ਨਸ਼ੇ, ਰਿਸ਼ਵਤਖ਼ੋਰੀ ਤੇ ਬੇਰੁਜ਼ਗਾਰੀ ਦੇ ਮੁੱਦਿਆਂ ’ਤੇ ਘਿਰੀ ‘ਆਪ’ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਲੋਕ ਹੋਏ ਉਤਾਵਲੇ-ਇਕੱਤਰ ਸਿੰਘ ਬਰਾੜ
ਠੱਠੀ ਭਾਈ, 12 ਨਵੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਥਰਾਜ ਦੇ ਪ੍ਰਧਾਨ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮੋਗਾ ਇਕੱਤਰ ਸਿੰਘ ਬਰਾੜ ਥਰਾਜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਹੋਣ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ, ਰਿਸ਼ਵਤਖ਼ੋਰੀ ਤੇ ਬੇਰੁਜ਼ਗਾਰੀ ਵਰਗੇ ਗੰਭੀਰ ਮੁੱਦਿਆਂ ‘ਤੇ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰ ਸਕੀ।
ਅਜੀਤ ਡੈਸਕ
13-11-2026