11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬਾਪੂ ਨਿਰਭੈ ਸਿੰਘ ਕੋਟਲਾ ਨੂੰ ਦਿੱਤੀ ਅੰਤਿਮ ਵਿਦਾਇਗੀ

ਸਮਾਧ ਭਾਈ/ਠੱਠੀ ਭਾਈ, 10 ਨਵੰਬਰ (ਜਗਰੂਪ ਸਿੰਘ ਸਰੋਆ, ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਸਮਾਧ ਭਾਈ ਦੇ ਪ੍ਰਧਾਨ ਅਤੇ ਸਾਬਕਾ ਸਰਪੰਚ ਗੁਰਜੀਤ ਸਿੰਘ ਕੋਟਲਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਭਾਈ ਨਿਰਭੈ ਸਿੰਘ (74) ਅੱਜ ਸਵੇਰੇ ਵਾਹਿਗੁਰੂ ਦੇ ਭਾਣੇ ਅੰਦਰ ਸਦੀਵੀ ਵਿਛੋੜਾ ਦੇ ਗਏ। ਮਰਹੂਮ ਬਾਪੂ ਨਿਰਭੈ ਸਿੰਘ ਦਾ ਅੰਤਿਮ ਸੰਸਕਾਰ ਪੂਰੀਆਂ ਧਾਰਮਿਕ ਰਹੁ-ਰੀਤਾਂ ਅਨੁਸਾਰ ਕਰ ਦਿੱਤਾ ਗਿਆ।

ਅਜੀਤ ਡੈਸਕ 11-11-2026
ਸਮਾਧ ਭਾਈ/ਠੱਠੀ ਭਾਈ, 10 ਨਵੰਬਰ (ਜਗਰੂਪ ਸਿੰਘ ਸਰੋਆ, ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਸਮਾਧ ਭਾਈ ਦੇ ਪ੍ਰਧਾਨ ਅਤੇ ਸਾਬਕਾ ਸਰਪੰਚ ਗੁਰਜੀਤ ਸਿੰਘ ਕੋਟਲਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਭਾਈ ਨਿਰਭੈ ਸਿੰਘ (74) ਅੱਜ ਸਵੇਰੇ ਵਾਹਿਗੁਰੂ ਦੇ ਭਾਣੇ ਅੰਦਰ ਸਦੀਵੀ ਵਿਛੋੜਾ ਦੇ ਗਏ। ਮਰਹੂਮ ਬਾਪੂ ਨਿਰਭੈ ਸਿੰਘ ਦਾ ਅੰਤਿਮ ਸੰਸਕਾਰ ਪੂਰੀਆਂ ਧਾਰਮਿਕ ਰਹੁ-ਰੀਤਾਂ ਅਨੁਸਾਰ ਕਰ ਦਿੱਤਾ ਗਿਆ। ਬਾਪੂ ਨਿਰਭੈ ਸਿੰਘ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸਾਬਕਾ ਸਰਪੰਚ ਗੁਰਜੀਤ ਸਿੰਘ ਕੋਟਲਾ ਨੇ ਦਿੱਤੀ। ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਬਾਪੂ ਨਿਰਭੈ ਸਿੰਘ ਨੂੰ ਅੰਤਿਮ ਵਿਦਾਇਗੀ ਦੇਣ ਲਈ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ (ਬ), ਬਲਾਕ ਬਾਘਾ ਪੁਰਾਣਾ ਬੀ.ਸੀ. ਵਿੰਗ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਥਰਾਜ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਬਾਪੂ ਨਿਰਭੈ ਸਿੰਘ ਦੀ ਮ੍ਰਿਤਕ ਦੇਹ ’ਤੇ ਲੋਈ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਅਕਾਲੀ ਆਗੂ ਕਰਨਲ ਦਰਸ਼ਨ ਸਿੰਘ, ਸਰਪੰਚ ਲਖਵੀਰ ਸਿੰਘ ਬਾਗੜੀ, ਯੂਥ ਆਗੂ ਗੁਰਸੇਵਕ ਸਿੰਘ ਬਰਾੜ ਮਨੀਲਾ, ਯੂਥ ਆਗੂ ਪੰਚ ਰਾਜਾ ਬਰਾੜ, ਭੁਪਿੰਦਰ ਸਿੰਘ ਸਾਬਕਾ ਸਰਪੰਚ ਕੋਟਲਾ, ਸਰਪੰਚ ਹਰਪ੍ਰੀਤ ਸਿੰਘ ਕੋਟਲਾ, ਮਾ. ਬਚਿੱਤਰ ਸਿੰਘ, ਬਲਕਾਰ ਸਿੰਘ ਸਾਬਕਾ ਸਰਪੰਚ, ਹਰਮੰਦਰ ਸਿੰਘ ਸਰਪੰਚ, ਪ੍ਰਧਾਨ ਜੀਤੂ ਬਰਾੜ, ਕੁਲ ਦੀਪ ਸਿੰਘ ਸਰਪੰਚ ਕੋਟਲਾ ਕਾਹਨ ਸਿੰਘ ਵਾਲਾ, ਜਰਨੈਲ ਸਿੰਘ ਸਾਬਕਾ ਪੰਚ, ਸੁਰਜੀਤ ਸਿੰਘ ਸਰਪੰਚ ਗੁਲਾਬ ਸਿੰਘ ਵਾਲਾ, ਜਰਨੈਲ ਸਿੰਘ ਸੂਚ ਸਾਬਕਾ ਪੰਚ, ਦਾਰਾ ਸਿੰਘ ਗੁਲਾਬ ਸਿੰਘ ਵਾਲਾ, ਸੁਖਮੰਦਰ ਸਿੰਘ ਸੈਕਟਰੀ ਢਿਲਵਾਂ ਵਾਲਾ, ਜਗਦੇਵ ਸਿੰਘ ਫੌਜੀ ਸਮੇਤ ਇਲਾਕੇ ਦੀ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਹਾਜ਼ਰ ਆਗੂਆਂ ਅਤੇ ਇਲਾਕਾ ਨਿਵਾਸੀਆਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਰਦਾਸ ਕੀਤੀ ਕਿ ਪ੍ਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ।
ਪਿਛਲੀ ਖ਼ਬਰ 15 ਨੂੰ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਹੋਵੇਗਾ ਗੁਰਮਤਿ ਕੀਰਤਨ ਸਮਾਗਮ-ਪ੍ਰਧਾਨ ਬਲਜੀਤ ਸਿੰਘ ਵਿੱਕੀ ਅਗਲੀ ਖ਼ਬਰ ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ਦੇ ਨੰਨ੍ਹੇ ਕਲਾਕਾਰਾਂ ਨੇ ਰਾਮ-ਲੀਲ੍ਹਾ ਦੇ ਮੰਚਨ ਨਾਲ ਬੰਨ੍ਹਿਆ ਸਮਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।