08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਜ਼ਿਲ੍ਹਾ ਬਠਿੰਡਾ ਦੀਆਂ ਮੰਡੀਆਂ ਵਿਚ ਹੁਣ ਤੱਕ 10.55 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 8.83 ਲੱਖ ਮੀਟ੍ਰਿਕ ਟਨ ਦੀ ਖ਼ਰੀਦ : ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਰਣਜੀਤ ਸਿੰਘ ਢਿੱਲੋਂ)-ਐਸ. ਐਸ.

ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਜੇਲ੍ਹ ਵਿਚ ਸਰਚ ਅਭਿਆਨ ਸਮੇਂ ਪਹੁੰਚੇ ਡੀ.ਐਸ.ਪੀ. ਬਚਨ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ। ਅਜੀਤ ਤਸਵੀਰ 08-11-2026
ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਰਣਜੀਤ ਸਿੰਘ ਢਿੱਲੋਂ)-ਐਸ.ਐਸ.ਪੀ. ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਸੁਧਾਰ ਘਰ ਸ੍ਰੀ ਮੁਕਤਸਰ ਸਾਹਿਬ ਵਿਖੇ ਅਚਨਚੇਤ ਸਰਚ ਅਭਿਆਨ ਚਲਾਇਆ ਗਿਆ। ਇਸ ਕਾਰਵਾਈ ਦਾ ਮੁੱਖ ਮਕਸਦ ਜੇਲ੍ਹ ਅੰਦਰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨਾ, ਨਸ਼ੀਲੇ ਪਦਾਰਥਾਂ ਅਤੇ ਪਾਬੰਦੀਸ਼ੁਦਾ ਵਸਤਾਂ ਦੀ ਸੰਭਾਵਿਤ ਤਸਕਰੀ ਰੋਕਣਾ ਅਤੇ ਜੇਲ੍ਹ ਅੰਦਰੋਂ ਚੱਲਣ ਵਾਲੀਆਂ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣਾ ਸੀ। ਇਸ ਸਰਚ ਅਭਿਆਨ ਦੀ ਅਗਵਾਈ ਜੇਲ੍ਹ ਸੁਪਰਡੈਂਟ ਕੁਲਵਿੰਦਰ ਸਿੰਘ, ਡਿਪਟੀ ਸੁਪਰਡੈਂਟ ਪੁਨੀਤ ਗਰਗ ਅਤੇ ਡੀ.ਐਸ.ਪੀ. ਬਚਨ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਥਾਣਾ ਸਦਰ ਦੇ ਮੁੱਖ ਅਫ਼ਸਰ ਇੰਸਪੈਕਟਰ ਹਰਪ੍ਰੀਤ ਸਿੰਘ ਅਤੇ ਥਾਣਾ ਬਰੀਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਅਮਨਦੀਪ ਸਿੰਘ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ 65 ਤੋਂ ਵੱਧ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ। ਪੁਲਿਸ ਟੀਮਾਂ ਵਲੋਂ ਜੇਲ੍ਹ ਦੇ ਅੰਦਰ ਤੇ ਬਾਹਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਦਿਆਂ ਪੂਰੇ ਇਲਾਕੇ ਦੀ ਸਖ਼ਤ ਨਿਗਰਾਨੀ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜੇਲ੍ਹਾਂ ਅੰਦਰ ਬੰਦ ਗੈਂਗਸਟਰਾਂ, ਨਸ਼ਾ ਤਸਕਰਾਂ ਜਾਂ ਹੋਰ ਅਪਰਾਧਿਕ ਅਨਸਰਾਂ ਵਲੋਂ ਬਾਹਰੀ ਸੰਪਰਕ ਬਣਾ ਕੇ ਅਪਰਾਧਿਕ ਨੈੱਟਵਰਕ ਚਲਾਉਣ ਦੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਕੀਮਤ ’ਤੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਜੇਲ੍ਹਾਂ ਅੰਦਰ ਮੋਬਾਈਲ ਫ਼ੋਨ, ਸਿੰਮ ਕਾਰਡ, ਨਸ਼ੀਲੇ ਪਦਾਰਥਾਂ ਤੇ ਹੋਰ ਪਾਬੰਦੀਸ਼ੁਦਾ ਵਸਤਾਂ ਦੀ ਪਹੁੰਚ ਰੋਕਣ ਲਈ ਨਿਗਰਾਨੀ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ। ਅਧਿਕਾਰੀਆਂ ਅਨੁਸਾਰ ਅਜਿਹੇ ਸਰਚ ਅਭਿਆਨਾਂ ਰਾਹੀਂ ਜੇਲ੍ਹ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਕਿਸੇ ਵੀ ਸੰਭਾਵਿਤ ਖ਼ਤਰੇ ਨੂੰ ਸਮੇਂ ਸਿਰ ਨਾਕਾਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਐਸ.ਐਸ.ਪੀ. ਅਭਿਮੰਨਿਊ ਰਾਣਾ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਪੁਲਿਸ ਦੀ ਸਭ ਤੋਂ ਵੱਡੀ ਤਰਜ਼ੀਹ ਹੈ ਅਤੇ ਜੇਲ੍ਹ ਅੰਦਰੋਂ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਯੋਜਨਾ ਜਾਂ ਨੈੱਟਵਰਕ ਚਲਾਉਣ ਦੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਾਨੂੰਨ ਦੀ ਉਲੰਘਣਾ ਕਰਨ ਵਾਲੇ ਹਰ ਵਿਅਕਤੀ ਖ਼ਿਲਾਫ਼ ਬਿਨਾਂ ਕਿਸੇ ਢਿੱਲ ਦੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਤਹਿਤ ਅਜਿਹੀਆਂ ਅਚਨਚੇਤ ਤਲਾਸ਼ੀਆਂ ਅਤੇ ਵਿਸ਼ੇਸ਼ ਸਰਚ ਅਭਿਆਨ ਭਵਿੱਖ ਵਿਚ ਵੀ ਜਾਰੀ ਰਹਿਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ।
ਪਿਛਲੀ ਖ਼ਬਰ ਹੋਸਟਲ ਦੀਆਂ ਵਿਦਿਆਰਥਣਾਂ ਨੂੰ ਮੰਜੇ, ਚਾਦਰਾਂ ਅਤੇ ਗੱਦੇ ਦਿੱਤੇ ਚਚੌਹਰ ਭਾਕਿਯੂ (ਉਗਰਾਹਾਂ) ਦੀ ਝੁਨੀਰ ਬਲਾਕ ਕਮੇਟੀ ਦੇ... ਅਗਲੀ ਖ਼ਬਰ ਹੋਸਟਲ ਦੀਆਂ ਵਿਦਿਆਰਥਣਾਂ ਨੂੰ ਮੰਜੇ, ਚਾਦਰਾਂ ਅਤੇ ਗੱਦੇ ਦਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।