02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਮਾਤਾ ਨਿਰਮਲਾ ਦੇਵੀ ਨਮਿਤ ਪਾਠ ਦਾ ਭੋਗ 5 ਨੂੰ ਮੋਗਾ, 1 ਨਵੰਬਰ (ਸੁਰਿੰਦਰਪਾਲ ਸਿੰਘ)- ਸ਼ਿਆਮ ਸੇਵਾ ਸੁਸਾਇਟ ੀ ਜਲੰਧਰ ਕਾਲੋਨੀ ਮੋਗਾ ਦੇ ਮੁੱਖ ਸੇਵਾਦਾਰ ਸੰਜੀਵ ਗਰਗ ਟੀਟੂ ਦੀ ਸਤਿਕਾਰਯੋਗ ਮਾਤਾ ਸ੍ਰੀਮਤੀ ਨਿਰਮਲਾ ਦੇਵੀ 24 ਅਕਤੂਬਰ ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰ ਕੇ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦਾ ਭੋਗ ਅਤੇ ਰਸਮ ਪਗੜੀ ਦਾ ਸਮਾਗਮ 5 ਨਵੰਬਰ ਨੂੰ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਗਊਸ਼ਾਲਾ ਕਮਿਊਨਿਟੀ ਹਾਲ ਗੋਪਾਲ ਗਊਸ਼ਾਲਾ ਗਾਂਧੀ ਰੋਡ ਮੋਗਾ ਵਿਖੇ ਹੋਵੇਗਾ। ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲਿਆਂ ‘ਚ ਮਾਰੀਆਂ ਮੱਲਾਂ

ਨਿਹਾਲ ਸਿੰਘ ਵਾਲਾ, 1 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)- ਭਾਸ਼ਾ ਵਿਭਾਗ ਪੰਜਾਬ ਪਟਿਆਲਾ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲਿਆਂ ‘ਚ ਬਾਬਾ ਜਸਵੰਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੀਆਂ ਮੌਲਿਕ ਰਚਨਾਵਾਂ ਰਾਹੀਂ ਆਪਣੀ ਸਾਹਿਤਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਗਟਾਵਾ ਕੀਤਾ ਅਤੇ ਵੱਖ-ਵੱਖ ਮੁਕਾਬਲਿਆਂ ‘ਚ ਸਥਾਨ ਪ੍ਰਾਪਤ ਕਰਕੇ ਨਕਦ ਇਨਾਮ ਜਿੱਤੇ।

ਪ੍ਰਾਪਤੀਆਂ ਹਾਸਿਲ ਕਰਨ ਵਾਲੇ ਬਾਬਾ ਜਸਵੰਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਦੇ ਵਿਦਿਆਰਥੀ ਆਪਣੇ ਸਕੂਲ ਦੇ ਪ੍ਰਿੰਸੀਪਲ ਰਾਮ ਸਿੰਘ ਰੌਂਤਾ ਅਤੇ ਸਕੂਲ ਸਟਾਫ਼ ਨਾਲ। ਤਸਵੀਰ : ਸੁਖਦੇਵ ਸਿੰਘ ਖ਼ਾਲਸਾ 02-11-2026
ਨਿਹਾਲ ਸਿੰਘ ਵਾਲਾ, 1 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)- ਭਾਸ਼ਾ ਵਿਭਾਗ ਪੰਜਾਬ ਪਟਿਆਲਾ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲਿਆਂ ‘ਚ ਬਾਬਾ ਜਸਵੰਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੀਆਂ ਮੌਲਿਕ ਰਚਨਾਵਾਂ ਰਾਹੀਂ ਆਪਣੀ ਸਾਹਿਤਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਗਟਾਵਾ ਕੀਤਾ ਅਤੇ ਵੱਖ-ਵੱਖ ਮੁਕਾਬਲਿਆਂ ‘ਚ ਸਥਾਨ ਪ੍ਰਾਪਤ ਕਰਕੇ ਨਕਦ ਇਨਾਮ ਜਿੱਤੇ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਰਾਜ ਪੱਧਰੀ ਮੁਕਾਬਲਿਆਂ ‘ਚ ਆਪਣੀ ਜਗ੍ਹਾ ਵੀ ਬਣਾਈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਰਾਮ ਸਿੰਘ ਰੌਂਤਾ ਨੇ ਦੱਸਿਆ ਕਿ ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਲੇਖ ਰਚਨਾ ਮੁਕਾਬਲੇ ‘ਚ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਪ੍ਰਭਦੀਪ ਕੌਰ ਦਿਆਲਪੁਰਾ ਭਾਈ ਕਾ ਨੇ ਪਹਿਲਾ ਸਥਾਨ ਹਾਸਲ ਕਰਕੇ 1000 ਰੁਪਏ ਦਾ ਨਕਦ ਇਨਾਮ, ਕਹਾਣੀ ਰਚਨਾ ਮੁਕਾਬਲੇ ‘ਚ ਅੱਠਵੀਂ ਜਮਾਤ ਦੀ ਵਿਦਿਆਰਥਣ ਪ੍ਰਭਸਿਮਰਨ ਕੌਰ ਆਕਲੀਆ ਕਲਾਂ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ 1000 ਰੁਪਏ ਦਾ ਨਕਦ ਇਨਾਮ, ਕਵਿਤਾ ਰਚਨਾ ਮੁਕਾਬਲੇ ‘ਚ ਨੌਵੀਂ ਜਮਾਤ ਦੀ ਵਿਦਿਆਰਥਣ ਹੁਸਨਦੀਪ ਕੌਰ ਜਲਾਲ ਨੇ ਦੂਜਾ ਸਥਾਨ ਪ੍ਰਾਪਤ ਕਰਕੇ 750 ਰੁਪਏ ਦਾ ਨਕਦ ਇਨਾਮ ਪ੍ਰਾਪਤ ਕਰਦਿਆਂ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਨਾਲ ਵਿਦਿਆਰਥੀਆਂ ਨੇ ਆਪਣੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ ਹੈ। ਬੱਚਿਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ‘ਤੇ ਸਕੂਲ ਦੇ ਚੇਅਰਮੈਨ ਬਾਬਾ ਅਜੀਤ ਸਿੰਘ ਨਾਨਕਸਰ ਠਾਠ ਬਰਨਾਲਾ, ਪ੍ਰਿੰਸੀਪਲ ਰਾਮ ਸਿੰਘ ਰੌਂਤਾ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸੰਤ ਦਰਬਾਰਾ ਸਿੰਘ ਕਾਲਜ ਫਾਰ ਵੁਮੈਨ ਵਿਖੇ ਕਾਮਰਸ ਫੈਸਟ ‘ਐਸ.ਡੀ.ਐਸ. ਸਕਿੱਲ ਟੂ ਮਾਰਕੀਟ’ ਕਰਵਾਇਆ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਲੜ ਰਹੇ ਨੌਜਵਾਨਾਂ ਦੀ ਸੁਰੱਖਿਆ ’ਚ ਪੰਜਾਬ ਸਰਕਾਰ ਫੇਲ੍ਹ-ਜਥੇਦਾਰ ਮਾਹਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।