ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਟ ਈਸੇ ਖਾਂ ਵਿਖੇ ਹੋਣ ਵਾਲੀ ਯੂਥ ਮਿਲਣੀ ਸੰਬੰਧੀ ਵਰਕਰਾਂ ਵਿਚ ਭਾਰੀ ਉਤਸ਼ਾਹ-ਅਕਾਲੀ ਆਗੂ
ਫਤਿਹਗੜ੍ਹ ਪੰਜਤੂਰ, 31 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧਰਮਕੋਟ ਤੋਂ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਕਸਬਾ ਕੋਟ ਈਸੇ ਖਾਂ ਵਿਖੇ ਕਰਵਾਈ ਜਾ ਰਹੀ ਯੂਥ ਮਿਲਣੀ ਨੂੰ ਲੈ ਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਮਾਗਮ ਨੂੰ ਸਫਲ ਬਣਾਉਣ ਲਈ ਅਕਾਲੀ ਆਗੂਆਂ ਅਤੇ ਨੌਜਵਾਨ ਵਰਕਰਾਂ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ।
ਅਜੀਤ ਡੈਸਕ
01-11-2026