02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਝੋਨੇ ਦੇ ਸੀਜ਼ਨ ਦੌਰਾਨ ਖਾਦ ਦੀਆਂ ਸਪੈਸ਼ਲਾਂ ਲੱਗਣ ਕਾਰਨ ਝੋਨੇ ਦੀ ਲਿਫ਼ਟਿੰਗ ਪ੍ਰਭਾਵਿਤ - ਲੇਬਰ ਅਤੇ ਟਰੱਕਾਂ ਦੀ ਭਾਰੀ ਕਮੀ

ਮੋਗਾ, 1 ਨਵੰਬਰ (ਅਸ਼ੋਕ ਬਾਂਸਲ)-ਰੇਲ ਹੈੱਡ ‘ਤੇ ਰੋਜ਼ਾਨਾ ਸਪੈਸ਼ਲ ਲੱਗਣ ਦੇ ਕਾਰਨ ਮੋਗਾ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਝੋਨੇ ਦੀ ਲਿਫ਼ਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਨਹੀਂ ਚੱਲ ਰਿਹਾ। ਸਰਕਾਰ ਵਲੋਂ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਵਿਚ ਆ ਰਹੀਆਂ ਮੁਸ਼ਕਿਲਾਂ ਕਾਰਨ ਮੰਡੀ ਪ੍ਰਬੰਧ ਪ੍ਰਭਾਵਿਤ ਹੋ ਰਹੇ ਹਨ।

ਅਜੀਤ ਡੈਸਕ 02-11-2026
ਮੋਗਾ, 1 ਨਵੰਬਰ (ਅਸ਼ੋਕ ਬਾਂਸਲ)-ਰੇਲ ਹੈੱਡ ‘ਤੇ ਰੋਜ਼ਾਨਾ ਸਪੈਸ਼ਲ ਲੱਗਣ ਦੇ ਕਾਰਨ ਮੋਗਾ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਝੋਨੇ ਦੀ ਲਿਫ਼ਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਨਹੀਂ ਚੱਲ ਰਿਹਾ। ਸਰਕਾਰ ਵਲੋਂ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਵਿਚ ਆ ਰਹੀਆਂ ਮੁਸ਼ਕਿਲਾਂ ਕਾਰਨ ਮੰਡੀ ਪ੍ਰਬੰਧ ਪ੍ਰਭਾਵਿਤ ਹੋ ਰਹੇ ਹਨ। ਮੰਡੀਆਂ ਵਿਚ ਮਜ਼ਦੂਰਾਂ ਦੀ ਭਾਰੀ ਕਮੀ ਹੋਣ ਕਾਰਨ ਝੋਨੇ ਦੀਆਂ ਬੋਰੀਆਂ ਦੀ ਭਰਾਈ, ਚੁਕਾਈ ਅਤੇ ਲੋਡਿੰਗ ਦਾ ਕੰਮ ਵੀ ਹੌਲੀ ਰਫ਼ਤਾਰ ਨਾਲ ਚੱਲ ਰਿਹਾ ਹੈ। ਇਸ ਤੋਂ ਇਲਾਵਾ ਟਰੱਕਾਂ ਦੀ ਕਮੀ ਨੇ ਵੀ ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਸਪੈਸ਼ਲ ਲੱਗਣ ਕਾਰਨ ਲੋੜੀਂਦੇ ਟਰੱਕ ਅਤੇ ਟਰਾਲੀਆਂ ਸਮੇਂ ਸਿਰ ਮੁਹੱਈਆ ਨਹੀਂ ਹੋ ਰਹੀਆਂ, ਜਿਸ ਕਾਰਨ ਝੋਨੇ ਦੀ ਢੋਆ-ਢੁਆਈ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਆੜ੍ਹਤੀਆਂ ਦਾ ਕਹਿਣਾ ਹੈ ਕਿ ਜੇਕਰ ਮੰਡੀਆਂ ਵਿਚ ਲੇਬਰ ਅਤੇ ਟਰੈਕਟਰਾਂ ਦੀ ਉਪਲਬਧਤਾ ਯਕੀਨੀ ਨਾ ਬਣਾਈ ਗਈ ਤਾਂ ਝੋਨੇ ਦੀ ਲਿਫ਼ਟਿੰਗ ਵਿਚ ਹੋਰ ਦੇਰੀ ਹੋ ਸਕਦੀ ਹੈ। ਇਸ ਸਥਿਤੀ ਕਾਰਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆੜ੍ਹਤੀਆਂ ਅਤੇ ਕਿਸਾਨਾਂ ਨੇ ਸਰਕਾਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮੰਡੀਆਂ ਵਿਚ ਲੋੜੀਂਦੀ ਲੇਬਰ ਅਤੇ ਟਰੱਕਾਂ ਦਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਝੋਨੇ ਦੀ ਲਿਫ਼ਟਿੰਗ ਦਾ ਕੰਮ ਤੇਜ਼ੀ ਨਾਲ ਮੁਕੰਮਲ ਹੋ ਸਕੇ ।
ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਅਗਲੀ ਖ਼ਬਰ ਸ਼ੂਗਰ ਚੇਤਨਾ ਸੁਸਾਇਟੀ ਨੇ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾ ਕੇ 41 ਲੋਕਾਂ ਦੀ ਕੀਤੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।