06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਭਾਜਪਾ ਆਗੂਆਂ ਵਲੋਂ ਨਿੱਘਾ ਸਵਾਗਤ ਹਰਿਆਣਾ ਦੀ ਤਰਜ਼ ’ਤੇ ਭਾਜਪਾ ਪੰਜਾਬ ’ਚ ਵੀ ਲਿਆਵੇਗੀ ਕ੍ਰਾਂਤੀ-ਵਿਕਾਸ ਗਾਬਾ

ਕੋਟ ਈਸੇ ਖਾਂ, 5 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਬੀਤੇ ਦਿਨੀਂ ਧਰਮਕੋਟ ਪੁੱਜਣ ਸਮੇਂ ਭਾਜਪਾ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂ ਵਿਕਾਸ ਗਾਬਾ, ਸੁਸ਼ੀਲ ਅਰੋੜਾ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਹਰਿਆਣਾ ਵਿਚ ਭਾਜਪਾ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਤੋਂ ਪੰਜਾਬ ਦੇ ਲੋਕ ਵੀ ਪ੍ਰਭਾਵਿਤ ਹਨ।

ਅਜੀਤ ਡੈਸਕ 06-11-2026
ਕੋਟ ਈਸੇ ਖਾਂ, 5 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਬੀਤੇ ਦਿਨੀਂ ਧਰਮਕੋਟ ਪੁੱਜਣ ਸਮੇਂ ਭਾਜਪਾ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂ ਵਿਕਾਸ ਗਾਬਾ, ਸੁਸ਼ੀਲ ਅਰੋੜਾ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਹਰਿਆਣਾ ਵਿਚ ਭਾਜਪਾ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਤੋਂ ਪੰਜਾਬ ਦੇ ਲੋਕ ਵੀ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਭਾਜਪਾ ਹਰਿਆਣਾ ਦੀ ਤਰਜ਼ ‘ਤੇ ਪੰਜਾਬ ਵਿੱਚ ਵੀ ਵਿਕਾਸ ਦੀ ਨਵੀਂ ਕ੍ਰਾਂਤੀ ਲਿਆਵੇਗੀ। ਵਿਕਾਸ ਗਾਬਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਹੇਠ ਹਰਿਆਣਾ ਵਿਚ ਵਿਕਾਸ, ਪਾਰਦਰਸ਼ਤਾ ਅਤੇ ਲੋਕ ਹਿਤਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਹੁਣ ਸੂਬੇ ਵਿਚ ਬਦਲਾਅ ਅਤੇ ਵਿਕਾਸ ਦੀ ਨਵੀਂ ਦਿਸ਼ਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ ਲੋਕਾਂ ਦੀਆਂ ਉਮੀਦਾਂ ‘ ਤੇ ਖਰਾ ਉੱਤਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਭਾਜਪਾ ਆਗੂਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਵਾਗਤ ਕਰਦਿਆਂ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ।
ਪਿਛਲੀ ਖ਼ਬਰ ਜੀਂਦੜਾ ਸਕੂਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਪੱਧਰ ਦੀਆਂ ਖੇਡਾਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਧਾਰਮਿਕ ਮੁਕਾਬਲਿਆਂ ’ਚ ਐੱਸ.ਐੱਸ. ਬਾਜਵਾ ਸਕੂਲ ਨੇ ਮੁੜ ਗੱਡੇ ਜਿੱਤ ਦੇ ਝੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।