10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਨਸ਼ਿਆਂ ਵਿਰੁੱਧ ਜੰਗ ਵਿਚ ਖੇਡ ਮੈਦਾਨ ਬਣਨਗੇ ਨੌਜਵਾਨਾਂ ਦੀ ਤਾਕਤ ਖੇਡ ਸਹੂਲਤਾਂ ਲਈ 3 ਕਰੋੜ ਤੋਂ ਵੱਧ ਦਾ ਸਾਮਾਨ ਮੁਹੱਈਆ, 37 ਪਿੰਡਾਂ ਵਿਚ ਜਿੰਮ ਸਥਾਪਿਤ

ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)-ਨਸ਼ਿਆਂ ਵਿਰੁੱਧ ਜੰਗ ਸਿਰਫ਼ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੱਕ ਸੀਮਤ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਦੀ ਊਰਜਾ ਨੂੰ ਖੇਡਾਂ, ਸਿਹਤ ਅਤੇ ਉਸਾਰੂ ਗਤੀਵਿਧੀਆਂ ਵੱਲ ਮੋੜਨਾ ਵੀ ਇਸ ਮੁਹਿੰਮ ਦਾ ਅਹਿਮ ਮਕਸਦ ਹੈ। ਇਸੇ ਸੋਚ ਨੂੰ ਅਮਲੀ ਰੂਪ ਦਿੰਦਿਆਂ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿਚ ਪੇਂਡੂ ਖੇਤਰਾਂ ਅੰਦਰ ਖੇਡ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ।

ਮੋਗਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਬਣ ਰਹੇ ਖੇਡ ਮੈਦਾਨਾਂ ਦੀਆਂ ਤਸਵੀਰਾਂ। ਅਜੀਤ ਤਸਵੀਰ 10-11-2026
ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)-ਨਸ਼ਿਆਂ ਵਿਰੁੱਧ ਜੰਗ ਸਿਰਫ਼ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੱਕ ਸੀਮਤ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਦੀ ਊਰਜਾ ਨੂੰ ਖੇਡਾਂ, ਸਿਹਤ ਅਤੇ ਉਸਾਰੂ ਗਤੀਵਿਧੀਆਂ ਵੱਲ ਮੋੜਨਾ ਵੀ ਇਸ ਮੁਹਿੰਮ ਦਾ ਅਹਿਮ ਮਕਸਦ ਹੈ। ਇਸੇ ਸੋਚ ਨੂੰ ਅਮਲੀ ਰੂਪ ਦਿੰਦਿਆਂ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿਚ ਪੇਂਡੂ ਖੇਤਰਾਂ ਅੰਦਰ ਖੇਡ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਦੇ 146 ਪਿੰਡਾਂ ਵਿਚ 39.80 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ, ਜੋ ਜਲਦ ਹੀ ਨੌਜਵਾਨਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਉਪਰਾਲਾ ਪਿੰਡਾਂ ਵਿਚ ਖੇਡ ਸਭਿਆਚਾਰ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਸਕਾਰਾਤਮਿਕ ਮਾਹੌਲ ਸਿਰਜਣ ਵੱਲ ਇਕ ਅਹਿਮ ਕਦਮ ਹੈ। ਇਨ੍ਹਾਂ ਖੇਡ ਮੈਦਾਨਾਂ ਦੇ ਤਿਆਰ ਹੋਣ ਨਾਲ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਦਾ ਅਭਿਆਸ ਕਰਨ ਲਈ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਰਹੇਗੀ, ਸਗੋਂ ਉਹ ਆਪਣੇ ਹੀ ਪਿੰਡ ਵਿਚ ਖੇਡ ਪ੍ਰਤਿਭਾ ਨੂੰ ਨਿਖਾਰ ਸਕਣਗੇ।
ਪਿਛਲੀ ਖ਼ਬਰ ਅਜੀਤਵਾਲ ਵਿਖੇ ਦੀਵਾਲੀ ਦੀ ਰਾਤ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਪ੍ਰਮੇਸ਼ਰ ਦੁਆਰ ਵਲੋਂ ਅੱਖਾਂ ਦੇ ਮੁਫ਼ਤ ਚੈੱਕਅਪ ਕੈਂਪ ’ਚ 350 ਮਰੀਜ਼ਾਂ ਦੀ ਜਾਂਚ, 50 ਮਰੀਜ਼ਾਂ ਦੇ ਪਾਏ ਗਏ ਲੈਨਜ਼ ਕੈਂਪ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।