10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ

ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਪਿੰਡ ਡਰੋਲੀ ਭਾਈ ਵਿਖੇ ਪ੍ਰਧਾਨ ਡਾ. ਪਰਮਜੀਤ ਸਿੰਘ ਵੱਡਾਘਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਚੇਅਰਮੈਨ ਡਾ.

ਅਜੀਤ ਡੈਸਕ 10-11-2026
ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਪਿੰਡ ਡਰੋਲੀ ਭਾਈ ਵਿਖੇ ਪ੍ਰਧਾਨ ਡਾ. ਪਰਮਜੀਤ ਸਿੰਘ ਵੱਡਾਘਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਚੇਅਰਮੈਨ ਡਾ. ਲਖਵਿੰਦਰ ਸਿੰਘ ਸਮੇਤ ਵੱਖ-ਵੱਖ ਪਿੰਡਾਂ ਤੋਂ ਡਾਕਟਰ ਸਾਥੀ ਸ਼ਾਮਿਲ ਹੋਏ। ਸਭ ਤੋਂ ਪਹਿਲਾਂ ਡਾ. ਰਣਜੀਤ ਸਿੰਘ ਜੈਮਲ ਵਾਲਾ ਨੇ ਪਿਛਲੇ ਦਿਨੀਂ ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਤੇ ਕਿਹਾ ਕਿ ਪਰਵਿੰਦਰ ਝੋਟੇ ਦੀ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਹੋਰ ਤੇਜ਼ ਹੋਵੇਗੀ ਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ। ਡਾ. ਪਰਮਜੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਰਕਾਰ ਦੁਆਰਾ ਜੋ ਸਾਨੂੰ ਟਰੇਨਿੰਗ ਦੇਣ ਦਾ ਵਾਅਦਾ ਕੀਤਾ ਗਿਆ ਹੈ ਉਹ ਛੇਤੀ ਪੂਰਾ ਕੀਤਾ ਜਾਵੇ ਕਿਉਂਕਿ ਸਰਕਾਰ ਕੋਲ ਸਿਰਫ਼ ਦੋ ਮਹੀਨੇ ਦਾ ਸਮਾਂ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਦੁਆਰਾ ਸਾਰੇ ਸਾਥੀਆਂ ਦੀਆਂ ਫਾਈਲਾਂ ਸਿਹਤ ਵਿਭਾਗ ਕੋਲ ਜਮਾਂ ਕਰਵਾ ਦਿੱਤੀਆਂ ਗਈਆਂ ਹਨ ਤੇ ਹੁਣ ਸਰਕਾਰ ਨੂੰ ਪਹਿਲ ਦੇ ਆਧਾਰ ‘ਤੇ ਇਸ ਨੂੰ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਸਾਰੇ ਸਾਥੀਆਂ ਨੂੰ ਲਾਮਬੰਦ ਰਹਿਣ ਲਈ ਸੱਦਾ ਦਿੰਦਿਆਂ ਕਿਹਾ ਕਿ ਸੰਘਰਸ਼ ਅਜੇ ਬਾਕੀ ਹੈ। ਇਸ ਕਰ ਕੇ ਜਥੇਬੰਦ ਤਾਕਤ ਨੂੰ ਹੋਰ ਮਜ਼ਬੂਤ ਕਰੋ। ਡਾ. ਭਗਤ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ। ਇਸ ਮੌਕੇ ਕੈਸ਼ੀਅਰ ਡਾ. ਸਾਹਿਬ ਸਿੰਘ, ਸਕੱਤਰ ਡਾ. ਬੋਹੜ ਸਿੰਘ, ਡਾ. ਬਲਵਿੰਦਰ ਸਿੰਘ, ਡਾ. ਸੁਖਦੇਵ ਸਿੰਘ, ਡਾ. ਗੁਰਜੰਟ ਸਿੰਘ, ਡਾ. ਤੇਜਿੰਦਰ ਸਿੰਘ, ਡਾ. ਗਮਦੂਰ ਸਿੰਘ, ਡਾ. ਜਗਜੀਤ ਸਿੰਘ, ਡਾ. ਰਜਿੰਦਰ ਸਿੰਘ, ਡਾ. ਮਨਦੀਪ ਸਿੰਘ, ਡਾ. ਕਿਸ਼ਨ ਪੱਪੂ, ਡਾ. ਕੁਲਵਿੰਦਰ ਸਿੰਘ, ਡਾ. ਪ੍ਰਦੀਪ, ਡਾ. ਲਖਵੀਰ ਸਿੰਘ, ਡਾ. ਮਹਿੰਦਰਪਾਲ ਜੱਸੀ, ਡਾ. ਕੁਲਦੀਪ ਸਿੰਘ, ਡਾ ਚਮਕੌਰ ਸਿੰਘ, ਡਾ. ਵੀਰਪਾਲ ਕੌਰ, ਡਾ. ਗੁਰਪ੍ਰੀਤ ਕੌਰ, ਡਾ. ਸਰਬਜੀਤ ਕੌਰ, ਡਾ. ਹਰਜਿੰਦਰ ਸਿੰਘ, ਡਾ. ਜਸਵੰਤ ਸਿੰਘ, ਡਾ. ਜਗਦੀਪ ਸਿੰਘ, ਡਾ. ਜਗਪਾਲ ਸਿੰਘ, ਡਾ. ਬਲਜਿੰਦਰ ਸਿੰਘ, ਡਾ. ਗੁਰਸੇਵਕ ਸਿੰਘ, ਡਾ. ਜਸਵਿੰਦਰ ਸਿੰਘ, ਡਾ. ਸਤਪਾਲ ਸਿੰਘ, ਡਾ. ਜੰਗ ਬਹਾਦਰ ਸਿੰਘ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ ’ਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਤਿਉਹਾਰਾਂ ਦੀ ਖ਼ੁਸ਼ੀ ਦੇ ਨਾਲ ਵਾਤਾਵਰਨ ਦੀ ਸੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।