06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਹੇਮਕੁੰਟ ਸਕੂਲ ਵਿਖੇ ਫਿਟ ਇੰਡੀਆ ਫਰੀਡਮ ਰਨ 2026 ਤਹਿਤ ਕੱਢੀ ਜਾਗਰੂਕਤਾ ਰੈਲੀ

ਕੋਟ ਈਸੇ ਖਾਂ, 5 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)- ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਸਮੇਂ-ਸਮੇਂ ‘ਤੇ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਤਹਿਤ ਸਕੂਲ ਵਿਖੇ ਫਿਟ ਇੰਡੀਆ ਫਰੀਡਮ ਰਨ 20 26 ਤਹਿਤ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤਮੰਦ ਜੀਵਨ, ਸਰੀਰਕ ਤੰਦਰੁਸਤੀ ਅਤੇ ਰੋਜ਼ਾਨਾ ਕਸਰਤ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।

ਅਜੀਤ ਡੈਸਕ 06-11-2026
ਕੋਟ ਈਸੇ ਖਾਂ, 5 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)- ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਸਮੇਂ-ਸਮੇਂ ‘ਤੇ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਤਹਿਤ ਸਕੂਲ ਵਿਖੇ ਫਿਟ ਇੰਡੀਆ ਫਰੀਡਮ ਰਨ 20 26 ਤਹਿਤ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤਮੰਦ ਜੀਵਨ, ਸਰੀਰਕ ਤੰਦਰੁਸਤੀ ਅਤੇ ਰੋਜ਼ਾਨਾ ਕਸਰਤ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਰੈਲੀ ਵਿੱਚ ਭਾਗ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਨਾਅਰਿਆਂ ਰਾਹੀਂ ਲੋਕਾਂ ਨੂੰ ਸਰੀਰਕ ਤੰਦਰੁਸਤੀ, ਕਸਰਤ ਅਤੇ ਖੇਡਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਪੈਦਲ ਚੱਲਣ, ਦੌੜਨ ਅਤੇ ਰੋਜ਼ਾਨਾ ਕਸਰਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੁਹਿੰਮ ਦਾ ਮੁੱਖ ਸੁਨੇਹਾ ‘’ਤੰਦਰੁਸਤੀ ਦੀ ਖ਼ੁਰਾਕ, ਰੋਜ਼ ਅੱਧਾ ਘੰਟਾ’’ ਰਾਹੀਂ ਵਿਦਿਆਰਥੀਆਂ ਨੂੰ ਹਰ ਰੋਜ਼ ਘੱਟੋ-ਘੱਟ ਅੱਧਾ ਘੰਟਾ ਸਰੀਰਕ ਗਤੀਵਿਧੀਆਂ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਮੈਡਮ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਸਿਹਤ ਪ੍ਰਤੀ ਜਾਗਰੂਕਤਾ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਰੁਚੀ ਪੈਦਾ ਕਰਦੀਆਂ ਹਨ।
ਪਿਛਲੀ ਖ਼ਬਰ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ’ਚ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਬਲੌਜ਼ਮਜ਼ ਸਕੂਲ ਦੇ ਜੇਤੂ ਵਿਦਿਆਰਥੀਆਂ ਨਾਲ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ, ਪ੍ਰਿੰਸੀਪਲ ਡਾ. ਨਵਨੀਤ ਕੌਰ ਤੇ ਹੋਰ ਪ੍ਰਬੰਧਕ।...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।