02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸੀ.ਟੀ. ਯੂਨੀਵਰਸਿਟੀ ਦਾ ਦੌਰਾ

ਫਤਹਿਗੜ੍ਹ ਪੰਜਤੂਰ, 2 ਨਵੰਬਰ (ਜਸਵਿੰਦਰ ਸਿੰਘ ਪੋਪਲੀ)- ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਪੰਜਤੂਰ ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਸੀ. ਟੀ.

ਅਜੀਤ ਡੈਸਕ 03-11-2026
ਫਤਹਿਗੜ੍ਹ ਪੰਜਤੂਰ, 2 ਨਵੰਬਰ (ਜਸਵਿੰਦਰ ਸਿੰਘ ਪੋਪਲੀ)- ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਪੰਜਤੂਰ ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਦਾ ਦੌਰਾ ਕਰਵਾਇਆ ਗਿਆ। ਇਸ ਸਮੇਂ ਵਿਦਿਆਰਥੀਆਂ ਨੇ ਸੀ.ਟੀ. ਯੂਨੀਵਰਸਿਟੀ ਦੁਆਰਾ ਆਯੋਜਿਤ ਧਨਕ ਕਮ ਦੀਵਾਲੀ ਮੇਲੇ ’ਚ ਸ਼ਮੂਲੀਅਤ ਕੀਤੀ। ਸੀ.ਟੀ. ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ ਦੇ ਬਾਰੇ ਦੱਸਿਆ ਗਿਆ। ਵਿਦਿਆਰਥੀਆਂ ਨੇ ਯੂਨੀਵਰਸਿਟੀ ਕੈਂਪਸ ਦੇ ਵੱਖ-ਵੱਖ ਵਿਭਾਗਾਂ ਵਿਚ ਜਾ ਕੇ ਉਨ੍ਹਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਇਸ ਸਮੇਂ ਸੀ.ਟੀ. ਯੂਨੀਵਰਸਿਟੀ ਵਲੋਂ ਖਾਣ-ਪੀਣ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸਟਾਲਾਂ ਦਾ ਵੀ ਪ੍ਰਬੰਧ ਕੀਤਾ ਗਿਆ ਜਿਨ੍ਹਾਂ ਦਾ ਵਿਦਿਆਰਥੀਆਂ ਨੇ ਖੂਬ ਅਨੰਦ ਮਾਣਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਅਮਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਈ ਵਾਰ ਵਿਦਿਆਰਥੀ ਬਾਰ੍ਹਵੀਂ ਕਰਨ ਤੋਂ ਬਾਅਦ ਆਪਣੇ ਕਰੀਅਰ ਨੂੰ ਲੈ ਕੇ ਕਈ ਸਮੱਸਿਆਵਾਂ ਵਿਚ ਉਲਝ ਜਾਂਦੇ ਹਨ ਕਿ ਕਿਹੜਾ ਕੋਰਸ ਚੁਣਿਆ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਵਾਲੀਆਂ ਚੰਗੀਆਂ ਕਿਤਾਬਾਂ ਪੜ੍ਹਨੀਆਂ ਚਾਹੀਦੀਆਂ ਹਨ। ਇਨ੍ਹਾਂ ਕਿਤਾਬਾਂ ਨਾਲ ਬੱਚਿਆਂ ਦੀ ਜਾਣਕਾਰੀ ਵਿਚ ਵਾਧਾ ਹੁੰਦਾ ਹੈ ਜਿਸ ਨਾਲ ਬੱਚੇ ਅੱਗੇ ਜਾ ਕੇ ਆਪਣਾ ਵਧੀਆ ਭਵਿੱਖ ਬਣਾ ਸਕਦੇ ਹਨ। ਉਨ੍ਹਾਂ ਸੀ.ਟੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਚਰਨਜੀਤ ਸਿੰਘ ਚੰਨ੍ਹੀ ਦਾ ਅਜਿਹੇ ਪ੍ਰੋਗਰਾਮ ਆਯੋਜਿਤ ਕਰਨ ਲਈ ਧੰਨਵਾਦ ਕੀਤਾ। ਇਸ ਸਮੇਂ ਰਾਜਵੰਤ ਕੌਰ, ਲਖਵੀਰ ਕੌਰ, ਪ੍ਰਿੰਸ ਸ਼ਰਮਾ ਅਤੇ ਬੱਚੇ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਸੰਗੀਤ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਗਲੀ ਖ਼ਬਰ ‘ ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ੇ ਨਾਲ ਮੌਤਾਂ ਨੇ ਸਾਰੇ ਰਿਕਾਰਡ ਤੋੜੇ-ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।