13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਸੰਬੰਧੀ ਡੀ.ਸੀ. ਨੂੰ ਮੰਗ ਪੱਤਰ

ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਭਰਾਤਰੀ ਜਥੇਬੰਦੀਆਂ ਵਲੋਂ ਕਿਸਾਨ ਆਗੂਆਂ ਨੇ ਡੀ. ਸੀ.

ਅਜੀਤ ਡੈਸਕ 13-11-2026
ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਭਰਾਤਰੀ ਜਥੇਬੰਦੀਆਂ ਵਲੋਂ ਕਿਸਾਨ ਆਗੂਆਂ ਨੇ ਡੀ.ਸੀ. ਸਾਗਰ ਸੇਤੀਆ ਨਾਲ ਮੀਟਿੰਗ ਕਰਕੇ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬੰਦ ਕਾਰਨ ਕਿਸਾਨ ਦੀਆਂ ਵਧੀਆਂ ਮੁਸ਼ਕਲਾਂ ਬਾਰੇ ਗੱਲਬਾਤ ਕੀਤੀ ਤੇ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੋਗਾ, ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮਕੇ, ਬੀ.ਕੇ.ਯੂ. ਏਕਤਾ ਆਜ਼ਾਦ ਦੇ ਸੂਬਾ ਆਗੂ ਲਖਵੀਰ ਸਿੰਘ ਦੌਧਰ, ਬੀ.ਕੇ.ਯੂ. ਕ੍ਰਾਂਤੀਕਾਰੀ ਦੇ ਜ਼ਿਲ੍ਹਾ ਸਕੱਤਰ ਹਰਪ੍ਰੀਤ ਸਿੰਘ ਸਮਰਾ ਨੇ ਕਿਹਾ ਕਿ ਸਰਕਾਰੀ ਏਜੰਸੀਆਂ ਵਲੋਂ ਝੋਨੇ ਦੀ ਖ਼ਰੀਦ ਦਾ ਟੀਚਾ ਪੂਰਾ ਹੋਣ ਦਾ ਹਵਾਲਾ ਦੇ ਕੇ ਝੋਨੇ ਦੀ ਖ਼ਰੀਦ ਬੰਦ ਕਰ ਦਿੱਤੀ ਗਈ, ਜਦ ਕਿ ਖੇਤੀਬਾੜੀ ਵਿਭਾਗ ਵਲੋਂ ਫ਼ਸਲ ਦੀ ਬਿਜਾਈ ਤੋਂ ਲੈ ਕੇ ਝਾੜ ਤੱਕ ਦੇ ਅੰਕੜੇ ਸਮੇਂ-ਸਮੇਂ ‘ਤੇ ਸਰਕਾਰ ਨੂੰ ਮੁਹੱਈਆ ਕਰਵਾਏ ਜਾਂਦੇ ਹਨ। ਇਸ ਵਾਰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਾਹਰੀ ਸੂਬਿਆਂ ਵਿਚੋਂ ਝੋਨੇ ਦੀ ਫ਼ਸਲ ਪੰਜਾਬ ਦੀਆਂ ਮੰਡੀਆਂ ਤੇ ਸ਼ੈਲਰਾਂ ਵਿਚ ਆਈ ਹੈ, ਜਿਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਤੇ ਦੋਸ਼ੀ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਤੇ ਮੌਸਮ ’ਚ ਤਬਦੀਲੀ ਆਉਣ ‘ਤੇ 23 ਮੋਚਰ ਝੋਨਾ ਖ਼ਰੀਦਿਆ ਜਾਵੇ ਤਾਂ ਜੋ ਕਿਸਾਨ ਸਮੇਂ ਸਿਰ ਕਣਕ ਦੀ ਬਿਜਾਈ ਕਰ ਸਕਣ। ਇਸ ਮੌਕੇ ਕੇ.ਐਮ.ਸੀ. ਤੋਂ ਜ਼ਿਲ੍ਹਾ ਸਕੱਤਰ ਅਵਤਾਰ ਸਿੰਘ ਧਰਮ ਸਿੰਘ ਵਾਲਾ, ਬੀ.ਕੇ.ਯੂ. ਬਹਿਰਾਮ ਤੋਂ ਸ਼ਹਿਰੀ ਪ੍ਰਧਾਨ ਗੁਰਮੇਲ ਸਿੰਘ ਧਰਮਕੋਟ, ਬੀ.ਕੇ.ਯੂ. ਏਕਤਾ ਆਜ਼ਾਦ ਤੋਂ ਜ਼ਿਲ੍ਹਾ ਆਗੂ ਜਗਰਾਜ ਸਿੰਘ ਦੱਦਾਹੂਰ, ਬੀ.ਕੇ.ਯੂ. ਕ੍ਰਾਂਤੀਕਾਰੀ ਤੋਂ ਬਲਾਕ ਪ੍ਰਧਾਨ ਗੁਰਜੀਤ ਸਿੰਘ, ਸਰਬਜੀਤ ਸਿੰਘ ਮੋਗਾ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਵਲੋਂ ਗੁਰਮਤਿ ਸਮਾਗਮ 15 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।