02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

‘ ਸੁਰੱਖਿਅਤ ਬਚਪਨ ਅਭਿਆਨ’ ਤਹਿਤ ਬੱਚਿਆਂ ਨੂੰ ਪੋਕਸੋ ਐਕਟ ਬਾਰੇ ਕੀਤਾ ਜਾਗਰੂਕ

ਨਿਹਾਲ ਸਿੰਘ ਵਾਲਾ, 1 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)- ਮੀਰੀ ਪੀਰੀ ਸਿੱਖਿਆ ਸੰਸਥਾ ਕੁੱਸਾ ਦੇ ਚੇਅਰਮੈਨ ਜਗਜੀਤ ਸਿੰਘ ਯੂ. ਐਸ.

ਅਜੀਤ ਡੈਸਕ 02-11-2026
ਨਿਹਾਲ ਸਿੰਘ ਵਾਲਾ, 1 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)- ਮੀਰੀ ਪੀਰੀ ਸਿੱਖਿਆ ਸੰਸਥਾ ਕੁੱਸਾ ਦੇ ਚੇਅਰਮੈਨ ਜਗਜੀਤ ਸਿੰਘ ਯੂ.ਐਸ.ਏ. ਅਤੇ ਚੇਅਰਪਰਸਨ ਮੈਡਮ ਸੁਖਦੀਪ ਕੌਰ ਦੀ ਯੋਗ ਅਗਵਾਈ ਹੇਠ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਵਿਖੇ ਨਾਲਸਾ ਵਲੋਂ ਉਲੀਕੀ ਗਈ ‘ਸੁਰੱਖਿਅਤ ਬਚਪਨ ਅਭਿਆਨ’ ਮੁਹਿੰਮ ਤਹਿਤ ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਿਟੀ ਮੋਗਾ ਵਲੋਂ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਜਗਜੀਤ ਸਿੰਘ ਯੂ.ਐਸ.ਏ. ਅਤੇ ਚੇਅਰਪਰਸਨ ਮੈਡਮ ਸੁਖਦੀਪ ਕੌਰ ਯੂ.ਐਸ.ਏ. ਵਲੋਂ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਵੇਰ ਦੀ ਸਭਾ ਦੌਰਾਨ ਸਬ-ਡਿਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਅਤੇ ਸਬ-ਡਿਵੀਜ਼ਨ ਲੀਗਲ ਸਰਵਿਸਿਜ਼ ਕਮੇਟੀ ਦੀ ਚੇਅਰਪਰਸਨ ਮੈਡਮ ਸ਼ਿਵਾਂਗੀ ਸਾਂਗਰ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ-2012 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਅਧਿਕਾਰਾਂ, ਸੁਰੱਖਿਆ, ਜਿਨਸੀ ਸ਼ੋਸ਼ਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਸਬੰਧੀ ਬੇਝਿਜਕ ਆਵਾਜ਼ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪੈਨਲ ਐਡਵੋਕੇਟ ਮੈਡਮ ਮੀਤੂ ਰਾਣੀ, ਪੈਰਾ ਲੀਗਲ ਵਲੰਟੀਅਰ ਗੁਰਬਰਮ ਸਿੰਘ ਅਤੇ ਲਾਅ ਸਟੂਡੈਂਟ ਵਰੁਣ ਖੰਨਾ ਨੇ ਵੀ ਵਿਦਿਆਰਥੀਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਬੱਚਿਆਂ ਨੂੰ ਆਪਣੇ ਹੱਕਾਂ ਅਤੇ ਕਾਨੂੰਨੀ ਸੁਰੱਖਿਆ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਇਸ ਵਿਸ਼ੇ ਨਾਲ ਸਬੰਧਿਤ ਜਾਗਰੂਕਤਾ ਪੋਸਟਰ ਬਣਾਏ ਗਏ। ਇਸ ਤੋਂ ਇਲਾਵਾ ਬੱਚਿਆਂ ਨੇ ਗੀਤ ਅਤੇ ਕੋਰੀਓਗ੍ਰਾਫ਼ੀ ਰਾਹੀਂ ਵੀ ਸੁਰੱਖਿਅਤ ਬਚਪਨ ਦਾ ਸੰਦੇਸ਼ ਦਿੱਤਾ। ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਕਸ਼ਮੀਰ ਸਿੰਘ ਅਤੇ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਮੱਲ੍ਹਾ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਬੱਚਿਆਂ ਨੂੰ ਆਪਣੇ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨ ‘ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਨਿਰਮਲ ਸਿੰਘ ਖ਼ਾਲਸਾ, ਵਾਈਸ ਪ੍ਰਿੰਸੀਪਲ ਹਰਦੀਪ ਸਿੰਘ, ਕੋਆਰਡੀਨੇਟਰ ਮੈਡਮ ਪਵਨਜੀਤ ਕੌਰ, ਮੈਡਮ ਏਕਜੀਤ ਕੌਰ, ਮੈਡਮ ਰਮਨਦੀਪ ਕੌਰ, ਹਰਪਾਲ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਲੜ ਰਹੇ ਨੌਜਵਾਨਾਂ ਦੀ ਸੁਰੱਖਿਆ ’ਚ ਪੰਜਾਬ ਸਰਕਾਰ ਫੇਲ੍ਹ-ਜਥੇਦਾਰ ਮਾਹਲਾ ਅਗਲੀ ਖ਼ਬਰ ਭੁਪਿੰਦਰਾ ਖ਼ਾਲਸਾ ਸਕੂਲ ਮੋਗਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।