ਖ਼ਾਲਸਾ ਸਕੂਲ ਤਖ਼ਤੂਪੁਰਾ ’ਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ
ਨਿਹਾਲ ਸਿੰਘ ਵਾਲਾ, 9 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਪੁਰਾਣੀ ਤੇ ਵੱਕਾਰੀ ਸੰਸਥਾ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਪੂਰਵਕ ਮਨਾਏ ਗਏ। ਇਸ ਮੌਕੇ ਬੱਚਿਆਂ ਨੇ ਖ਼ੂਬਸੂਰਤ ਰੰਗਾਂ ਦੀ ਕਲਾ ਕਿਰਤ ਰਾਹੀਂ ਰੰਗੋਲੀ ਦੇ ਦਿਲਕਸ਼ ਨਮੂਨਿਆਂ ਰਾਹੀਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ।
ਅਜੀਤ ਡੈਸਕ
10-11-2026