08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

29 ਸਾਲਾਂ ਦੀਆਂ ਬੇਦਾਗ਼ ਸੇਵਾਵਾਂ ਨਿਭਾਉਣ ਉਪਰੰਤ ਲੈਕਚਰਾਰ ਬਲਵੀਰ ਸਿੰਘ ਹੋਏ ਸੇਵਾ-ਮੁਕਤ

ਬਠਿੰਡਾ, 7 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਪੰਜਾਬੀ ਵਿਸ਼ੇ ਦੇ ਲੈਕਚਰਾਰ ਬਲਵੀਰ ਸਿੰਘ 29 ਸਾਲ, 8 ਮਹੀਨੇ ਅਤੇ 18 ਦਿਨ ਦੀਆਂ ਬੇਦਾਗ਼ ਸੇਵਾਵਾਂ ਨਿਭਾਉਣ ਉਪਰੰਤ ਸਰਕਾਰੀ ਸੇਵਾਵਾਂ ਤੋਂ ਸੇਵਾਮੁਕਤ ਹੋ ਗਏ ਹਨ। ਉਨ੍ਹਾਂ ਨੇ ਆਪਣੇ ਅਧਿਆਪਨ ਕਾਰਜਕਾਲ ਦੌਰਾਨ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਵਿਚ ਵੀ ਅਹਿਮ ਯੋਗਦਾਨ ਪਾਇਆ।

ਅਜੀਤ ਡੈਸਕ 08-11-2026
ਬਠਿੰਡਾ, 7 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਪੰਜਾਬੀ ਵਿਸ਼ੇ ਦੇ ਲੈਕਚਰਾਰ ਬਲਵੀਰ ਸਿੰਘ 29 ਸਾਲ, 8 ਮਹੀਨੇ ਅਤੇ 18 ਦਿਨ ਦੀਆਂ ਬੇਦਾਗ਼ ਸੇਵਾਵਾਂ ਨਿਭਾਉਣ ਉਪਰੰਤ ਸਰਕਾਰੀ ਸੇਵਾਵਾਂ ਤੋਂ ਸੇਵਾਮੁਕਤ ਹੋ ਗਏ ਹਨ। ਉਨ੍ਹਾਂ ਨੇ ਆਪਣੇ ਅਧਿਆਪਨ ਕਾਰਜਕਾਲ ਦੌਰਾਨ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਵਿਚ ਵੀ ਅਹਿਮ ਯੋਗਦਾਨ ਪਾਇਆ।ਸ. ਬਲਵੀਰ ਸਿੰਘ ਦਾ ਜਨਮ 5 ਅਕਤੂਬਰ 1968 ਨੂੰ ਪਿੰਡ ਜੌੜਕੀਆਂ ਵਿਖੇ ਪਿਤਾ ਸ. ਰੂਪ ਸਿੰਘ ਅਤੇ ਮਾਤਾ ਤੇਜ ਕੌਰ ਦੇ ਘਰ ਹੋਇਆ। ਉਨ੍ਹਾਂ ਮੁੱਢਲੀ ਸਿੱਖਿਆ ਪਿੰਡ ਜੌੜਕੀਆਂ ਤੋਂ ਪ੍ਰਾਪਤ ਕਰਨ ਉਪਰੰਤ ਬੀ.ਏ. ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ, ਐੱਮ.ਏ. ਅਤੇ ਬੀ.ਐੱਡ. ਰੀਜਨਲ ਸੈਂਟਰ ਬਠਿੰਡਾ ਤੋਂ ਕੀਤੀ। ਉਨ੍ਹਾਂ ਨੇ ਆਪਣੇ ਅਧਿਆਪਨ ਜੀਵਨ ਦੀ ਸ਼ੁਰੂਆਤ 14 ਫਰਵਰੀ 1997 ਨੂੰ ਸਰਕਾਰੀ ਮਿਡਲ ਸਕੂਲ ਗੋਲੇਵਾਲਾ ਵਿਖੇ ਪੰਜਾਬੀ ਅਧਿਆਪਕ ਵਜੋਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਸਰਕਾਰੀ ਮਿਡਲ ਸਕੂਲ ਗਹਿਰੀ ਬਾਰਾ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਠੇ ਚੇਤ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਭਾਰਾ ਵਿਖੇ ਆਪਣੀਆਂ ਸੇਵਾਵਾਂ ਨਿਭਾਈਆਂ। 3 ਅਗਸਤ 2022 ਨੂੰ ਤਰੱਕੀ ਮਿਲਣ ਉਪਰੰਤ ਉਹ ਲੈਕਚਰਾਰ ਪੰਜਾਬੀ ਵਜੋਂ ਸੇਵਾਵਾਂ ਨਿਭਾਉਣ ਲੱਗੇ। ਬਲਵੀਰ ਸਿੰਘ ਦਾ ਵਿਆਹ 28 ਜੁਲਾਈ 1996 ਨੂੰ ਸ੍ਰੀਮਤੀ ਪਦਮਾ ਗੁਪਤਾ ਪੁੱਤਰੀ ਸ੍ਰੀ ਰਾਮਜੀ ਦਾਸ ਵਾਸੀ ਬਠਿੰਡਾ ਨਾਲ ਹੋਇਆ। ਉਨ੍ਹਾਂ ਦੀ ਬੇਟੀ ਪਲਕਦੀਪ ਮੈਡੀਕਲ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਹਨ, ਜਦਕਿ ਉਨ੍ਹਾਂ ਦੇ ਜਵਾਈ ਡਾ. ਹਿਮਾਨਪ੍ਰੀਤ ਵੀ ਮੈਡੀਕਲ ਅਫ਼ਸਰ ਹਨ। ਉਨ੍ਹਾਂ ਦਾ ਬੇਟਾ ਅਨਮ ੋਲਦੀਪ ਸਿੰਘ ਇਸ ਸਮੇਂ ਪੰਜਾਬ ਇੰਜੀਨੀਅਰਿੰਗ ਕਾਲਜ, ਚੰਡੀਗੜ੍ਹ ਤੋਂ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਰਿਹਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਭਾਰਾ ਦੇ ਇੰਚਾਰਜ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵਲੋਂ ਬਲਵੀਰ ਸਿੰਘ ਦੀਆਂ ਸ਼ਾਨਦਾਰ ਬੇਦਾਗ਼ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ ਹੈ।
ਪਿਛਲੀ ਖ਼ਬਰ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਪਾਸਾ ਵੱਟ ਕੇ ਡਬਲ ਇੰਜਨ ਦੀ ਸਰਕਾਰ ਬਣਾਉਣ ਲਈ ਉਤਾਵਲੇ- ਦਰਸ਼ਨ ਸਿੰਘ ਕੋਟਫੱਤਾ ਅਗਲੀ ਖ਼ਬਰ ਡਿਵਾਈਡਰ ਨਾਲ ਟਕਰਾਉਣ ਕਾਰਨ ਨੌਜਵਾਨ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।