ਪਾਥਵੇਅਜ਼ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਸਰਕਾਰੀ ਡਾਕਘਰ ’ਚ ਮਨਾਈ ਦੀਵਾਲੀ
ਕੋਟ ਈਸੇ ਖਾਂ, 3 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਵਲੋਂ ਵਿਦਿਆਰਥੀਆਂ ਨੂੰ ਧਰਮਕੋਟ ਦੇ ਸਰਕਾਰੀ ਡਾਕਘਰ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ, ਜਿੱਥੇ ਵਿਦਿਆਰਥੀਆਂ ਨੇ ਡਾਕਘਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਿਲ ਕੇ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਬੱਚਿਆਂ ਨੇ ਦੀਵੇ ਵੰਡ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਪੋਸਟ-ਕਾਰਡ ਰਾਹੀਂ ਆਪਣੇ ਮਾਪਿਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਭੇਜੀਆਂ।
ਅਜੀਤ ਡੈਸਕ
04-11-2026