11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਰਾਜ ਪੱਧਰੀ ਖੇਡਾਂ ’ਚ ਐਸ.ਐਮ.ਡੀ. ਸਕੂਲ ਦੀ ਚੜ੍ਹਤ

ਨੱਥੂਵਾਲਾ ਗਰਬੀ, 10 ਨਵੰਬਰ (ਨਵਦੀਪ ਸਿੰਘ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਜ਼ਿਲ੍ਹਾ ਪਟਿਆਲਾ ਵਿਖੇ ਹੋਈਆਂ 70ਵੀਆਂ ਪੰਜਾਬ ਰਾਜ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸ਼ਕੁਐਸ਼ ਮੁਕਾਬਲਿਆਂ ’ਚ ਪੁਜ਼ੀਸ਼ਨ ਹਾਸਿਲ ਕੀਤੀ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਕਿਹਾ ਕਿ ਸਕੂਲ ਦੇ ਖਿਡਾਰੀਆਂ ਨੇ ਸ਼ਕੁਐਸ਼ ਅੰਡਰ-19 (ਲੜਕੀਆਂ) ਨੇ ਜ਼ਿਲ੍ਹਾ ਬਠਿੰਡਾ ਦੀ ਟੀਮ ਨੂੰ 2-0 ਨਾਲ ਹਰਾ ਕੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ| ਇਨ੍ਹਾਂ ਖਿਡਾਰੀਆਂ ਦਾ ਸਕੂਲ ਕੈਂਪਸ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।

ਅਜੀਤ ਡੈਸਕ 11-11-2026
ਨੱਥੂਵਾਲਾ ਗਰਬੀ, 10 ਨਵੰਬਰ (ਨਵਦੀਪ ਸਿੰਘ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਜ਼ਿਲ੍ਹਾ ਪਟਿਆਲਾ ਵਿਖੇ ਹੋਈਆਂ 70ਵੀਆਂ ਪੰਜਾਬ ਰਾਜ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸ਼ਕੁਐਸ਼ ਮੁਕਾਬਲਿਆਂ ’ਚ ਪੁਜ਼ੀਸ਼ਨ ਹਾਸਿਲ ਕੀਤੀ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਕਿਹਾ ਕਿ ਸਕੂਲ ਦੇ ਖਿਡਾਰੀਆਂ ਨੇ ਸ਼ਕੁਐਸ਼ ਅੰਡਰ-19 (ਲੜਕੀਆਂ) ਨੇ ਜ਼ਿਲ੍ਹਾ ਬਠਿੰਡਾ ਦੀ ਟੀਮ ਨੂੰ 2-0 ਨਾਲ ਹਰਾ ਕੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ| ਇਨ੍ਹਾਂ ਖਿਡਾਰੀਆਂ ਦਾ ਸਕੂਲ ਕੈਂਪਸ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹ ਪ੍ਰਾਪਤੀਆਂ ਖਿਡਾਰੀਆਂ ਦੀ ਮਿਹਨਤ ਤੇ ਜਸਪਾਲ ਸਿੰਘ (ਕਬੱਡੀ ਕੋਚ) ਦੀ ਯੋਗ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਮੈਡਮ ਮੇਘਾ ਥਾਪਰ, ਪ੍ਰਿੰਸੀਪਲ ਮੈਡਮ ਰੇਣੂਕਾ, ਕੈਂਪਸ ਇੰਚਾਰਜ ਮਨਜੀਤ ਕੌਰ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਮੋਹਨ ਸਿੰਘ, ਸਪੋਰਟਸ ਕੋਆਰਡੀਨੇਟਰ ਰਾਜ ਕੁਮਾਰ, ਗੁਰਮੇਜ ਸਿੰਘ, ਜਸ਼ਨਦੀਪ ਕੌਰ ਤੇ ਸਮੂਹ ਸਟਾਫ ਨੇ ਖਿਡਾਰੀਆਂ ਨੂੰ ਸਫਲਤਾ ਦੀ ਵਧਾਈ ਦਿੱਤੀ।
ਪਿਛਲੀ ਖ਼ਬਰ ਐਨ.ਐਸ.ਐਸ. ਵਲੰਟੀਅਰਾਂ ਨੇ ਨਸ਼ਿਆਂ ਸੰਬੰਧੀ ਰੈਲੀ ਕੱਢੀ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਬੰਦੀ ਛੋੜ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।