ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ
ਮੋਗਾ, 13 ਨਵੰਬਰ (ਜਸਪਾਲ ਸਿੰਘ ਬੱਬੀ)-ਸਿਵਲ ਹਸਪਤਾਲ ਮੋਗਾ ਵਿਖੇ ਕੰਮ ਕਰ ਰਹੇ ਪੈਰਾਂ ਮੈਡੀਕਲ ਕਾਮਿਆਂ ਦੀ ਦੀਵਾਲੀ ਫਿੱਕੀ ਰਹੀ ਕਿਉਂਕਿ ਉਨ੍ਹਾਂ ਨੂੰ ਮਿਲਣ ਵਾਲਾ ਪੇ-ਕਮਿਸ਼ਨ ਦੇ ਏਰੀਏ ਦੀ ਇਕ ਵੀ ਕਿਸ਼ਤ ਨਹੀਂ ਮਿਲੀ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਜਦੋਂ ਕਿ ਬਾਕੀ ਬਲਾਕਾਂ ਵਿਚ ਸਿਵਲ ਸਰਜਨ ਦਫ਼ਤਰ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਛੇ-ਛੇ ਸੱਤ-ਸੱਤ ਕਿਸ਼ਤਾਂ ਮਿਲ ਚੁੱਕੀਆਂ ਨੇ ਪਰ ਸਿਵਲ ਹਸਪਤਾਲ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਇਕ ਪਹਿਲੀ ਕਿਸ਼ਤ ਨੂੰ ਵੀ ਤਰਸ ਰਹੇ ਹਨ ਸੋ ਇਸ ਦੇ ਰੋਸ ਵਜੋਂ ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਜ਼ਿਲ੍ਹਾ ਮੋਗਾ ਦੀ ਮੀਟਿੰਗ ਪਰਮਿੰਦਰ ਸਿੰਘ ਜ਼ਿਲ੍ਹਾ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸੂਬਾ ਚੇਅਰਮੈਨ ਕੁਲਬੀਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।
ਅਜੀਤ ਡੈਸਕ
14-11-2026