10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕਿਸ਼ਨਪੁਰਾ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ

ਕਿਸ਼ਨਪੁਰਾ ਕਲਾ, 9 ਨਵੰਬਰ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਸ਼ਿਲਪ ਕਲਾ, ਭਵਨ ਨਿਰਮਾਣ ਅਤੇ ਦਸਤਕਾਰੀ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ਕਲਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਦਾ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਅਤੇ ਹੁਕਮਨਾਮੇ ਦੀ ਕਥਾ ਭਾਈ ਅਰਜਿੰਦਰ ਸਿੰਘ ਨੇ ਕਰਦਿਆਂ ਬਾਬਾ ਵਿਸ਼ਵਕਰਮਾ ਅਤੇ ਗੁਰੂ ਇਤਿਹਾਸ ਰਾਹੀਂ ਸੰਗਤਾਂ ਨੂੰ ਜਾਣੂੰ ਕਰਵਾਇਆ।

ਅਜੀਤ ਡੈਸਕ 10-11-2026
ਕਿਸ਼ਨਪੁਰਾ ਕਲਾ, 9 ਨਵੰਬਰ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਸ਼ਿਲਪ ਕਲਾ, ਭਵਨ ਨਿਰਮਾਣ ਅਤੇ ਦਸਤਕਾਰੀ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ਕਲਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਦਾ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਅਤੇ ਹੁਕਮਨਾਮੇ ਦੀ ਕਥਾ ਭਾਈ ਅਰਜਿੰਦਰ ਸਿੰਘ ਨੇ ਕਰਦਿਆਂ ਬਾਬਾ ਵਿਸ਼ਵਕਰਮਾ ਅਤੇ ਗੁਰੂ ਇਤਿਹਾਸ ਰਾਹੀਂ ਸੰਗਤਾਂ ਨੂੰ ਜਾਣੂੰ ਕਰਵਾਇਆ। ਪ੍ਰਬੰਧਕਾਂ ਵਲੋਂ ਆਈਆਂ ਹੋਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਸਮਾਗਮ ’ਚ ਸਰਪੰਚ ਪ੍ਰਿੰਸ ਚਾਵਲਾ, ਰੇਸ਼ਮ ਸਿੰਘ ਔਲਖ ਰਿਟਾਇਰਡ ਡੀ. ਓ., ਪ੍ਰਧਾਨ ਜਸਵੀਰ ਸਿੰਘ ਸ਼ਾਹ, ਪ੍ਰਧਾਨ ਅਜਮੇਰ ਸਿੰਘ ਮਾਨ, ਮਾ. ਸੁਦਰਸ਼ਨ ਸਿੰਘ, ਅਵਤਾਰ ਸਿੰਘ, ਭਾਕਿਯੂ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ, ਕਾਕਾ ਜ਼ੈਲਦਾਰ, ਜਸਵੀਰ ਸਿੰਘ ਸੈਂਭੀ, ਅਜੀਤ ਸਿੰਘ ਸਾਗੂ, ਸਤਿਨਾਮ ਸਿੰਘ ਕਲਸੀ, ਬਲਵਿੰਦਰ ਸੀਮੈਂਟ ਸਟੋਰ, ਦਲੇਰ ਸਿੰਘ ਕਲਸੀ, ਮਿਸਤਰੀ ਗੁਰਦੇਵ ਸਿੰਘ ਕਲਸੀ ਫਰਨੀਚਰ ਗੈਲਰੀ ਵਾਲੇ, ਹੀਰਾ ਸਿੰਘ ਕਲਸੀ, ਕੁਲਦੀਪ ਸਿੰਘ ਕਲਸੀ, ਗੋਰਾ ਭੋਗਲ, ਬਿੱਟਾ ਮਠਾੜੂ, ਦਵਿੰਦਰ ਸਿੰਘ ਮਾਨ, ਰਣਜੀਤ ਮੁਨੀਮ, ਸਰਬਣ ਸਿੰਘ ਕਲਸੀ, ਅਵਤਾਰ ਸਿੰਘ ਭੱਚੂ, ਰਾਗੀ ਬਲਵੀਰ ਸਿੰਘ ਕਲਸੀ, ਬਿੰਦਰ ਸੌਂਦ, ਹਰਵਿੰਦਰ ਸਿੰਘ ਬਾਸੀ, ਦਰਸ਼ਨ ਸਿੰਘ ਮਾਨ, ਸੁਖਦੇਵ ਸਿੰਘ, ਜਗਤਾਰ ਸਿੰਘ ਸਾਗੂ, ਕਰਨਵੀਰ ਸਿੰਘ ਕਲਸੀ, ਨਵਦੀਪ ਬਾਵਾ ਆੜ੍ਹਤੀਆ ਆਦਿ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਬਾਬਾ ਬਲਵਿੰਦਰ ਸਿੰਘ ਨੇ ਸੰਗਤਾਂ ਨੂ... ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਵਿਖੇ ਬੰਦੀਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।