ਕਿੰਦਾ ਦਾਤੇਵਾਲ ਯੂਥ ਅਕਾਲੀ ਦਲ ਦੇ ਸੂਬਾ ਸੀਨੀ: ਮੀਤ ਪ੍ਰਧਾਨ ਨਿਯੁਕਤ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕੀਤਾ ਸਨਮਾਨਿਤ
ਕੋਟ ਈਸੇ ਖਾਂ, 5 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਯੂਥ ਅਕਾਲੀ ਦਲ ਦੇ ਆਗੂ ਕੁਲਵਿੰਦਰ ਸਿੰਘ ਕਿੰਦਾ ਦਾਤੇਵਾਲ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਯੂਥ ਅਕਾਲੀ ਦਲ ਦਾ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਉਨ੍ਹਾਂ ਦੀ ਇਸ ਨਿਯੁਕਤੀ ਦਾ ਐਲਾਨ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਕਿੰਦਾ ਦਾਤੇਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ।
ਅਜੀਤ ਡੈਸਕ
06-11-2026