14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਡੀ.ਏ.ਪੀ. ਖਾਦ ਦੀ ਕੀਮਤ 1350 ਰੁਪਏ ਪ੍ਰਤੀ ਥੈਲਾ ਬਰਕਰਾਰ ਰੱਖਣਾ ਕਿਸਾਨਾਂ ਲਈ ਵੱਡੀ ਰਾਹਤ-ਲਖਵੰਤ ਸਿੰਘ ਸਾਫੂਵਾਲਾ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਡਾ. ਹਰਜੋਤ ਕਮਲ ਦੇ ਦਿਸ਼ਾ-ਨਿਰਦੇਸ਼ ਹੇਠ ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ ਨੇ ਕਿਸਾਨ ਮੋਰਚੇ ਦੇ ਸਾਥੀਆਂ ਨਾਲ ਮੀਟਿੰਗ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਸਾਨ ਮੋਰਚਾ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ ਅਤੇ ਹਾਜ਼ਰ ਸਾਥੀ। ਤਸਵੀਰ: ਹਰਜੀਤ ਸਿੰਘ 14-11-2026
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਡਾ. ਹਰਜੋਤ ਕਮਲ ਦੇ ਦਿਸ਼ਾ-ਨਿਰਦੇਸ਼ ਹੇਠ ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ ਨੇ ਕਿਸਾਨ ਮੋਰਚੇ ਦੇ ਸਾਥੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਲਖਵੰਤ ਸਿੰਘ ਸਾਫੂਵਾਲਾ ਨੇ ਕੇਂਦਰ ਸਰਕਾਰ ਵਲੋਂ ਡੀ.ਏ.ਪੀ. ਖਾਦ ਦੀ ਕੀਮਤ 1350 ਰੁਪਏ ਪ੍ਰਤੀ 50 ਕਿੱਲੋ ਥੈਲਾ ਬਰਕਰਾਰ ਰੱਖਣ ਅਤੇ ਰਬੀ ਸੀਜ਼ਨ 2026-27 ਲਈ ਖਾਦਾਂ ‘ਤੇ 62370 ਕਰੋੜ ਰੁਪਏ ਦੀ ਸਬਸਿਡੀ ਨੂੰ ਮਨਜ਼ੂਰੀ ਦੇਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਕਿਸਾਨ ਭਰਾਵਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੰਤਰ-ਰਾਸ਼ਟਰੀ ਬਾਜ਼ਾਰ ਵਿਚ ਖਾਦਾਂ ਅਤੇ ਕੱਚੇ ਮਾਲ ਦੀਆਂ ਕੀਮਤਾਂ ਵਿਚ ਉਤਰਾਅ ਚੜ੍ਹਾਅ ਦੇ ਬਾਵਜੂਦ ਡੀ.ਏ.ਪੀ. ਦੀ ਕੀਮਤ ਨੂੰ ਸਥਿਰ ਰੱਖਣ ਲਈ ਕਿਸਾਨਾਂ ਦੇ ਹਿਤਾਂ ਲਈ ਮੋਦੀ ਸਰਕਾਰ ਦੀ ਵੱਡੀ ਰਾਹਤ ਹੈ। ਇਸ ਨਾਲ ਕਿਸਾਨਾਂ ਨੂੰ ਖੇਤੀਬਾੜੀ ਦੇ ਵਧਦੇ ਖ਼ਰਚਿਆਂ ਦੇ ਦੌਰ ਵਿਚ ਕੁਝ ਆਰਥਿਕ ਸਹਾਰਾ ਮਿਲੇਗਾ ਅਤੇ ਫ਼ਸਲਾਂ ਦੀ ਪੈਦਾਵਾਰ ਲਈ ਲੋੜੀਂਦੀ ਖਾਦ ਵਾਜਬ ਕੀਮਤ ‘ਤੇ ਉਪਲਬਧ ਕਰਵਾਉਣ ਵਿਚ ਮਦਦ ਮਿਲੇਗੀ। ਇਸ ਮੌਕੇ ਉਨ੍ਹਾਂ ਨਾਲ ਰਾਜਪਾਲ ਠਾਕੁਰ, ਪ੍ਰਦੀਪ ਸਿੰਘ, ਮਨਪ੍ਰੀਤ ਸਿੰਘ, ਲਖਵੀਰ ਸਿੰਘ, ਗੁਰਮੇਲ ਸਿੰਘ, ਸਤਨਾਮ ਸਿੰਘ, ਸੰਜੀਵ ਲਾਲਾ ਤਾਇਲ, ਬਿੰਦਰ ਸਿੰਘ ਆਦਿ ਹਾਜ਼ਰ ਸਨ। ਪ੍ਰਧਾਨ ਲਖਵੰਤ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਲਈ ਚੁੱਕੇ ਜਾ ਰਹੇ ਕਦਮਾਂ ਵਿਚ ਖਾਦਾਂ ‘ਤੇ ਸਬਸਿਡੀ ਇਕ ਮਹੱਤਵਪੂਰਨ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਅਰਥ-ਵਿਵਸਥਾ ਅਤੇ ਅਨਾਜ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਿਸਾਨਾਂ ਨੂੰ ਖੇਤੀ ਲਈ ਲੋੜੀਂਦੇ ਸਾਧਨ ਵਾਜਬ ਕੀਮਤਾਂ ‘ਤੇ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਰਕਾਰ ਦੀਆਂ ਕਿਸਾਨ-ਹਿਤੈਸ਼ੀ ਯੋਜਨਾਵਾਂ ਦਾ ਲਾਭ ਦੇਸ਼ ਦੇ ਹਰ ਕਿਸਾਨ ਤੱਕ ਪਹੁੰਚੇਗਾ। ਅੰਤ ਵਿਚ ਲਖਵੰਤ ਸਿੰਘ ਸਾਫੂਵਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਖ਼ਰੀਦੇ ਹੋਏ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਸੇਖਾ ਕਲਾਂ ਦਾ ਖ਼ਰੀਦ ਕੇਂਦਰ ਨੱਕੋ-ਨੱਕ ਭਰਿਆ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤ... ਅਗਲੀ ਖ਼ਬਰ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਮੋਗਾ ਦੀ ਟੀਮ ਦਾ ਵਿਸਥਾਰ, ਨੌਜਵਾਨ ਆਗੂਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।