੂਦਗੀ ਵਿਚ ਲਾਭਪਾਤਰੀਆਂ ਨੂੰ ਰਜਿਸਟਰੀਆਂ ਦੇ ਦਸਤਾਵੇਜ਼ ਵੰਡੇ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਪੇਂਡੂ ਪਰਿਵਾਰ ਦਹਾਕਿਆਂ ਤੋਂ ਆਪਣੀ ਜਾਇਦਾਦ ਦੇ ਕਾਨੂੰਨੀ ਮਾਲਕੀ ਹੱਕਾਂ ਤੋਂ ਵਾਂਝੇ ਸਨ। ਇਸ ਕਾਰਨ ਉਨ੍ਹਾਂ ਨੂੰ ਬੈਂਕਾਂ ਤੋਂ ਕਰਜ਼ਾ ਲੈਣ ਅਤੇ ਜਾਇਦਾਦ ਦੀ ਖ਼ਰੀਦੋ-ਫ਼ਰੋਖ਼ਤ ਕਰਨ ਸਮੇਂ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਇਤਿਹਾਸਕ ਪਹਿਲ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਅਸਲ ਕਾਨੂੰਨੀ ਮਾਲਕੀ ਹੱਕ ਦਿਵਾ ਕੇ ਉਨ੍ਹਾਂ ਅਤੇ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਵਿਚ ਸਹਾਈ ਹੋ ਰਹੀ ਹੈ। ਹੁਣ ਲੋਕ ਆਪਣੀ ਜਾਇਦਾਦ ਦੇ ਪੱਕੇ ਮਾਲਕ ਬਣ ਸਕਣਗੇ ਅਤੇ ਮਾਲਕੀ ਹੱਕਾਂ ਸਬੰਧੀ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਇਸ ਮੌਕੇ ਰਜਿਸਟਰੀਆਂ ਪ੍ਰਾਪਤ ਕਰਨ ਵਾਲੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕੀਤਾ। ਸਮਾਗਮ ਵਿਚ ਪ੍ਰਸ਼ਾਸਨਿਕ ਅਧਿਕਾਰੀ, ਪਿੰਡ ਦੀ ਪੰਚਾਇਤ ਦੇ ਨੁਮਾਇੰਦੇ ਅਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਭਾਈ ਗੁਰਮੀਤ ਸਿੰਘ ਬੁੱਕਣਵਾਲਾ ਨੂੰ ਸਦਮਾ-ਨਾਨੀ ਦਾ ਦਿਹਾਂਤ ਅਗਲੀ ਖ਼ਬਰ ਡੀ.ਟੀ.ਐਫ. ਮੋਗਾ ਵਲੋਂ ਇਨਸਾਫ਼ ਲਈ ਆਵਾਜ਼ ਬੁਲੰਦ, ਜੈਸਮੀਨ ਗਿੱਲ ਦੇ ਕਤਲ ਖ਼ਿਲਾਫ਼ ਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।